02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੀ ਆਰੰਭਤਾ

ਲੁਧਿਆਣਾ , 1 ਅਗਸਤ ( ਪਰਮਿੰਦਰ ਸਿੰਘ ਆਹੂਜਾ )- ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦੀ ਆਰੰਭਤਾ ਸਮੇਂ ਭਾਈ ਸ਼ੁੱਭਦੀਪ ਸਿੰਘ ਅਤੇ ਭਾਈ ਕਰਨੈਲ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ । ਸਮਾਗਮ ਦੌਰਾਨ ਵੱਡੀ ਗਿਣਤੀ ‘ ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ ।

ਅਜੀਤ ਡੈਸਕ 02-08-2026
ਲੁਧਿਆਣਾ , 1 ਅਗਸਤ ( ਪਰਮਿੰਦਰ ਸਿੰਘ ਆਹੂਜਾ )- ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦੀ ਆਰੰਭਤਾ ਸਮੇਂ ਭਾਈ ਸ਼ੁੱਭਦੀਪ ਸਿੰਘ ਅਤੇ ਭਾਈ ਕਰਨੈਲ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ । ਸਮਾਗਮ ਦੌਰਾਨ ਵੱਡੀ ਗਿਣਤੀ ‘ ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ । ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਨਿਰੰਤਰ 7 ਅਗਸਤ ਤੱਕ ਚੱਲਣਗੇ ਅਤੇ 5, 6 ਤੇ 7 ਅਗਸਤ ਨੂੰ ਸਰਬ ਰੋਗ ਕਾ ਅਉਖੁਦ ਨਾਮ ਮਿਸ਼ਨ ਵਲੋਂ ਤਿੰਨ ਦਿਨਾਂ ਰੋਗ ਨਿਵਾਰਨ ਕੈਂਪ ਵੀ ਲਗਾਇਆ ਜਾਵੇਗਾ । ਆਉਣ ਵਾਲੇ ਦਿਨਾਂ ਵਿਚ ਭਾਈ ਮਨਿੰਦਰ ਸਿੰਘ , ਭਾਈ ਸਤਿੰਦਰਬੀਰ ਸਿੰਘ , ਭਾਈ ਰਵਿੰਦਰ ਸਿੰਘ , ਭਾਈ ਤਰਨਵੀਰ ਸਿੰਘ ਰੱਬੀ , ਭਾਈ ਕੁਲਵਿੰਦਰ ਸਿੰਘ ਖਰੜ ਵਾਲੇ , ਭਾਈ ਸੁਖਜਿੰਦਰ ਸਿੰਘ ਅਤੇ ਵਿਸ਼ੇਸ਼ ਤੌਰ ‘ ਤੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਵੀ ਸੰਗਤਾਂ ਦੇ ਦਰਸ਼ਨ ਕਰਨਗੇ । ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸਮਾਗਮਾਂ ਵਿਚ ਵੱਧ ਤੋਂ ਵੱਧ ਹਾਜ਼ਰੀਆਂ ਭਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ।
ਪਿਛਲੀ ਖ਼ਬਰ ਮੈਸ਼ ਪ੍ਰੋਲਾਈਫ ਹਸਪਤਾਲ ਦੀ 7ਵੀਂ ਵਰ੍ਹੇਗੰਢ ਮਨਾਈ ਅਗਲੀ ਖ਼ਬਰ ਫੀਕੋ ਨੇ ਡੀ.ਆਈ.ਸੀ. ਲੁਧਿਆਣਾ ਦੇ ਨਵੇਂ ਜੀ.ਐਮ. ਨਾਲ ਮੁਲਾਕਾਤ ਕਰਕੇ ਉਦਯੋਗਾਂ ਦੇ ਅਹਿਮ ਮਸਲੇ ਉਠਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।