03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਲੁਧਿਆਣਾ, 2 ਅਗਸਤ (ਬੈਂਸ)-ਭਾਰਤੀ ਜਨਤਾ ਪਾਰਟੀ ਦੀ ਲੁਧਿਆਣਾ ਸ਼ਹਿਰੀ ਇਕਾਈ ਵਲੋਂ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਨੀਲ ਮੌਦਗਿਲ ਦੀ ਅਗਵਾਈ ਹੇਠ ਜ਼ਿਲ੍ਹਾ ਦਫ਼ਤਰ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪਾਰਟੀ ਆਗੂਆਂ ਅਤੇ ਕਾਰਕੁਨਾਂ ਨੇ ਸ਼ਹੀਦ ਊਧਮ ਸਿੰਘ ਦੀ ਤਸਵੀਰ ‘ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

ਭਾਜਪਾ ਨੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ 03-08-2026
ਲੁਧਿਆਣਾ, 2 ਅਗਸਤ (ਬੈਂਸ)-ਭਾਰਤੀ ਜਨਤਾ ਪਾਰਟੀ ਦੀ ਲੁਧਿਆਣਾ ਸ਼ਹਿਰੀ ਇਕਾਈ ਵਲੋਂ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਨੀਲ ਮੌਦਗਿਲ ਦੀ ਅਗਵਾਈ ਹੇਠ ਜ਼ਿਲ੍ਹਾ ਦਫ਼ਤਰ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪਾਰਟੀ ਆਗੂਆਂ ਅਤੇ ਕਾਰਕੁਨਾਂ ਨੇ ਸ਼ਹੀਦ ਊਧਮ ਸਿੰਘ ਦੀ ਤਸਵੀਰ ‘ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸੁਨੀਲ ਮੌਦਗਿਲ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਜੀਵਨ ਦੇਸ਼ ਭਗਤੀ, ਸਾਹਸ ਅਤੇ ਕੁਰਬਾਨੀ ਦੀ ਅਦੁੱਤੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਜੱਲਿਆਂਵਾਲਾ ਬਾਗ਼ ਦੇ ਸਾਕੇ ਦਾ ਬਦਲਾ ਲੈਕੇ ਸ਼ਹੀਦ ਊਧਮ ਸਿੰਘ ਨੇ ਦੇਸ਼ ਲਈ ਕੁਰਬਾਨੀ ਦਿੱਤੀ, ਜਿਸ ਤੋਂ ਪੀੜ੍ਹੀ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ। ਇਸ ਮੌਕੇ ਕੌਂਸਲਰ ਪੂਨਮ ਰੱਤੜਾ, ਰੋਹਿਤ ਸਿੱਕਾ, ਨਰਿੰਦਰ ਸਿੰਘ ਮੱਲ੍ਹੀ, ਯਸ਼ਪਾਲ ਜਨੋਤਰਾ, ਡਾ. ਨਿਰਮਲ ਨਈਅਰ, ਹਰਸ਼ ਸ਼ਰਮਾ, ਲੱਕੀ ਸ਼ਰਮਾ, ਅੰਕਿਤ ਬੱਤਰਾ, ਅਮਿਤ ਡੋਗਰਾ, ਸੰਜੇ ਗੋਸਾਈਂ, ਡਾ. ਸਤੀਸ਼ ਕੁਮਾਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸ਼ਹੀਦ ਮੋਤੀ ਰਾਮ ਮਹਿਰਾ ਸਕੂਲ ਵਿਖੇ ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ ਅਗਲੀ ਖ਼ਬਰ ਪੰਜਾਬ ਬਾਸਕਟਬਾਲ ਚੈਂਪੀਅਨਸ਼ਿਪ ਲੜਕੇ ਅਤੇ ਲੜਕੀਆਂ ਵਿੱਚ ਲੁਧਿਆਣਾ ਬਾਸਕਟਬਾਲ ਅਕੈਡਮੀ ਬਣੇ ਚੈਂਪੀਅਨ ਸ੍ਰੀ ਗੁਰੂ ਹਰਿਗੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।