ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ, ਹੁਣ ਮੇਅਰ ਤੇ ਕਮਿਸ਼ਨਰ ਦੇ ਮੈਦਾਨੀ ਨਿਰੀਖਣਾਂ ਦੀ ਅਸਲ ਪ੍ਰੀਖਿਆ
8 ਮਿਸ਼ਨ ਕਲੀਨ ਪੰਜਾਬ ਨੂੰ ਮੁੜ ਲੀਹ ’ਤੇ ਲਿਆਉਣ ਦੀ ਚੁਣੌਤੀ 8 ਸ਼ਹਿਰ ਦੇ ਕਈ ਹਿੱਸਿਆਂ ਵਿਚ ਅਜੇ ਵੀ ਕੂੜੇ ਦੇ ਢੇਰ 8 ਸੀਵਰੇਜ ਜਾਮ ਤੇ ਵਿਕਾਸ ਕਾਰਜ ਪ੍ਰਭਾਵਿਤ
ਲੁਧਿਆਣਾ, 2 ਅਗਸਤ (ਭੁਪਿੰਦਰ ਸਿੰਘ ਬੈਂਸ)-ਸਫ਼ਾਈ ਕਰਮਚਾਰੀਆਂ ਦੀ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਹੜਤਾਲ ਖ਼ਤਮ ਹੋਣ ਤੋਂ ਬਾਅਦ ਹੁਣ ਨਗਰ ਨਿਗਮ ਪ੍ਰਸ਼ਾਸਨ ਸਾਹਮਣੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਮੁੜ ਪਟੜੀ ’ਤੇ ਲਿਆਉਣ ਦੀ ਵੱਡੀ ਚੁਨੌਤੀ ਖੜ੍ਹੀ ਹੋ ਗਈ ਹੈ। ਹੜਤਾਲ ਦੌਰਾਨ ਸ਼ਹਿਰ ਦੀਆਂ ਸੜਕਾਂ, ਗਲੀਆਂ ਅਤੇ ਮੁਹੱਲਿਆਂ ਵਿਚ ਇਕੱਠਾ ਹੋਇਆ ਕੂੜਾ ਅਜੇ ਵੀ ਕਈ ਥਾਵਾਂ ਤੋਂ ਨਹੀਂ ਚੁੱਕਿਆ ਜਾ ਸਕਿਆ ਹੈ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮ
ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਕਮਿਸ਼ਨਰ ਓਜਸਵੀ ਅਲੰਕਾਰ।
03-08-2026
ਲੁਧਿਆਣਾ, 2 ਅਗਸਤ (ਭੁਪਿੰਦਰ ਸਿੰਘ ਬੈਂਸ)-ਸਫ਼ਾਈ ਕਰਮਚਾਰੀਆਂ ਦੀ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਹੜਤਾਲ ਖ਼ਤਮ ਹੋਣ ਤੋਂ ਬਾਅਦ ਹੁਣ ਨਗਰ ਨਿਗਮ ਪ੍ਰਸ਼ਾਸਨ ਸਾਹਮਣੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਮੁੜ ਪਟੜੀ ’ਤੇ ਲਿਆਉਣ ਦੀ ਵੱਡੀ ਚੁਨੌਤੀ ਖੜ੍ਹੀ ਹੋ ਗਈ ਹੈ। ਹੜਤਾਲ ਦੌਰਾਨ ਸ਼ਹਿਰ ਦੀਆਂ ਸੜਕਾਂ, ਗਲੀਆਂ ਅਤੇ ਮੁਹੱਲਿਆਂ ਵਿਚ ਇਕੱਠਾ ਹੋਇਆ ਕੂੜਾ ਅਜੇ ਵੀ ਕਈ ਥਾਵਾਂ ਤੋਂ ਨਹੀਂ ਚੁੱਕਿਆ ਜਾ ਸਕਿਆ ਹੈ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੜਤਾਲ ਰਾਜ ਪੱਧਰ ’ਤੇ ਮੰਗਾਂ ਮੰਨੇ ਜਾਣ ਤੋਂ ਬਾਅਦ ਖ਼ਤਮ ਹੋਈ ਸੀ ਅਤੇ ਹੁਣ ਕੂੜਾ ਚੁੱਕਣ ਦਾ ਕੰਮ ਸ਼ੁਰੂ ਹੋ ਗਿਆ ਹੈ। ਹੜਤਾਲ ਤੋਂ ਪਹਿਲਾਂ ਨਗਰ ਨਿਗਮ ਵਲੋਂ ਮਿਸ਼ਨ ਕਲੀਨ ਪੰਜਾਬ ਤਹਿਤ ਮੇਅਰ ਅਤੇ ਨਗਰ ਨਿਗਮ ਕਮਿਸ਼ਨਰ ਖ਼ੁਦ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਰਹੇ, ਪਰ ਨਿਗਮ ਦੇ ਹੋਰ ਉਚ ਕਈ ਸੀਨੀਅਰ ਅਧਿਕਾਰੀ ਇਨ੍ਹਾਂ ਮੈਦਾਨੀ ਨਿਰੀਖਣਾਂ ਦੌਰਾਨ ਘੱਟ ਹੀ ਸਰਗਰਮ ਨਜ਼ਰ ਆਏ। ਹੁਣ ਜਦੋਂ ਹੜਤਾਲ ਖ਼ਤਮ ਹੋ ਚੁੱਕੀ ਹੈ ਤਾਂ ਲੋਕਾਂ ਦੀਆਂ ਨਜ਼ਰਾਂ ਮੁੜ ਮੇਅਰ, ਕਮਿਸ਼ਨਰ ਤੇ ਹੋਰ ਉਚ ਅਧਿਕਾਰੀਆਂ ’ਤੇ ਟਿਕ ਗਈਆਂ ਹਨ ਕਿ ਉਹ ਮੈਦਾਨ ਵਿਚ ਉਤਰ ਕੇ ਹਾਲਾਤਾਂ ਦਾ ਜਾਇਜ਼ਾ ਕਦੋਂ ਲੈਂਦੇ ਹਨ। ਐਤਵਾਰ ਨੂੰ ਸ਼ਹਿਰ ਦੇ ਕਈ ਇਲਾਕਿਆਂ ਵਿਚ ਕੂੜੇ ਦੇ ਢੇਰ ਦਿਖਾਈ ਦਿੱਤੇ, ਜਦਕਿ ਕਈ ਗਲੀਆਂ ਵਿਚ ਸਫ਼ਾਈ ਦਾ ਕੰਮ ਪੂਰੀ ਰਫ਼ਤਾਰ ਨਾਲ ਹੁੰਦਾ ਨਜ਼ਰ ਨਹੀਂ ਆਇਆ । ਸ਼ਹਿਰ ’ਚ ਹੋਈ ਬਰਸਾਤ ਤੇ ਕਈ ਦਿਨਾਂ ਤੱਕ ਕੂੜਾ ਨਾ ਚੁੱਕੇ ਜਾਣ ਕਾਰਨ ਲੋਕਾਂ ਵਿਚ ਬਿਮਾਰੀਆਂ ਫੈਲਣ ਦਾ ਵੀ ਖ਼ਦਸ਼ਾ ਬਣਿਆ ਹੋਇਆ ਹੈ। ਹੜਤਾਲ ਦੌਰਾਨ ਸ਼ਹਿਰ ਵਿਚ ਕੂੜਾ ਇਕੱਠਾ ਹੋਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਸੀ। ਸਿਰਫ਼ ਸਫ਼ਾਈ ਹੀ ਨਹੀਂ, ਕਈ ਇਲਾਕਿਆਂ ਵਿਚ ਸੀਵਰੇਜ ਜਾਮ ਹੋਣ ਦੀਆਂ ਸ਼ਿਕਾਇਤਾਂ ਵੀ ਸਾਹਮਣੇ ਆ ਰਹੀਆਂ ਹਨ। ਕੁੱਝ ਥਾਵਾਂ ’ਤੇ ਗੰਦਾ ਪਾਣੀ ਘਰਾਂ ਤੱਕ ਪਹੁੰਚਣ ਕਾਰਨ ਲੋਕ ਪਰੇਸ਼ਾਨ ਹਨ। ਇਸ ਤੋਂ ਇਲਾਵਾ ਸੜਕਾਂ ਦੇ ਨਿਰਮਾਣ ਅਤੇ 24 ਘੰਟੇ ਪੀਣ ਵਾਲੇ ਪਾਣੀ ਦੀ ਸਪਲਾਈ ਨਾਲ ਸਬੰਧਿਤ ਸੜਕਾਂ ਦੇ ਕਈ ਵਿਕਾਸ ਕਾਰਜ ਵੀ ਹੜਤਾਲ ਕਾਰਨ ਪ੍ਰਭਾਵਿਤ ਹੋਏ ਹਨ। ਬਰਸਾਤ ਦੇ ਮੌਸਮ ਨੂੰ ਦੇਖਦਿਆਂ ਇਨ੍ਹਾਂ ਕੰਮਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਵਾਉਣ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਸਿਰਫ਼ ਦਫ਼ਤਰੀ ਸਮੀਖਿਆ ਮੀਟਿੰਗਾਂ ਨਾਲ ਕੰਮ ਨਹੀਂ ਚੱਲੇਗਾ, ਮੇਅਰ, ਕਮਿਸ਼ਨਰ ਅਤੇ ਹੋਰ ਉਚ ਅਧਿਕਾਰੀਆਂ ਨੂੰ ਖ਼ੁਦ ਸੜਕਾਂ, ਗਲੀਆਂ ਅਤੇ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਮੈਦਾਨੀ ਨਿਰੀਖਣ ਕਰਨੇ ਚਾਹੀਦੇ ਹਨ ਤਾਂ ਜੋ ਸਫ਼ਾਈ ਪ੍ਰਬੰਧਾਂ ਨੂੰ ਜਲਦੀ ਸਾਧਾਰਨ ਬਣਾਇਆ ਜਾ ਸਕੇ ਅਤੇ ਲੋਕਾਂ ਨੂੰ ਰਾਹਤ ਮਿਲੇ।