04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਅੰਮ੍ਰਿਤ ਇੰਡੋ ਕੈਨੇਡੀਅਨ ਅਕੈਡਮੀ ਦੀ ਕਬੱਡੀ ਟੀਮ ਨੇ ਚੈਂਪੀਅਨਸ਼ਿਪ ਦਾ ਖ਼ਿਤਾਬ ਜਿੱਤਿਆ

ਅਜੀਤ ਡੈਸਕ 30-07-2026
ਲਾਡੋਵਾਲ, 29 ਜੁਲਾਈ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਦੇ ਨਾਲ ਲੱਗਦੇ ਪਿੰਡ ਲਾਦੀਆਂ ਖ਼ੁਰਦ ਦੀ ਅੰਮ੍ਰਿਤ ਇੰਡੋ ਕੈਨੇਡੀਅਨ ਅਕੈਡਮੀ ਦੀ ਅੰਡਰ-17 ਮੁੰਡਿਆਂ ਦੀ ਕਬੱਡੀ ਟੀਮ ਨੇ ਜੰਮੂ ਵਿਚ ਕਲੱਸਟਰ ਕਬੱਡੀ ਟੂਰਨਾਮੈਂਟ ਦਾ ਚੈਂਪੀਅਨਸ਼ਿਪ ਖ਼ਿਤਾਬ ਜਿੱਤ ਕੇ ਵੱਡੀ ਸਫਲਤਾ ਹਾਸਲ ਕੀਤੀ, ਜਿਹੜੀ ਕਿ ਬਹੁਤ ਹੀ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ। ਸਕੂਲ ਦੀ ਅੰਡਰ-17 ਮੁੰਡਿਆਂ ਦੀ ਕਬੱਡੀ ਟੀਮ ਨੇ ਆਪਣੀ ਸ਼ਕਤੀ ਦਾ ਪ੍ਰਦਰਸ਼ਨ ਕਰਦਿਆਂ ਚੈਂਪੀਅਨਸ਼ਿਪ ਟਰਾਫ਼ੀ ਆਪਣੇ ਨਾਮ ਕਰਕੇ ਆਪਣਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸਕੂਲ ਦੇ ਪ੍ਰਧਾਨ ਹਰਮਿੰਦਰ ਸਿੰਘ ਲਾਦੀਆਂ ਅਤੇ ਪ੍ਰਿੰਸੀਪਲ ਜਸਕਿਰਨ ਕੌਰ ਨੇ ਇਸ ਸ਼ਾਨਦਾਰ ਉਪਲਬਧੀ ‘ਤੇ ਸਮੂਹ ਖਿਡਾਰੀਆਂ ਨੂੰ ਦਿਲੋਂ ਵਧਾਈ ਦਿੱਤੀ, ਜਿਨ੍ਹਾਂ ਨੇ ਜੀਅ ਜਾਨ ਲਾ ਕੇ ਚੈਂਪੀਅਨਸ਼ਿਪ ਟਰਾਫ਼ੀ ‘ਤੇ ਕਬਜ਼ਾ ਕੀਤਾ ਅਤੇ ਟੀਮ ਦੇ ਕੋਚ ਦੀ ਵੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪ੍ਰੇਰਨਾ, ਸਖ਼ਤ ਮਿਹਨਤ ਅਤੇ ਉਚ ਪੱਧਰੀ ਕੋਚਿੰਗ ਨੇ ਟੀਮ ਨੂੰ ਇਹ ਇਤਿਹਾਸਿਕ ਜਿੱਤ ਦਿਵਾਉਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ, ਜਿਸ ਨਾਲ ਸਾਡੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦੇ ਹੌਂਸਲੇ ਹੋਰ ਵੀ ਬੁਲੰਦ ਹੋਏ ਹਨ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਨੇ ਟੀਮ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕੇ ਵਿਦਿਆਰਥੀ ਅੱਗੇ ਵੀ ਇਸੇ ਤਰ੍ਹਾਂ ਖੇਡ ਮੁਕਾਬਲਿਆਂ ‘ਚ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਕੇ ਵਾਹ ਵਾਹ ਖੱਟਦੇ ਰਹਿਣਗੇ।
ਪਿਛਲੀ ਖ਼ਬਰ ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਾਰਗਿਲ ਵਿਜੇ ਦਿਵਸ ਮਨਾਇਆ ਅਗਲੀ ਖ਼ਬਰ ਵਿੱਤ ਤੇ ਠੇਕਾ ਕਮੇਟੀ ਵਿਵਾਦ ’ਚ ਹਾਈ ਕੋਰਟ ਸਖ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।