04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਾਰਗਿਲ ਵਿਜੇ ਦਿਵਸ ਮਨਾਇਆ

ਅਜੀਤ ਡੈਸਕ 30-07-2026
ਲੁਧਿਆਣਾ, 29 ਜੁਲਾਈ (ਬੈਂਸ)-ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਾਰਗਿਲ ਵਿਜੇ ਦਿਵਸ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦਾ ਆਯੋਜਨ ਨੰਬਰ 4 ਪੰਜਾਬ ਏਅਰ ਸਕੁਐਡਰਨ ਐਨਸੀਸੀ, ਲੁਧਿਆਣਾ ਦੇ ਕੈਡਿਟਾਂ ਵਲੋਂ ਕੀਤਾ ਗਿਆ। ਇਸ ਮੌਕੇ ਸਕੂਲ ਦੇ 45 ਐਨ.ਸੀ.ਸੀ. ਕੈਡਿਟਾਂ ਨੇ ਭਾਗ ਲਿਆ। ਇਸ ਮੌਕੇ ਫ਼ਸਟ ਅਫ਼ਸਰ ਪਰਮਬੀਰ ਸਿੰਘ ਨੇ ਕੈਡਿਟਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕਾਰਗਿਲ ਵਿਜੇ ਦਿਵਸ 1999 ਦੀ ਕਾਰਗਿਲ ਜੰਗ ਵਿਚ ਭਾਰਤੀ ਫ਼ੌਜ ਦੀ ਸ਼ਾਨਦਾਰ ਜਿੱਤ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਸਮਾਗਮ ਦੀ ਸ਼ੁਰੂਆਤ ਕਾਰਗਿਲ ਜੰਗ ਦੇ ਇਤਿਹਾਸ ਬਾਰੇ ਜਾਣਕਾਰੀ ਦੇਣ ਵਾਲੀ ਦਸਤਾਵੇਜ਼ੀ ਫ਼ਿਲਮ ਦਿਖਾ ਕੇ ਕੀਤੀ ਗਈ। ਕੈਡਿਟਾਂ ਨੇ ਭਾਸ਼ਣਾਂ ਰਾਹੀਂ ਜਵਾਨਾਂ ਦੀ ਬਹਾਦਰੀ ਅਤੇ ਕੁਰਬਾਨੀ ਦੀਆਂ ਗਾਥਾਵਾਂ ਸੁਣਾਈਆਂ। ਇਸ ਮੌਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਭਾਰਤ ਮਾਤਾ ਕੀ ਜੈ ਦੇ ਨਾਅਰੇ ਲਗਾਏ ਗਏ। ਪ੍ਰਿੰਸੀਪਲ ਕਰਨਜੀਤ ਸਿੰਘ ਨੇ ਕੈਡਿਟਾਂ ਨੂੰ ਦੇਸ਼ ਪ੍ਰਤੀ ਵਫ਼ਾਦਾਰ ਰਹਿਣ ਅਤੇ ਦੇਸ਼ ਸੇਵਾ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਦਿਵਸ ਮਨਾਉਣ ਨਾਲ ਨੌਜਵਾਨਾਂ ਵਿਚ ਦੇਸ਼ ਭਗਤੀ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਹੁੰਦੀ ਹੈ।
ਪਿਛਲੀ ਖ਼ਬਰ ਦੀਪਿਕਾ ਅਤੇ ਗੁਰਸ਼ਾਤ ਸਿੰਘ ਮਿਸ ਫ੍ਰੈਸ਼ਰ ਅਤੇ ਮਿਸਟਰ ਫ੍ਰੈਸ਼ਰ ਬਣੇ ਅਗਲੀ ਖ਼ਬਰ ਅੰਮ੍ਰਿਤ ਇੰਡੋ ਕੈਨੇਡੀਅਨ ਅਕੈਡਮੀ ਦੀ ਕਬੱਡੀ ਟੀਮ ਨੇ ਚੈਂਪੀਅਨਸ਼ਿਪ ਦਾ ਖ਼ਿਤਾਬ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।