06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸ਼ੁੱਧ ਹਵਾ ਅਤੇ ਪਾਣੀ ਸਾਡਾ ਮੌਲਿਕ ਅਧਿਕਾਰ-ਧਾਲੀਵਾਲ

ਅਜੀਤ ਡੈਸਕ 30-07-2026
ਭਾਮੀਆਂ ਕਲਾਂ/ਲੁਧਿਆਣਾ, 29 ਜੁਲਾਈ (ਜਤਿੰਦਰ ਭੰਬੀ)-ਉਘੇ ਸਮਾਜ ਸੇਵੀ ਤੇ ਵਾਤਾਵਰਣ ਪ੍ਰੇਮੀ ਭਗਵੰਤ ਸਿੰਘ ਧਾਲੀਵਾਲ ਨੇ ਗੰਧਲੇ ਹੋ ਰਹੇ ਵਾਤਾਵਰਣ ਤੇ ਚਿੰਤਤ ਹੁੰਦਿਆਂ ਕਿਹਾ ਕਿ ਗੰਧਲੇ ਹੋ ਰਹੇ ਵਾਤਾਵਰਣ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ, ਕਿਉਂਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁੱਧ ਹਵਾ ਅਤੇ ਸੁੱਧ ਪਾਣੀ ਦੇਣਾ ਸਾਡਾ ਮੌਲਿਕ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਬੜੇ ਹੀ ਦੁੱਖ ਦੀ ਗੱਲ ਹੈ ਕਿ ਅਸੀਂ ਸਭ ਕੁੱਝ ਦੇਖਦੇ ਹੋਏ ਵੀ ਅਵੇਸਲੇ ਹੋਏ ਬੈਠੇ ਹਾਂ, ਜਦਕਿ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਕਾਰਨ ਜਿੱਥੇ ਕਈ ਕਿਸਮ ਦੀਆਂ ਭਿਆਨਕ ਬਿਮਾਰੀਆਂ ਜਨਮ ਲੈ ਰਹੀਆਂ ਹਨ, ਉਥੇ ਹੀ ਬਹੁਤੀਆਂ ਥਾਵਾਂ ਤੇ ਧਰਤੀ ਹੇਠਲੇ ਪਾਣੀ ਪੀਣ ਯੋਗ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਕਿ ਅਸੀਂ ਵੱਧ ਤੋਂ ਵੱਧ ਰੁੱਖ ਲਗਾ ਕੇ ਵਾਤਾਵਰਣ ਦੀ ਸਾਂਭ ਸੰਭਾਲ ਵਿਚ ਆਪਣਾ ਬਣਦਾ ਯੋਗਦਾਨ ਪਾਈਏ, ਇਹ ਸਭ ਕੁਝ ਤਾਂ ਹੀ ਸੰਭਵ ਹੋ ਸਕਦਾ ਜੇਕਰ ਸਾਡੇ ਵਲੋਂ ਵੱਧ ਤੋਂ ਵੱਧ ਰੁੱਖ ਲਗਾਏ ਜਾਣ।
ਪਿਛਲੀ ਖ਼ਬਰ ਖੇਡਾਂ ਸਾਡੇ ਸਰੀਰ ਦਾ ਅਨਿੱਖੜਵਾਂ ਅੰਗ ਹਨ- ਸ਼ਿਵਾਲਿਕ ਕਪੂਰ ਸਿੰਘ ਵਾਲਾ ਤੇ ਪੱਤੀ ਛੋਅਲੇ ਵਿਖੇ ਕਬੱਡੀ ਮੁਕਾਬਲੇ 9 ਨੂ... ਅਗਲੀ ਖ਼ਬਰ ਸਰਕਾਰ ਦੀਆਂ ਨਾਕਾਮੀਆਂ ਕਾਰਨ ਸ਼ਹਿਰ ਵਾਸੀ ਭੋਗ ਰਹੇ ਨੇ ਨਰਕ ਭਰੀ ਜ਼ਿੰਦਗੀ-ਕਲੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।