03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਬਹੁਜਨ ਸਮਾਜ ਪਾਰਟੀ ਨੇ ਬਰਨਾਲਾ ਲਾਠੀਚਾਰਜ ਮਾਮਲੇ ’ਚ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਐਸ.ਸੀ, ਐਸ.ਟੀ. ਐਕਟ ਤਹਿਤ ਕਾਰਵਾਈ ਦੀ ਕੀਤੀ ਮੰਗ

ਅਜੀਤ ਡੈਸਕ 28-07-2026
ਲੁਧਿਆਣਾ, 27 ਜੁਲਾਈ (ਬੈਂਸ)-ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਜੱਸੀ ਦੀ ਅਗਵਾਈ ਹੇਠ ਪਾਰਟੀ ਆਗੂਆਂ ਨੇ ਬਰਨਾਲਾ ਵਿਚ ਸਫ਼ਾਈ ਕਰਮੀਆਂ ’ਤੇ ਹੋਏ ਲਾਠੀਚਾਰਜ ਅਤੇ ਜਾਤੀ ਸੂਚਕ ਸ਼ਬਦ ਬੋਲਣ ਦੇ ਮਾਮਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ ਡਿਪਟੀ ਕਮਿਸ਼ਨਰ ਦੇ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਗਿਆ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਸਫ਼ਾਈ ਕਰਮਚਾਰੀਆਂ ਨਾਲ ਕੁੱਟਮਾਰ ਕਰਨ ਅਤੇ ਜਾਤੀ ਸੂਚਕ ਸ਼ਬਦ ਵਰਤਣ ਵਾਲੇ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਵਿਚ ਗ਼ਲਤ ਸੰਦੇਸ਼ ਦਿੰਦੀਆਂ ਹਨ ਅਤੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਇਸ ਮੌਕੇ ਪਰਗਣ ਬਿਲਗਾ, ਬਲਵਿੰਦਰ ਸਿੰਘ, ਭਾਗ ਸਿੰਘ, ਅਮਨ, ਬਹਾਦੁਰ ਸਿੰਘ, ਬਿੰਦਰ ਸਿੰਘ, ਮਾਸਟਰ ਬੀਰ ਸਿੰਘ, ਸੁਖਬੀਰ ਸਿੰਘ, ਬਿੱਟੂ ਤੇ ਹੋਰ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਫੂਡ ਸੇਫ਼ਟੀ ਔਨ ਵ੍ਹੀਲਜ਼ ਵਲੋਂ ਭੋਜਨ ਗੁਣਵੱਤਾ ਨਿਰੀਖਣ ਅਤੇ ਸਫਾਈ ਜਾਗਰੂਕਤਾ ਮੁਹਿੰਮ ਚਲਾਈ ਅਗਲੀ ਖ਼ਬਰ ਗੰਦਾ ਪਾਣੀ ਬਣ ਰਿਹਾ ਹੈਪੇਟਾਈਟਸ ਦਾ ਵੱਡਾ ਕਾਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।