03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪੰਜਵੇਂ ਫੋਟੋ ਮੇਲੇ ਦਾ ਪੋਸਟਰ ਕੀਤਾ ਜਾਰੀ

ਆਲਮਗੀਰ , 2 ਅਗਸਤ ( ਜਰਨੈਲ ਸਿੰਘ ਪੱਟੀ )- ਦੀ ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਪੰਜਾਬ ਯੂਨਿਟ ਗਿੱਲ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਯੂਨਿਟ ਪ੍ਰਧਾਨ ਹਰਮਿੰਦਰ ਸਿੰਘ ਧਰਮਿੰਦਰ ਸਟੂਡੀਓ ਗਿੱਲ ਦੀ ਅਗਵਾਈ ਹੇਠ ਹੋਈ । ਮੀਟਿੰਗ ਦੌਰਾਨ ਫੋਟੋਗ੍ਰਾਫਰਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਮੁਸ਼ਕਿਲਾਂ ਦੇ ਹੱਲ ਸਬੰਧੀ ਭਰਵੀਂ ਵਿਚਾਰ ਚਰਚਾ ਹੋਈ ।

ਅਜੀਤ ਡੈਸਕ 03-08-2026
ਆਲਮਗੀਰ , 2 ਅਗਸਤ ( ਜਰਨੈਲ ਸਿੰਘ ਪੱਟੀ )- ਦੀ ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਪੰਜਾਬ ਯੂਨਿਟ ਗਿੱਲ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਯੂਨਿਟ ਪ੍ਰਧਾਨ ਹਰਮਿੰਦਰ ਸਿੰਘ ਧਰਮਿੰਦਰ ਸਟੂਡੀਓ ਗਿੱਲ ਦੀ ਅਗਵਾਈ ਹੇਠ ਹੋਈ । ਮੀਟਿੰਗ ਦੌਰਾਨ ਫੋਟੋਗ੍ਰਾਫਰਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਮੁਸ਼ਕਿਲਾਂ ਦੇ ਹੱਲ ਸਬੰਧੀ ਭਰਵੀਂ ਵਿਚਾਰ ਚਰਚਾ ਹੋਈ । ਉਪਰੰਤ ਯੂਨਿਟ ਪ੍ਰਧਾਨ ਹਰਮਿੰਦਰ ਸਿੰਘ ਧਰਮਿੰਦਰ ਸਟੂਡੀਓ ਗਿੱਲ ਨੇ ਹਾਜ਼ਰੀਨ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੀ ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਪੰਜਾਬ ਵਲੋਂ ਮਿਤੀ 7 ਅਤੇ 8 ਅਗਸਤ ਨੂੰ ਸੋਨਾ ਗ੍ਰੈਂਡ ਮੁੱਲਾਂਪੁਰ ਵਿਖੇ ਪੰਜਵਾਂ ਸ਼ਾਨਦਾਰ ਫ਼ੋਟੋ ਮੇਲਾ ਕਰਵਾਇਆ ਜਾ ਰਿਹਾ ਹੈ , ਜਿਸ ਵਿਚ ਫੋਟੋਗ੍ਰਾਫਰਾਂ ਨੂੰ ਫ਼ੋਟੋਗਰਾਫੀ ਨਾਲ ਸੰਬੰਧਿਤ ਨਵੀਆਂ ਤਕਨੀਕਾਂ ਤੋਂ ਜਾਣੂ ਕਰਵਾ ਕੇ ਉਨ੍ਹਾਂ ਦੇ ਗਿਆਨ ਵਿਚ ਵਾਧਾ ਕੀਤਾ ਜਾਵੇਗਾ । ਇਸ ਮੌਕੇ ਫ਼ੋਟੋ ਮੇਲੇ ਸਬੰਧੀ ਪੋਸਟਰ ਵੀ ਜਾਰੀ ਕੀਤਾ ਗਿਆ । ਮੀਟਿੰਗ ਦੌਰਾਨ ਸੈਕਟਰੀ ਕੁਲਵਿੰਦਰ ਸਿੰਘ ਜੋਨੀ , ਸੀਨੀਅਰ ਵਾਈਸ ਪ੍ਰਧਾਨ ਜਸਵੰਤ ਸਿੰਘ ਵਿਰਦੀ , ਜੁਆਇੰਟ ਸਕੱਤਰ ਅੰਮ੍ਰਿਤਪਾਲ ਸਿੰਘ ਟੋਨਾ , ਕੈਸ਼ੀਅਰ ਰਜਿੰਦਰ ਸਿੰਘ ਸਮੇਤ ਯੂਨਿਟ ਮੈਂਬਰ ਹਾਜ਼ਰ ਸਨ ।
ਪਿਛਲੀ ਖ਼ਬਰ ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਇੰਟਰ ਹਾਊਸ ਜੀ. ਕੇ. ਮੁਕਾਬਲਾ ਕਰਵਾਇਆ ਅਗਲੀ ਖ਼ਬਰ ਮਾਲਵਾ ਸੈਂਟਰਲ ਕਾਲਜ ਵਿਖ਼ੇ ਕਰਵਾਇਆ ‘ਨਸ਼ਾ-ਮੁਕਤ ਭਾਰਤ ਅਭਿਆਨ’ ਤਹਿਤ ਜਾਗਰੂਕਤਾ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।