11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸਹੁਰੇ ਅਤੇ ਪਤੀ ਦੀ ਕੁੱਟਮਾਰ ਕਰਨ ਦੇ ਮਾਮਲੇ ’ਚ ਨੂੰਹ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 25-07-2026
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਸਹੁਰੇ ਅਤੇ ਪਤੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਨੂੰਹ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਦਿਲਬਾਗ ਸਿੰਘ ਵਾਸੀ ਪ੍ਰਤਾਪ ਕਾਲੋਨੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਉਸ ਦੀ ਨੂੰਹ ਕੁਲਦੀਪ ਕੌਰ ਪਤਨੀ ਹਰਵਿੰਦਰ ਸਿੰਘ, ਮਨਿੰਦਰ ਸਿੰਘ ਅਤੇ ਜਸਕਰਨ ਸਿੰਘ ਵਾਸੀ ਪ੍ਰਤਾਪ ਕਾਲੋਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕੁਲਦੀਪ ਕੌਰ ਉਸ ਦੀ ਨੂੰਹ ਹੈ ਅਤੇ ਅਕਸਰ ਹੀ ਉਸ ਨਾਲ ਲੜਾਈ-ਝਗੜਾ ਕਰਦੀ ਰਹਿੰਦੀ ਹੈ। ਬੀਤੇ ਦਿਨ ਵੀ ਉਕਤ ਵਲੋਂ ਉਸ ਨਾਲ ਲੜਾਈ-ਝਗੜਾ ਕੀਤਾ ਗਿਆ। ਜਦੋਂ ਉਸਨੇ ਇਸ ਦਾ ਵਿਰੋਧ ਕੀਤਾ ਤਾਂ ਉਸਦੀ ਨੂੰਹ ਨੇ ਆਪਣੇ ਰਿਸ਼ਤੇਦਾਰ ਬੁਲਾ ਲਏ, ਜਿਨ੍ਹਾਂ ਨੇ ਉਸਦੀ ਅਤੇ ਉਸਦੇ ਪੁੱਤਰ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ।
ਪਿਛਲੀ ਖ਼ਬਰ ਦਲਿਤ ਆਗੂ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ 17 ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਵੱਖ-ਵੱਖ ਥਾਵਾਂ ’ਤੋਂ ਨਾਜਾਇਜ਼ ਸ਼ਰਾਬ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।