07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪ੍ਰੇਮ ਵਿਆਹ ਦੇ 8 ਮਹੀਨੇ ਬਾਅਦ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਹੋਈ ਮੌਤ

ਅਜੀਤ ਡੈਸਕ 30-07-2026

ਲੁਧਿਆਣਾ, 29 ਜੁਲਾਈ (ਜਸਵੀਰ ਸਿੰਘ ਬੰਗਾ)-ਪ੍ਰੇੇਮ ਵਿਆਹ ਦੇ 8 ਮਹੀਨੇ ਬਾਅਦ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਲੜਕੀ ਵਾਲਿਆਂ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਲੜਕੇ ਅਰਵਿੰਦ ਅਤੇ ਮੁਸਕਾਨ ਨੇ ਪਰਿਵਾਰਕ ਮੈਂਬਰਾਂ ਦੀ ਮਰਜ਼ੀ ਦੇ ਖ਼ਿਲਾਫ਼ ਲਵ ਮੈਰਿਜ ਕਰਵਾ ਲਈ। ਕੁੱਝ ਮਹੀਨੇ ਤੱਕ ਮੁਸਕਾਨ ਦੇ ਪਰਿਵਾਰਕ ਮੈਂਬਰਾਂ ਨੇ ਦੂਰੀ ਬਣਾਈ ਰੱਖੀ, ਪਰ ਪੰਚਾਇਤੀ ਰਾਜ਼ੀਨਾਮੇ ਤੋਂ ਬਾਅਦ ਮੁਸਕਾਨ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਕੰਗਣਵਾਲ ‘ਚ ਕਿਰਾਏ ਤੇ ਕਮਰਾ ਲੈ ਕੇ ਦਿੱਤਾ, ਜਿੱਥੇ 8 ਮਹੀਨੇ ਬਾਅਦ ਹੀ ਅਰਵਿੰਦ ਦੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਗੋਬਿੰਦ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਲੜਕੀ ਦੇ ਪਰਿਵਾਰਕ ਮੈਂਬਰ ਅਰਵਿੰਦ ਨਾਲ ਰੰਜਿਸ਼ ਰੱਖਦੇ ਸਨ, ਕਿਉਂਕਿ ਉਸਨੇ ਲੜਕੀ ਨਾਲ ਘਰੋਂ ਭੱਜ ਕੇ ਵਿਆਹ ਕਰਵਾਇਆ ਸੀ। ਗੋਬਿੰਦ ਨੇ ਦੋਸ਼ ਲਗਾਇਆ ਕਿ ਮ੍ਰਿਤਕ ਦੇ ਸਹੁਰਿਆਂ ਨੇ ਹੀ ਅਰਵਿੰਦ ਦੀ ਹੱਤਿਆ ਕੀਤੀ ਹੈ, ਜਦ ਕਿ ਮ੍ਰਿਤਕ ਦੇ ਸਹੁਰੇ ਪਰਿਵਾਰ ਦਾ ਕਹਿਣਾ ਹੈ ਕਿ ਅਰਵਿੰਦ ਦੀ ਮੌਤ ਸੱਪ ਦੇ ਡੰਗਣ ਨਾਲ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਸੂਤਰਾਂ ਅਨੁਸਾਰ ਪੋਸਟਮਾਰਟਮ ਰਿਪੋਰਟ ‘ਚ ਮ੍ਰਿਤਕ ਦੇ ਸਿਰ ‘ਚ ਹਲਕੀ ਸੱਟ ਦਾ ਨਿਸ਼ਾਨ ਹੈ, ਹਾਲਾਂਕਿ ਮੌਤ ਦਾ ਅਸਲੀ ਕਾਰਨ ਵਿਸਰਾ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ। ਜਾਂਚ ਅਧਿਕਾਰੀ ਏ. ਐਸ. ਆਈ. ਸੁਰਜੀਤ ਸਿੰਘ ਨੇ ਕਿਹਾ ਕਿ ਪਰਿਵਾਰ ਨੇ ਉਨ੍ਹਾਂ ਨੂੰ ਬਿਮਾਰੀ ਨਾਲ ਮੌਤ ਹੋਣ ਬਾਰੇ ਸੂਚਨਾ ਦਿੱਤੀ ਸੀ, ਹੁਣ ਮ੍ਰਿਤਕ ਦੇ ਪਰਿਵਾਰ ਨੇ ਹੱਤਿਆ ਦਾ ਸ਼ੱਕ ਜਤਾਇਆ ਹੈ। ਉਨ੍ਹਾਂ ਦੱਸਿਆ ਕਿ ਡਾਕਟਰਾਂ ਦੇ ਬੋਰਡ ਵਲੋਂ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ, ਵਿਸਰਾ ਜਾਂਚ ਤੋਂ ਬਾਅਦ ਫਾਈਨਲ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਮਰਦਮਸ਼ੁਮਾਰੀ-2027 ਤਹਿਤ ਪਿੰਡ ਡਾਇਰੈਕਟਰੀ ਦੀ ਤਿਆਰੀ ਸੰਬੰਧੀ ਪਟਵਾਰੀਆਂ ਨੂੰ ਦਿੱਤੀ ਵਿਸ਼ੇਸ਼ ਟ੍ਰੇਨਿੰਗ ਅਗਲੀ ਖ਼ਬਰ ਭਦੌੜ ਹਾਊਸ ਨੇੜੇ ਖੜ੍ਹੀ ਕਾਰ ਨੂੰ ਲੱਗੀ ਅੱਗ, ਪੁਲਿਸ ਵਲੋਂ ਜਾਂਚ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।