07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਬਰਨਾਲਾ ਲਾਠੀਚਾਰਜ ਦੇ ਰੋਸ ’ਚ ਅੱਜ ਪੰਜਾਬ ਬੰਦ

ਅਜੀਤ ਡੈਸਕ 30-07-2026

ਲੁਧਿਆਣਾ, 29 ਜੁਲਾਈ (ਭੁਪਿੰਦਰ ਸਿੰਘ ਬੈਂਸ)-ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਉਤੇ ਹੋਏ ਪੁਲਿਸ ਲਾਠੀਚਾਰਜ ਦੇ ਵਿਰੋਧ ਵਿਚ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ, ਸੀਵਰਮੈਨਾਂ, ਮਾਲੀਆਂ, ਬੇਲਦਾਰਾਂ ਅਤੇ ਡਰਾਈਵਰਾਂ ਦੀ ਹੜਤਾਲ ਲਗਾਤਾਰ ਜਾਰੀ ਹੈ। ਇਸੇ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਸਫਾਈ ਮੁਲਾਜ਼ਮਾਂ ਦੀਆਂ ਯੂਨੀਅਨਾਂ ਨੇ ਅੱਜ 30 ਜੁਲਾਈ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਮਹਾਂਨਗਰ ਵਿਚ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਨਗਰ ਨਿਗਮ ਦੇ ਜੋਨ-ਏ ਦਫਤਰ ਤੋਂ ਘੰਟਾ ਘਰ ਚੌਂਕ ਤੱਕ ਰੋਸ ਮਾਰਚ ਕੱਢਿਆ ਗਿਆ। ਜਿੱਥੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਬਰਨਾਲਾ ਕਾਂਡ ਤੇ ਚੁੱਪੀ ਧਾਰਨ ਕਰਨ ਦਾ ਦੋਸ਼ ਲਗਾਉਂਦਿਆਂ ਪੰਜਾਬ ਦੇ ਐਸਸੀ ਵਿਧਾਇਕਾਂ ਦੇ ਪੁਤਲੇ ਫੂਕ ਕੇ ਰੋਸ ਪ੍ਰਗਟਾਇਆ ਗਿਆ। ਸੰਘਰਸ਼ ਕਮੇਟੀ ਦੇ ਆਗੂ ਨਰੇਸ਼ ਧੀਂਗਾਨ, ਚੌਧਰੀ ਯਸ਼ਪਾਲ ਅਤੇ ਦੀਪਕ ਹੰਸ ਨੇ ਕਿਹਾ ਕਿ ਬਰਨਾਲਾ ਵਿਚ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ‘ਤੇ ਕੀਤਾ ਗਿਆ ਲਾਠੀਚਾਰਜ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਸ ਘਟਨਾ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਨਹੀਂ ਹੁੰਦੀ, ਐਸਸੀ.ਐਸਟੀ ਐਕਟ ਤਹਿਤ ਕੇਸ ਦਰਜ ਨਹੀਂ ਕੀਤਾ ਜਾਂਦੇ, ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ, ਠੇਕਾ ਪ੍ਰਥਾ ਖਤਮ ਨਹੀਂ ਹੁੰਦੀ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਜਾਂਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਆਗੂਆਂ ਨੇ ਸ਼ਹਿਰ ਦੇ ਵਪਾਰੀਆਂ, ਦੁਕਾਨਦਾਰਾਂ, ਰੇਹੜੀ ਫੜ੍ਹੀ ਵਾਲਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ 30 ਜੁਲਾਈ ਅੱਜ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਸ਼ਾਮ 4 ਵਜੇ ਤੱਕ ਆਪਣੇ ਕਾਰੋਬਾਰ ਬੰਦ ਰੱਖਕੇ ਸੰਘਰਸ਼ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ। ਜਦਕਿ ਸ਼ਹਿਰ ਦੇ ਮੁੱਖ ਚੌਂਕਾਂ ‘ਤੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਨੇਤਾ ਜੀ ਸੌਂਧੀ, ਲਾਲਾ ਸੁਰਿੰਦਰ ਅਟਵਾਲ, ਸੰਜੀਵ ਗਿੱਲ, ਦੇਵ ਰਾਜ ਅਸੁਰ, ਵਿਪਨ ਕਲਿਆਣ, ਵਿੱਕੀ ਸਹੋਤਾ, ਅਸ਼ੋਕ ਦਾਨਵ, ਸੁਭਾਸ਼ ਸੋਦੇ, ਸੋਹਣਵੀਰ ਰਣੀਆ ਆਦਿ ਮੌਜੂਦ ਸਨ।

ਪਿਛਲੀ ਖ਼ਬਰ ਪੰਜਾਬ ਵਿਚ ਹੋਏ ਪੇਪਰ ਲੀਕ ਮਾਮਲੇ ’ਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਸੂਬਾ ਸਰਕਾਰ-ਬਾਦਲ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਸਪਲੀਮੈਂਟ ਸਟੋਰ ’ਤੇ ਛਾਪਾਮਾਰੀ ਦੌਰਾਨ ਭਾਰੀ ਮਾਤਰਾ ’ਚ ਨਕਲੀ ਸਾਮਾਨ ਕੀਤਾ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।