03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਅਸੀਂ ਗੁਰੂ ਦੇ ਪਵਿੱਤਰ ਤੇ ਵਿਸ਼ਵ ਵਿਆਪੀ ਸੰਦੇਸ਼ ਨੂੰ ਭਲੀ ਭਾਂਤ ਸਮਝਣ ’ਚ ਸਫਲ ਨਹੀਂ ਹੋਏ- ਸੰਤ ਬਾਬਾ ਅਮੀਰ ਸਿੰਘ

ਲੁਧਿਆਣਾ, 2 ਅਗਸਤ (ਪਰਮਿੰਦਰ ਸਿੰਘ ਆਹੂਜਾ)- ਜਵੱਦੀ ਟਕਸਾਲ ਵਿਖੇ ਨਾਮ ਸਿਮਰਨ ਸਮਾਗਮ ਹੋਇਆ। ਟਕਸਾਲ ਦੇ ਹੋਣਹਾਰ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਕੀਤਾ।

ਅਜੀਤ ਡੈਸਕ 03-08-2026
ਲੁਧਿਆਣਾ, 2 ਅਗਸਤ (ਪਰਮਿੰਦਰ ਸਿੰਘ ਆਹੂਜਾ)- ਜਵੱਦੀ ਟਕਸਾਲ ਵਿਖੇ ਨਾਮ ਸਿਮਰਨ ਸਮਾਗਮ ਹੋਇਆ। ਟਕਸਾਲ ਦੇ ਹੋਣਹਾਰ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਕੀਤਾ। ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਗੁਰਬਾਣੀ ਸ਼ਬਦ ਦੇ ਹਵਾਲੇ ਨਾਲ ਸਮਝਾਇਆ ਕਿ ਗੁਰਬਾਣੀ ਚਾਨਣ ਗੁਰੂ ਹੈ, ਇਹ ਕਰਤਾ ਪੁਰਖ ਭਾਵ ਪਰਮਾਤਮਾ ਦਾ ਰਾਹ ਦੱਸਣ ਵਾਲੀ ਤੇ ਉਸ ਮਾਰਗ ‘ਤੇ ਚੱਲਣ ਵਾਲੇ ਮਨੁੱਖ ਲਈ ਸਦਾ ਸਹਾਈ ਹੁੰਦੀ ਹੈ। ਹਨ੍ਹੇਰੇ ਨੂੰ ਚਾਨਣ ਵਿਚ ਬਦਲਣ ਲਈ ਦੀਵੇ ਦੀ ਜਰੂਰਤ ਪੈਂਦੀ ਹੈ, ਇਸੇ ਤਰ੍ਹਾਂ ਸੰਸਾਰ ਰੂਪੀ ਸਾਗਰ ਨੂੰ ਪਾਰ ਕਰਨ ਲਈ ਤੇ ਬਲਵਾਨ ਮਨ ਨੂੰ ਜਿੱਤਣ ਲਈ ਪੂਰੇ ਗੁਰੂ ਭਾਵ ਗੁਰਬਾਣੀ ਦੀ ਜਰੂਰਤ ਅਵੱਸ਼ ਪੈਂਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸ਼ਤਾਬਦੀਆਂ ਵੀ ਮਨਾਈਆਂ ਪਰ ਅਸੀਂ ਗੁਰਬਾਣੀ ਨੂੰ ਗੁਰੂ ਮੰਨਣ ਵਾਲੇ ਗੁਰੂ ਦੇ ਪਵਿੱਤਰ ਤੇ ਵਿਸ਼ਵ ਵਿਆਪੀ ਸੰਦੇਸ਼ ਨੂੰ ਭਲੀ ਭਾਂਤ ਸਮਝਣ ‘ਚ ਸਫਲ ਨਹੀਂ ਹੋਏ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਮ ਸੰਤ ਬਾਬਾ ਸੁੱਚਾ ਸਿੰਘ ਬਾਨੀ ਜਵੱਦੀ ਟਕਸਾਲ ਦਾ ਸਲਾਨਾ ਬਰਸੀ ਸਮਾਗਮ ਕਰਵਾਇਆ ਜਾ ਰਿਹਾ ਹੈ। ਸਭਨਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ੍ਹ ਲੱਗਣ ਅਤੇ ਸਫਲ ਜੀਵਨ ਯਾਤਰਾ ਦੇ ਪਾਂਧੀ ਬਣਨ ਦੀ ਵੀ ਅਪੀਲ ਕੀਤੀ।
ਪਿਛਲੀ ਖ਼ਬਰ ਹੜਤਾਲ ਮਗਰੋਂ ਸਫਾਈ ਵੱਡੀ ਚੁਣੌਤੀ- ਕਮਿਸ਼ਨਰ ਨੇ ਖੁਦ ਸੰਭਾਲੀ ਕਮਾਨ ਅਗਲੀ ਖ਼ਬਰ ਪਿੰਡ ਪੋਹੀੜ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਹੱਕ ਵਿਚ ਵਿਸ਼ਾਲ ਇਕੱਤਰਤਾ ਪੰਜਾਬ , ਪੰਜਾਬੀ ਅਤੇ ਪੰਜਾਬੀਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।