03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਇੰਟਰ ਹਾਊਸ ਜੀ. ਕੇ. ਮੁਕਾਬਲਾ ਕਰਵਾਇਆ

ਲੁਧਿਆਣਾ, 2 ਅਗਸਤ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਇੰਟਰ ਹਾਊਸ ਜੀ. ਕੇ.

ਅਜੀਤ ਡੈਸਕ 03-08-2026
ਲੁਧਿਆਣਾ, 2 ਅਗਸਤ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਇੰਟਰ ਹਾਊਸ ਜੀ. ਕੇ. (ਆਮ ਗਿਆਨ) ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਵਿਚ ਸਕੂਲ ਦੇ ਚਾਰ ਹਾਊਸ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਅਨੁਸ਼ਾਸਨ, ਟੀਮ ਵਰਕ ਅਤੇ ਰਚਨਾਤਮਿਕ ਸੋਚ ਦਾ ਪ੍ਰਤੀਕ ਬਣਦੇ ਹੋਏ ਦਰਸ਼ਕਾਂ ਅਤੇ ਜੱਜਾਂ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਸਾਰੇ ਭਾਗੀਦਾਰਾਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਜਿੱਤ ਤੋਂ ਵੱਧ ਮਹੱਤਵਪੂਰਨ ਭਾਗ ਲੈਣਾ ਅਤੇ ਨਵਾਂ ਸਿੱਖਣਾ ਹੁੰਦਾ ਹੈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਪਿਛਲੀ ਖ਼ਬਰ ਪੁਲਿਸ ਮਹਿਕਮੇ ਦੀ ਇਮਾਰਤ ’ਤੇ ਕਬਜ਼ਾ ਅਤੇ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਤਿੰਨ ਖਿਲਾਫ਼ ਕੇਸ ਦਰਜ ਅਗਲੀ ਖ਼ਬਰ ਪੰਜਵੇਂ ਫੋਟੋ ਮੇਲੇ ਦਾ ਪੋਸਟਰ ਕੀਤਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।