02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਕੇਂਦਰ ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹੇ-ਬੀਬੀ ਮਨਦੀਪ ਕੌਰ ਸੰਧੂ

ਲੁਧਿਆਣਾ, 1 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਆਗੂ ਅਤੇ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬੀਬੀ ਮਨਦੀਪ ਕੌਰ ਸੰਧੂ ਨੇ ਕੇਂਦਰ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਨਾ ਖੋਲ੍ਹਣ ਦੇ ਫ਼ੈਸਲੇ ’ਤੇ ਡੂੰਘੀ ਨਿਰਾਸ਼ਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਸਿੱਖ ਕੌਮ ਦੇ ਸਭ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਵਿਚੋਂ ਇਕ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ ਸਾਲ ਬਿਤਾਏ।

ਅਜੀਤ ਡੈਸਕ 02-08-2026
ਲੁਧਿਆਣਾ, 1 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਆਗੂ ਅਤੇ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬੀਬੀ ਮਨਦੀਪ ਕੌਰ ਸੰਧੂ ਨੇ ਕੇਂਦਰ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਨਾ ਖੋਲ੍ਹਣ ਦੇ ਫ਼ੈਸਲੇ ’ਤੇ ਡੂੰਘੀ ਨਿਰਾਸ਼ਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਸਿੱਖ ਕੌਮ ਦੇ ਸਭ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਵਿਚੋਂ ਇਕ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ ਸਾਲ ਬਿਤਾਏ। ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਤੋਂ ਸੰਗਤ ਨੂੰ ਲੰਬੇ ਸਮੇਂ ਤੱਕ ਵਾਂਝਾ ਰੱਖਣਾ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਬਹੁਤ ਗੰਭੀਰ ਮਸਲਾ ਹੈ। ਬੀਬੀ ਸੰਧੂ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੈ ਅਤੇ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ, ਪਰ ਜੇਕਰ ਹੋਰ ਅੰਤਰਰਾਸ਼ਟਰੀ ਸਰਹੱਦਾਂ ’ਤੇ ਨਿਯੰਤਰਿਤ ਆਵਾਜਾਈ ਅਤੇ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾ ਸਕਦੇ ਹਨ ਤਾਂ ਕਰਤਾਰਪੁਰ ਲਾਂਘੇ ਲਈ ਵੀ ਸਖ਼ਤ ਸੁਰੱਖਿਆ ਪ੍ਰੋਟੋਕੋਲ ਤਹਿਤ ਵਿਵਸਥਾ ਬਣਾਈ ਜਾ ਸਕਦੀ ਹੈ। ਲਾਂਘੇ ਨੂੰ ਅਣਮਿਥੇ ਸਮੇਂ ਲਈ ਬੰਦ ਰੱਖਣਾ ਇਸ ਸਮੱਸਿਆ ਦਾ ਸਥਾਈ ਹੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਕਿਸੇ ਇਕ ਪਾਰਟੀ ਜਾਂ ਸਰਕਾਰ ਦਾ ਨਹੀਂ, ਸਗੋਂ ਕਰੋੜਾਂ ਸਿੱਖਾਂ ਦੀ ਆਸਥਾ ਅਤੇ ਵਿਸ਼ਵਾਸ ਨਾਲ ਜੁੜਿਆ ਹੋਇਆ ਹੈ। ਬੀਬੀ ਮਨਦੀਪ ਕੌਰ ਸੰਧੂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਜਥੇਬੰਦੀਆਂ, ਸੁਰੱਖਿਆ ਏਜੰਸੀਆਂ ਅਤੇ ਸੰਬੰਧਿਤ ਧਿਰਾਂ ਨਾਲ ਤੁਰੰਤ ਵਿਚਾਰ-ਵਟਾਂਦਰਾ ਕਰਕੇ ਅਜਿਹਾ ਵਿਹਾਰਕ ਹੱਲ ਕੱਢਿਆ ਜਾਵੇ, ਜਿਸ ਨਾਲ ਸੁਰੱਖਿਆ ਵੀ ਯਕੀਨੀ ਬਣੇ ਅਤੇ ਸੰਗਤ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦਾ ਮੌਕਾ ਵੀ ਮਿਲ ਸਕੇ। ਕੇਂਦਰ ਸਰਕਾਰ ਨੂੰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਜਲਦ ਮੁੜ ਖੋਲ੍ਹਣ ਲਈ ਠੋਸ ਅਤੇ ਸਕਾਰਾਤਮਿਕ ਕਦਮ ਚੁੱਕਣੇ ਚਾਹੀਦੇ ਹਨ।
ਪਿਛਲੀ ਖ਼ਬਰ ਜਲ ਸਪਲਾਈ ਅਤੇ ਸੈਨੀੇਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜਿਆ ਮੰਗ-ਪੱਤਰ ਵਿਧਾਨ... ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਕੋਲੋਂ ਹੱਕ ਮੰਗਣ ਵਾਲਿਆਂ ਨੂੰ ਡੰਡੇ ਖਾਣੇ ਪੈ ਰਹੇ ਹਨ-ਕਾਦੀਆਂ ਜੋੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।