02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ

ਅਜੀਤ ਡੈਸਕ 01-08-2026
ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਨਿੱਘੇ ਸਹਿਯੋਗ ਤੇ ਸਤਿਗੁਰ ਦੀ ਆਪਾਰ ਬਖਸ਼ਿਸ਼ ਸਦਕਾ ਗੁਰਦੁਆਰਾ ਸਾਹਿਬ ਵਿਖੇ ਪੰਜਵੀਂ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸ਼ਰਧਾ ਭਾਵਨਾ ਦੇ ਨਾਲ ਕੀਰਤਨ ਸਮਾਗਮ ਕਰਵਾਇਆ ਗਿਆ। ਸਮਾਗਮ ’ਚ ਆਪਣੇ ਜਥੇ ਸਮੇਤ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਨੇ ਜਿੱਥੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਨਾਲ ਹੀ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਵਲੋਂ ਉਚਰੀ ਬਾਣੀ ਮਨੁੱਖੀ ਜੀਵਨ ਦਾ ਮੂਲ ਸਰੋਤ ਹੈ, ਜਿਸ ਦੇ ਸਿਮਰਨ ਨਾਲ ਸਾਰੇ ਦੁੱਖ-ਦਰਦ ਦੂਰ ਹੋ ਜਾਂਦੇ ਹਨ ਅਤੇ ਮਨੁੱਖ ਨੂੰ ਅਧਿਆਤਮਕ ਤੇ ਰੂਹਾਨੀਅਤ ਸਕੂਨ ਦੀ ਪ੍ਰਾਪਤੀ ਹੁੰਦੀ ਹੈ। ਇਸ ਦੌਰਾਨ ਭਾਈ ਦਵਿੰਦਰ ਸਿੰਘ ਸੋਢੀ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਵਿਆਹ ਪੁਰਬ ਨਾਲ ਸਬੰਧਿਤ ਇਤਿਹਾਸਕ ਅਸਥਾਨ ਪਿੰਡ ਬਿਲਗਾ ਦੇ ਗੁਰਦੁਆਰਾ ਸਾਹਿਬ ਵਿਖੇ ਗੁਰੂ ਸਾਹਿਬ ਦੀਆਂ ਸੰਭਾਲੀਆਂ ਪੁਰਾਤਨ ਵਸਤਾਂ ਦੀ ਖੋਜ ਭਰਪੂਰ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਭਾਈ ਦਵਿੰਦਰ ਸਿੰਘ ਦੇ ਕੀਰਤਨੀ ਜਥੇ ਦੇ ਮੈਂਬਰਾਂ ਨੂੰ ਸਾਂਝੇ ਰੂਪ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ‘ਚ ਮਹਿੰਦਰ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮਿੰਦਰ ਸਿੰਘ ਕੋਹਲੀ, ਭੁਪਿੰਦਰ ਸਿੰਘ ਜੁਨੇਜਾ, ਨਰਿੰਦਰਪਾਲ ਸਿੰਘ ਕਥੂਰੀਆ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਹਰਮੀਤ ਸਿੰਘ ਡੰਗ, ਇੰਦਰਬੀਰ ਸਿੰਘ ਬੱਤਰਾ, ਅਮਰੀਕ ਸਿੰਘ ਮਨਚੰਦਾ, ਮਨਮੋਹਨ ਸਿੰਘ, ਅਵਤਾਰ ਸਿੰਘ ਬੀਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ ।
ਪਿਛਲੀ ਖ਼ਬਰ ਗੁਰੂ ਪੂਰਨਿਮਾ ’ਤੇ ਮਾਂ ਬਗਲਾ ਮੁਖੀ ਧਾਮ ਵਿਖੇ ਹਵਨ-ਯੱਗ ਕਰਵਾਇਆ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ’ਚ ਅਕਾਲੀ ਦਲ ਦੀ ਐਂਟਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।