02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਕੂੜਾ ਸੁੱਟਣ ਦੇ ਮਾਮਲੇ ਨੂੰ ਲੈ ਕੇ ਹੋਈ ਲੜਾਈ ’ਚ ਔਰਤ ਜ਼ਖਮੀ

ਲੁਧਿਆਣਾ , 1 ਅਗਸਤ ( ਪਰਮਿੰਦਰ ਸਿੰਘ ਆਹੂਜਾ )- ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਚਿੱਟੀ ਕਾਲੋਨੀ ਵਿਚ ਕੂੜਾ ਸੁੱਟਣ ਦੇ ਮਾਮਲੇ ਨੂੰ ਲੈ ਕੇ ਹੋਈ ਲੜਾਈ ਵਿਚ ਔਰਤ ਜ਼ਖਮੀ ਹੋ ਗਈ ਹੈ । ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਜਸਪ੍ਰੀਤ ਕੌਰ ਵਾਸੀ ਚਿੱਟੀ ਕਾਲੋਨੀ ਦੀ ਸ਼ਿਕਾਇਤ ’ ਤੇ ਮਨਜੀਤ ਕੌਰ ਪਤਨੀ ਰਣਜੀਤ ਸਿੰਘ , ਸਿਕੰਦਰ ਸਿੰਘ ਪੁੱਤਰ ਰਵੀ ਕੁਮਾਰ , ਸੁਨੀਤਾ ਰਾਣੀ ਵਾਸੀ ਚਿੱਟੀ ਕਾਲੋਨੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ।

ਅਜੀਤ ਡੈਸਕ 02-08-2026
ਲੁਧਿਆਣਾ , 1 ਅਗਸਤ ( ਪਰਮਿੰਦਰ ਸਿੰਘ ਆਹੂਜਾ )- ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਚਿੱਟੀ ਕਾਲੋਨੀ ਵਿਚ ਕੂੜਾ ਸੁੱਟਣ ਦੇ ਮਾਮਲੇ ਨੂੰ ਲੈ ਕੇ ਹੋਈ ਲੜਾਈ ਵਿਚ ਔਰਤ ਜ਼ਖਮੀ ਹੋ ਗਈ ਹੈ । ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਜਸਪ੍ਰੀਤ ਕੌਰ ਵਾਸੀ ਚਿੱਟੀ ਕਾਲੋਨੀ ਦੀ ਸ਼ਿਕਾਇਤ ’ ਤੇ ਮਨਜੀਤ ਕੌਰ ਪਤਨੀ ਰਣਜੀਤ ਸਿੰਘ , ਸਿਕੰਦਰ ਸਿੰਘ ਪੁੱਤਰ ਰਵੀ ਕੁਮਾਰ , ਸੁਨੀਤਾ ਰਾਣੀ ਵਾਸੀ ਚਿੱਟੀ ਕਾਲੋਨੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ । ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਮਨਜੀਤ ਕੌਰ ਉਸ ਦੇ ਘਰ ਦੇ ਬਾਹਰ ਕੂੜਾ ਸੁੱਟ ਰਹੀ ਸੀ , ਜਦੋਂ ਉਸ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਸ ਨੇ ਬਾਕੀ ਸਾਥੀ ਬੁਲਾ ਲਏ ਅਤੇ ਉਸ ਦੀ ਪੂਰੀ ਤਰ੍ਹਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ । ਕਥਿਤ ਦੋਸ਼ੀਆਂ ਵਲੋਂ ਉਸ ’ ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਗਏ , ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ । ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ ਹੈ । ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ।
ਪਿਛਲੀ ਖ਼ਬਰ ਮਾਤਾ ਦੀ ਬਰਸੀ ਮੌਕੇ ਬੇਟੀ ਨੇ ਲਈ ਜ਼ਰੂਰਤਮੰਦ ਵਿਦਿਆਰਥੀ ਦੀ ਪੜ੍ਹਾਈ ਦੀ ਜਿੰਮੇਵਾਰੀ ਅਗਲੀ ਖ਼ਬਰ ਘਰੇਲੂ ਕਲੇਸ਼ ਤੋਂ ਦੁਖੀ ਵਿਅਕਤੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।