09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਜਾਇਦਾਦ ਦੇ ਮਾਮਲੇ ਵਿਚ ਕਰੋੜਾਂ ਦੀ ਧੋਖਾਧੜੀ ਕਰਨ ਦੇ ਮਾਮਲੇ ’ਚ ਔਰਤ ਸਮੇਤ ਚਾਰ ਖਿਲਾਫ ਕੇਸ ਦਰਜ

ਅਜੀਤ ਡੈਸਕ 27-07-2026
ਲੁਧਿਆਣਾ, 26 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜਾਇਦਾਦ ਦੇ ਮਾਮਲੇ ਵਿਚ ਕੱਪੜਾ ਕਾਰੋਬਾਰੀ ਨਾਲ ਢਾਈ ਕਰੋੜ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਔਰਤ ਸਮੇਤ ਚਾਰ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਕੱਪੜਾ ਕਾਰੋਬਾਰੀ ਰਕੇਸ਼ ਸਚਦੇਵਾ ਉਰਫ ਸਨੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਬਖਸ਼ੀਸ਼ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਪਾਲ ਸਿੰਘ ਅਤੇ ਹਰਲੀਨ ਕੌਰ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਨਾਲ ਲੋਧੀ ਕਲੱਬ ਰੋਡ ’ਤੇ ਸਥਿਤ 1328 ਵਰਗ ਗਜ ਦੇ ਪਲਾਟ ਦਾ ਸੌਦਾ ਹੋਇਆ ਸੀ। ਇਸ ਬਦਲੇ ਸ਼ਿਕਾਇਤ ਕਰਤਾ ਨੇ ਉਨ੍ਹਾਂ ਨੂੰ ਢਾਈ ਕਰੋੜ ਰੁਪਏ ਦਿੱਤੇ ਸਨ, ਪਰ ਬਾਅਦ ਵਿਚ ਕਥਿਤ ਦੋਸ਼ੀਆਂ ਵਲੋਂ ਰਜਿਸਟਰੀ ਨਹੀਂ ਕਰਵਾਈ ਗਈ। ਜਿਸ ’ਤੇ ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਗੁਰਸਿੱਖੀ ਦਾ ਮਾਰਗ ਖੰਡੇ ਦੀ ਧਾਰ ਤੇ ਚੱਲਣ ਵਾਂਗ ਹੈ, ਚੱਲ ਉਹ ਸਕਦਾ ਹੈ ਜਿਸ ’ਤੇ ਗੁਰੂ ਸਾਹਿਬ ਮਿਹਰਬਾਨ ਹੋਣ- ਸੰਤ ਅਮ... ਅਗਲੀ ਖ਼ਬਰ ਅਹੁਦਾ ਸੰਭਾਲਣ ਤੋਂ ਪਹਿਲਾਂ ਸੁਨੀਲ ਮੌਦਗਿਲ ਨੇ ਧਾਰਮਿਕ ਅਸਥਾਨਾਂ ’ਤੇ ਟੇਕਿਆ ਮੱਥਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।