04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

ਅਜੀਤ ਡੈਸਕ 30-07-2026
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਮ ਦੇ ਵਿਸ਼ੇਸ਼ ਸਮਾਗਮ ਸਜਾਏ ਗਏ। ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਰਾਗੀ ਜੱਥੇ ਨੇ ਆਰਤੀ ਸਾਹਿਬ ਦਾ ਗਾਇਨ ਕੀਤਾ, ਉਪਰੰਤ ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਵਾਲਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਦੀਵਾਨ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਨਿਰਭੈ ਸਿੰਘ, ਮਹਿੰਦਰ ਸਿੰਘ, ਕੰਵਲ ਨੈਨ ਸਿੰਘ ਭਾਟੀਆ, ਰਾਮ ਸਿੰਘ, ਨਰਿੰਦਰ ਸਿੰਘ ਕਾਲਾ, ਸੁੱਖਵਿੰਦਰ ਸਿੰਘ, ਨਰਿੰਦਰ ਸਿੰਘ, ਪੂਰਨ ਸਿੰਘ, ਹਰਬੰਸ ਸਿੰਘ, ਵਰਿੰਦਰ ਸਿੰਘ ਕਮਲ, ਜੀਵਨਜੋਤ ਸਿੰਘ, ਕਮਲਪ੍ਰੀਤ ਸਿੰਘ, ਗੁਰਦੀਪ ਸਿੰਘ ਹਰਪ੍ਰੀਤ ਸਿੰਘ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ।
ਪਿਛਲੀ ਖ਼ਬਰ ਐਸ.ਡੀ.ਪੀ. ਕਾਲਜ ਦੀਆਂ ਕੁੜੀਆਂ ਦਾ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਦੀਪਿਕਾ ਅਤੇ ਗੁਰਸ਼ਾਤ ਸਿੰਘ ਮਿਸ ਫ੍ਰੈਸ਼ਰ ਅਤੇ ਮਿਸਟਰ ਫ੍ਰੈਸ਼ਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।