02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਟਰਾਂਸਪੋਰਟਰ ਨਾਲ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ’ਚ ਬਿਹਾਰ ਦੇ ਕਾਰੋਬਾਰੀ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 01-08-2026

ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਟਰਾਂਸਪੋਰਟਰ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਬਿਹਾਰ ਦੇ ਕਾਰੋਬਾਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਡੀ.ਐਸ. ਟਰਾਂਸਪੋਰਟ ਦੇ ਹਿੱਸੇਦਾਰ ਹਰਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਗਈ ਹੈ ਤੇ ਇਸ ਸਬੰਧੀ ਪੁਲਿਸ ਨੇ ਬਿਹਾਰ ਦੇ ਕਾਰੋਬਾਰੀ ਅਮਿਤ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਨਾਲ ਲੱਖਾਂ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਦਾਜ ਦਾ ਮਾਮਲਾ - ਪੁਲਿਸ ਨੇ ਆਰਤੀ ਰਾਣੀ ਵਾਸੀ ਨਿਊ ਬਸੰਤ ਵਿਹਾਰ ਕਾਕੋਵਾਲ ਰੋਡ ਦੀ ਸ਼ਿਕਾਇਤ ’ਤੇ ਉਸ ਦੇ ਪਤੀ ਰਾਜ ਕੁਮਾਰ, ਸੋਨੀਆ ਬਜਾਜ ਪਤਨੀ ਮੋਹਨ ਬਜਾਜ, ਮੋਹਨ ਬਜਾਜ, ਮੋਨੀਆ ਚਾਵਲਾ, ਵਿੱਕੀ ਚਾਵਲਾ, ਇੰਦਰਪਾਲ ਸਿੰਘ ਬਤਰਾ ਵਾਸੀ ਪਠਾਨਕੋਟ ਰੋਡ ਜਲੰਧਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ 10 ਸਾਲ ਪਹਿਲਾਂ ਰਾਜਕੁਮਾਰ ਨਾਲ ਹੋਈ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਹੀ ਉਕਤ ਨੇ ਉਸ ਨੂੰ ਦਾਜ ਖ਼ਾਤਰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬੀਤੇ ਦਿਨ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ, ਜਿਸ ’ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
ਕੁੱਟਮਾਰ ਦਾ ਮਾਮਲਾ - ਪੁਲਿਸ ਨੇ ਸੂਰਜ ਕੁਮਾਰ ਵਾਸੀ ਸ਼ਹੀਦ ਕਰਨੈਲ ਸਿੰਘ ਨਗਰ ਦੀ ਸ਼ਿਕਾਇਤ ’ਤੇ ਦਾਨਿਸ਼ ਰਵੀ ਕਪਿਲ ਕੇਸ਼ਵ ਅਤੇ ਉਨ੍ਹਾਂ ਦੇ ਪੰਜ ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਮਮੂਲੀ ਵਿਵਾਦ ਦੱਸਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਰੁੱਖ ਮੇਰਾ ਦੋਸਤ ਅਗਲੀ ਖ਼ਬਰ ਪਵਿਤਪਾਲ ਸਿੰਘ ਲਿਬੜਾ (ਨਿੱਕੂ) ਨਮਿਤ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।