03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਬੈਂਸ ਵਲੋਂ ਲੋੜਵੰਦ ਪਰਿਵਾਰ ਦੇ ਘਰ ਦੀ ਛੱਤ ਪਵਾ ਕੇ ਸੇਵਾ ਨਿਭਾਉਣ ਤੇ ਇਲਾਕਾ ਨਿਵਾਸੀਆਂ ਨੇ ਕੀਤਾ ਸਨਮਾਨ ਕਾਰੋਬਾਰੀ ਦੇ ਘਰੋਂ ਚੋਰ ਲੱਖਾਂ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਹੋਏ ਫਰਾਰ

ਲੁਧਿਆਣਾ, 2 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਰਬਨ ਅਸਟੇਟ ਵਿਚ ਚੋਰ ਇੱਕ ਕਾਰੋਬਾਰੀ ਦੇ ਘਰੋਂ ਲੱਖਾਂ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਫਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਮਨਮੀਤ ਸਿੰਘ ਵਾਸੀ ਅਰਬਨ ਅਸਟੇਟ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ।

ਅਜੀਤ ਡੈਸਕ 03-08-2026
ਲੁਧਿਆਣਾ, 2 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਰਬਨ ਅਸਟੇਟ ਵਿਚ ਚੋਰ ਇੱਕ ਕਾਰੋਬਾਰੀ ਦੇ ਘਰੋਂ ਲੱਖਾਂ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਫਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਮਨਮੀਤ ਸਿੰਘ ਵਾਸੀ ਅਰਬਨ ਅਸਟੇਟ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਚੋਰਾਂ ਵਲੋਂ ਉਸ ਦੇ ਘਰ ਵਿਚ ਦਾਖਲ ਹੋ ਕੇ ਇਹ ਚੋਰੀ ਕੀਤੀ ਗਈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਧਮਕੀਆਂ ਦੇਣ ਦੇ ਮਾਮਲੇ ਵਿਚ ਸਾਬਕਾ ਪ੍ਰਧਾਨ ਖਿਲਾਫ਼ ਕੇਸ ਦਰਜ –ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਜੋਤੀ ਸ਼ਰਮਾ ਵਾਸੀ ਜਨਤਾ ਕਲੋਨੀ ਦੀ ਸ਼ਿਕਾਇਤ ‘ਤੇ ਅਨੀਤਾ ਕਿਰਨ ਪਤਨੀ ਸੁਰਿੰਦਰ ਕੁਮਾਰ ਵਾਸੀ ਜਨਤਾ ਕਲੋਨੀ ਖਿਲਾਫ਼ ਕੇਸ ਦਰਜ ਕਰਨ ਉਪਰੰਤ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਔਰਤ ਮੁਹੱਲੇ ਦੀ ਸਾਬਕਾ ਪ੍ਰਧਾਨ ਹੈ ਜੋ ਕਿ ਪਿਛਲੇ ਕੁਝ ਦਿਨਾਂ ਤੋਂ ਰੰਜਿਸ਼ ਰੱਖ ਰਹੀ ਸੀ ਅਤੇ ਉਸ ਖਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਦੀ ਸੀ। ਉਸ ਨੇ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਜਿਸ ‘ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ। ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਨਾਜਾਇਜ਼ ਸ਼ਰਾਬ ਸਮੇਤ ਕਾਬੂ – ਪੁਲਿਸ ਨੇ ਮੁਕੇਸ਼ ਵਾਸੀ ਆਜ਼ਾਦ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਵਲੋਂ ਉਕਤ ਕਥਿਤ ਦੋਸ਼ੀ ਨੂੰ ਕੈਲਾਸ਼ ਨਗਰ ਨੇੜਿਓਂ ਕਾਬੂ ਕੀਤਾ ਹੈ। ਸੜਕ ’ਤੇ ਸ਼ਰਾਬ ਪੀਂਦੇ ਕਾਬੂ – ਪੁਲਿਸ ਨੇ ਰੇਲਵੇ ਸਟੇਸ਼ਨ ਦੇ ਬਾਹਰ ਸੜਕ ‘ਤੇ ਸ਼ਰਾਬ ਪੀਂਦੇ ਵਿਸ਼ਾਲ ਵਾਸੀ ਰਣਜੀਤ ਸਿੰਘ ਪਾਰਕ, ਪ੍ਰਦੀਪ ਕੁਮਾਰ ਵਾਸੀ ਗੁਰਮੇਲ ਪਾਰਕ ਅਤੇ ਮੁਹੰਮਦ ਸ਼ਾਹਰੁਖ ਵਾਸੀ ਮਾਇਆਪੁਰੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਸ਼ਰਾਬ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ। ਦੋ ਮੋਟਰਸਾਈਕਲ ਚੋਰੀ – ਸਥਾਨਕ ਏਸੀ ਮਾਰਕੀਟ ਦੇ ਬਾਹਰੋਂ ਚੋਰਾਂ ਵਲੋਂ ਅਮਨ ਵਾਸੀ ਸੋਸ਼ਲ ਨਗਰ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ਵਿਚ ਸਥਾਨਕ ਚੌਧਰੀ ਮੁਹੱਲਾ ਤੋਂ ਵੀ ਚੋਰਾਂ ਵਲੋਂ ਆਸ਼ੀਸ਼ ਕੁਮਾਰ ਦਾ ਮੋਟਰਸਾਈਕਲ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦਾਜ ਦਾ ਮਾਮਲਾ – ਪੁਲਿਸ ਨੇ ਮਹਿਕ ਸਾਹਨੀ ਵਾਸੀ ਵਿਕਾਸ ਨਗਰ ਦੀ ਸ਼ਿਕਾਇਤ ‘ਤੇ ਅਰਜਿਤ ਸਿੰਘ ਆਹਲੂਵਾਲੀਆ, ਜਤਿੰਦਰ ਕੌਰ ਸੱਸ ਵਾਸੀ ਉੱਤਰ ਪ੍ਰਦੇਸ਼ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਉਕਤ ਅਰਜਿਤ ਸਿੰਘ ਆਹਲੂਵਾਲੀਆ ਨਾਲ ਹੋਈ ਸੀ ਪਰ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਕਤ ਕਥਿਤ ਦੋਸ਼ੀ ਉਸ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਲੱਗ ਪਏ। ਜਿਸ ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ। ਫੈਕਟਰੀ ਵਿਚ ਚੋਰੀ– ਸਥਾਨਕ ਪਿੰਡ ਖਾਕਟ ਸਥਿਤ ਮੌਂਟੀ ਮੈਟਲਸ ਦੀ ਫੈਕਟਰੀ ਵਿਚੋਂ ਚੋਰਾਂ ਵਲੋਂ ਲੱਖਾਂ ਰੁਪਏ ਮੁੱਲ ਦਾ ਤਾਂਬਾ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸਬੰਧੀ ਮਾਲਕ ਕੁੱਲ ਭੂਸ਼ਣ ਗੋਇਲ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ। ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ –ਪੁਲਿਸ ਨੇ ਪ੍ਰੇਮ ਕੁਮਾਰ ਵਾਸੀ ਮਾਡਲ ਟਾਊਨ ਦੀ ਸ਼ਿਕਾਇਤ ‘ਤੇ ਨਰੇਸ਼ ਕਪਿਲਾ, ਜੋਗਿੰਦਰ ਲਾਲ ਕਟਾਰੀਆ ਅਤੇ ਸੁਸ਼ਮਾ ਰਾਣੀ ਵਾਸੀ ਆਤਮ ਨਗਰ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਕੁੱਟਮਾਰ ਦਾ ਮਾਮਲਾ– ਪੁਲਿਸ ਨੇ ਸੰਨੀ ਵਾਸੀ ਬਰੋਟਾ ਰੋਡ ਦੀ ਸ਼ਿਕਾਇਤ ‘ਤੇ ਰਾਜ ਯੂਵੀ. ਸੰਚੂ. ਪੀਯੂਸ਼. ਭੱਲਾ. ਜੋਤ. ਮਿੱਠੂ. ਰਣਬੀਰ, ਰਿਸ਼ੀ ਅਤੇ ਤਿੰਨ ਹੋਰਨਾ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲੜਾਈ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾਂਦਾ ਹੈ।
ਪਿਛਲੀ ਖ਼ਬਰ ਕੇਂਦਰੀ ਸਹਾਇਤਾ ਨਾਲ ਬਣੇ ਸਕੂਲਾਂ ਦਾ ਸਿਹਰਾ ਲੈਣਾ ਬੰਦ ਕਰੇ ਪੰਜਾਬ ਸਰਕਾਰ-ਰਵਨੀਤ ਸਿੰਘ ਬਿੱਟੂ ਕਿਹਾ : ਪਿਛਲੇ ਚਾਰ ਸਾ... ਅਗਲੀ ਖ਼ਬਰ ਕੇਂਦਰੀ ਜੇਲ੍ਹ ’ਚ ਬਾਹਰੋਂ ਨਸ਼ੀਲੇ ਪਦਾਰਥ ਸੁੱਟਣ ਦੇ ਮਾਮਲੇ ਵਿਚ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।