06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਆਮ ਆਦਮੀ ਪਾਰਟੀ ਦੇ ਯੂਥ ਵਿੰਗ ਮਾਲਵਾ ਜ਼ੋਨ ਦੀ ਅਹਿਮ ਮੀਟਿੰਗ

ਅਜੀਤ ਡੈਸਕ 30-07-2026
ਲੁਧਿਆਣਾ, 29 ਜੁਲਾਈ (ਡਾ. ਤਰਲੋਚਨ ਸਿੰਘ)-ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਮਾਲਵਾ ਜ਼ੋਨ ਇੰਚਾਰਜ ਪਰਮਿੰਦਰ ਸਿੰਘ ਸੰਧੂ ਅਤੇ ਸਟੇਟ ਸਕੱਤਰ ਰਵੀ ਗਿੱਲ ਦੀ ਅਗਵਾਈ ਹੇਠ ਅੱਜ ਬੱਚਤ ਭਵਨ ਵਿਖੇ ਮਾਲਵਾ ਜ਼ੋਨ ਸੈਂਟਰਲ ਯੂਥ ਵਿੰਗ ਦੀ ਮਹੱਤਵਪੂਰਨ ਮੀਟਿੰਗ ਹੋਈ। ਮੀਟਿੰਗ ਦੌਰਾਨ ਨਵ-ਨਿਯੁਕਤ ਅਹੁਦੇਦਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਾਰਟੀ ਦੀਆਂ ਨੀਤੀਆਂ, ਹਾਈਕਮਾਂਡ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪਰਮਿੰਦਰ ਸੰਧੂ ਨੇ ਕਿਹਾ ਕਿ ਯੂਥ ਵਿੰਗ ਦਾ ਹਰ ਅਹੁਦੇਦਾਰ ਸੰਗਠਨ ਨੂੰ ਪਿੰਡ, ਵਾਰਡ ਅਤੇ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰੇ ਤਾਂ ਜੋ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਹਰ ਘਰ ਤੱਕ ਪਹੁੰਚ ਸਕਣ। ਮੀਟਿੰਗ ਵਿਚ ਹਾਜ਼ਰ ਸਾਰੇ ਅਹੁਦੇਦਾਰਾਂ ਨੇ ਇਕਜੁੱਟ ਹੋ ਕੇ ਵਿਸ਼ਵਾਸ ਦਿਵਾਇਆ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੂਰੀ ਮਿਹਨਤ ਅਤੇ ਸਮਰਪਣ ਨਾਲ ਕੰਮ ਕਰਦੇ ਹੋਏ 100 ਤੋਂ ਵੱਧ ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਬਣਾਉਣ ਲਈ ਆਪਣਾ ਪੂਰਾ ਯੋਗਦਾਨ ਪਾਉਣਗੇ। ਮੀਟਿੰਗ ਦੀ ਸਮਾਪਤੀ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਆਉਣ ਵਾਲੇ ਸਮੇਂ ਵਿਚ ਲੋਕਾਂ ਨਾਲ ਹੋਰ ਡੂੰਘਾ ਜੁੜਨ ਦੇ ਸੰਕਲਪ ਨਾਲ ਕੀਤੀ ਗਈ। ਮੀਟਿੰਗ ਵਿਚ ਸੂਬਾ ਜੁਆਇੰਟ ਸਕੱਤਰ ਸੰਨੀ ਬੇਦੀ, ਸੁਖਵੰਤ ਸਿੰਘ, ਵਿਸ਼ਾਲ ਕੁਮਾਰ, ਵਿੱਕੀ ਚਾਹਲ, ਜ਼ਿਲ੍ਹਾ ਪ੍ਰਧਾਨ, ਮੁਨੀਸ਼ ਕੁਮਾਰ, ਕਰਨ ਸਿੰਘ, ਅਮਰਿੰਦਰ ਸਿੰਘ ਐਮ.ਪੀ. ਜਵੱਦੀ, ਸੁਖਮਿੰਦਰ ਸਿੰਘ, ਮਨਜੀਤ ਗਿੱਲ, ਹਰਸਿਮਰਨ ਮਲਹੋਤਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਯੂਥ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰ ਦੀਆਂ ਨਾਕਾਮੀਆਂ ਕਾਰਨ ਸ਼ਹਿਰ ਵਾਸੀ ਭੋਗ ਰਹੇ ਨੇ ਨਰਕ ਭਰੀ ਜ਼ਿੰਦਗੀ-ਕਲੇਰ ਅਗਲੀ ਖ਼ਬਰ ਸਿਵਲ ਹਸਪਤਾਲ ਵਿਖੇ ਮਾਸ ਮੀਡੀਆ ਟੀਮ ਵਲੋਂ ਮੁਫ਼ਤ ਸੁਰੱਖਿਅਤ ਜਣੇਪਾ ਸੇਵਾਵਾਂ ਬਾਰੇ ਜਾਗਰੂਕਤਾ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।