02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਹਥਿਆਰਬੰਦ ਕਾਰ ਸਵਾਰਾਂ ਵਲੋਂ ਚਲਾਈਆਂ ਗੋਲੀਆਂ ’ਚ ਦੋ ਨੌਜਵਾਨ ਜ਼ਖਮੀ, ਇਕ ਦੀ ਹਾਲਤ ਨਾਜ਼ੁਕ

ਅਜੀਤ ਡੈਸਕ 01-08-2026
ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਭੀੜ ਵਾਲੇ ਇਲਾਕੇ ਫ਼ਿਰੋਜਪੁਰ ਰੋਡ ਸਥਿਤ ਗਰੈਂਡ ਵਾਕ ਸ਼ਾਪਿੰਗ ਮਾਲ ਦੇ ਬਾਹਰ ਅੱਜ ਦੇਰ ਸ਼ਾਮ ਹਥਿਆਰਬੰਦ ਕਾਰ ਸਵਾਰਾਂ ਵਲੋਂ ਚਲਾਈਆਂ ਗੋਲੀਆਂ ਵਿਚ ਦੋ ਨੌਜਵਾਨ ਜ਼ਖਮੀ ਹੋ ਗਏ । ਇਹਨਾਂ ਨੌਜਵਾਨਾਂ ਦੀ ਸ਼ਨਾਖ਼ਤ ਆਰੀਅਨ ਸਿੰਘ ਅਤੇ ਆਰੀਅਨ ਘੁੰਮਣ ਵਜੋਂ ਕੀਤੀ ਗਈ ਹੈ, ਦੀ ਉਮਰ 22 ਸਾਲ ਦੇ ਕਰੀਬ ਹੈ। ਇਹ ਨੌਜਵਾਨ ਆਪਣੀ ਸਕਾਰਪੀਓ ਵਿਚ ਜਾ ਰਹੇ ਸਨ। ਜਦੋਂ ਇਹਨਾਂ ਦੀ ਗੱਡੀ ਲਾਲ ਬੱਤੀ ‘ਤੇ ਰੁਕੀ ਤਾਂ ਪਿੱਛੋਂ ਆ ਰਹੀ ਫਾਰਚੂਨਰ ਵੀ ਇਹਨਾਂ ਦੇ ਬਰਾਬਰ ਰੁਕ ਗਈ ਅਤੇ ਇਹਨਾਂ ਨੌਜਵਾਨਾਂ ਦੀ ਆਪਸ ਵਿਚ ਬਹਿਸ ਹੋ ਗਈ। ਇਸ ਦੌਰਾਨ ਫਾਰਚੂਨਰ ਵਿਚ ਬੈਠੇ ਨੌਜਵਾਨਾਂ ਨੇ ਇਹਨਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਦੇ ਸਿੱਟੇ ਵਜੋਂ ਲਹੂਲੁਹਾਨ ਹੋਏ ਇਹ ਦੋਵੇਂ ਨੌਜਵਾਨ ਉਥੇ ਹੀ ਡਿਗ ਗਏ। ਉਥੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦਿਆਂ ਉਚ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀ ਨੌਜਵਾਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਹਾਲ ਦੀ ਘੜੀ ਇਹਨਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਵਿਵਾਦ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਅੱਖੀਂ ਦੇਖਣ ਵਾਲੇ ਲੋਕਾਂ ਮੁਤਾਬਿਕ ਹਮਲਾਵਰਾਂ ਵਲੋਂ ਪੰਜ ਦੇ ਕਰੀਬ ਗੋਲੀਆਂ ਚਲਾਈਆਂ ਗਈਆਂ, ਜਿਸ ਥਾਂ ‘ਤੇ ਇਹ ਗੋਲੀਆਂ ਚਲਾਈਆਂ ਗਈਆਂ, ਉਥੇ ਹਰ ਵੇਲੇ ਲੋਕਾਂ ਦੀ ਭਾਰੀ ਭੀੜ ਰਹਿੰਦੀ ਹੈ ਤੇ ਗੋਲੀਆਂ ਦੀ ਆਵਾਜ਼ ਸੁਣ ਕੇ ਉਥੇ ਭਗਦੜ ਮੱਚ ਗਈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹਨਾਂ ਜ਼ਖਮੀ ਹੋਏ ਨੌਜਵਾਨਾਂ ਦੇ ਦੋਸਤ ਵਰਿੰਦਰ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਵਿਚੋਂ ਇਕ ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਭਤੀਜਾ ਹੈ, ਜੋ ਕਿ ਇਹਨਾਂ ਨੌਜਵਾਨਾਂ ਨਾਲ ਰੰਜਿਸ਼ ਰੱਖਦਾ ਸੀ। ਗੋਲੀਆਂ ਚਲਾਉਣ ਉਪਰੰਤ ਹਮਲਾਵਰ ਮੁੱਲਾਂਪੁਰ ਵੱਲ ਫ਼ਰਾਰ ਹੋ ਗਏ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਜਿਹੜਾ ਵੀ ਕੋਈ ਦੋਸ਼ੀ ਪਾਇਆ ਗਿਆ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਗਮਸਾ ਵਲੋਂ ਕੱਪੜਾ ਨਿਰਮਾਣ ਅਤੇ ਤਕਨੀਕਾਂ ਨੂੰ ਲੈ ਕੇ ਲੱਗਣ ਵਾਲੀ ਪ੍ਰਦਰਸ਼ਨੀ ਸੰਬੰਧੀ ਕੀਤੀ ਮੀਟਿੰਗ ਅਗਲੀ ਖ਼ਬਰ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਕਰੋੜਾਂ ਦਾ ਕਰਜ਼ਾ ਲੈਣ ਦੇ ਮਾਮਲੇ ’ਚ ਔਰਤ ਸਮੇਤ ਚਾਰ ਕਾਰੋਬਾਰੀਆਂ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।