03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਨੌਜਵਾਨ ਕਿਸੇ ਵੀ ਸਿਆਸੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ-ਸਿੰਮਕ

ਇਆਲੀ/ਥਰੀਕੇ, 2 ਅਗਸਤ (ਮਨਜੀਤ ਸਿੰਘ ਦੁੱਗਰੀ)-ਨੌਜਵਾਨ ਕਿਸੇ ਵੀ ਸਿਆਸੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਤੋਂ ਬਿਨਾਂ ਕਿਸੇ ਵੀ ਪਾਰਟੀ ਦਾ ਜਥੇਬੰਦਕ ਢਾਂਚਾ ਮਜ਼ਬੂਤ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਵਿਚ ਜੋਸ਼, ਮਿਹਨਤ ਅਤੇ ਨਵੀਂ ਸੋਚ ਹੁੰਦੀ ਹੈ, ਜਿਸ ਨੂੰ ਸਹੀ ਦਿਸ਼ਾ ਦੇ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕਦਾ ਹੈ।

ਅਜੀਤ ਡੈਸਕ 03-08-2026
ਇਆਲੀ/ਥਰੀਕੇ, 2 ਅਗਸਤ (ਮਨਜੀਤ ਸਿੰਘ ਦੁੱਗਰੀ)-ਨੌਜਵਾਨ ਕਿਸੇ ਵੀ ਸਿਆਸੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਤੋਂ ਬਿਨਾਂ ਕਿਸੇ ਵੀ ਪਾਰਟੀ ਦਾ ਜਥੇਬੰਦਕ ਢਾਂਚਾ ਮਜ਼ਬੂਤ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਵਿਚ ਜੋਸ਼, ਮਿਹਨਤ ਅਤੇ ਨਵੀਂ ਸੋਚ ਹੁੰਦੀ ਹੈ, ਜਿਸ ਨੂੰ ਸਹੀ ਦਿਸ਼ਾ ਦੇ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਫ਼ਿਰੋਜ਼ਪੁਰ ਮਾਰਗ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਿੰਡ ਥਰੀਕੇ ਤੋਂ ਨੌਜਵਾਨਾਂ ਦੇ ਆਏ ਇਕ ਵਫ਼ਦ ਨਾਲ ਹਲਕੇ ਦੇ ਮੌਜੂਦਾ ਰਾਜਨੀਤਿਕ ਹਾਲਾਤ, ਪਾਰਟੀ ਦੀ ਮਜ਼ਬੂਤੀ ਅਤੇ ਲੋਕ ਹਿਤਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਦੌਰਾਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਉਨ੍ਹਾਂ ਨੂੰ ਜਥੇਬੰਦਕ ਜ਼ਿੰਮੇਵਾਰੀਆਂ ਦੇਣ ਵਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਨੌਜਵਾਨਾਂ ਨੂੰ ਪਾਰਟੀ ਦੀ ਵਿਚਾਰਧਾਰਾ ਅਤੇ ਪੰਜਾਬ ਦੇ ਹੱਕਾਂ ਨਾਲ ਜੋੜਦਿਆਂ ਉਨ੍ਹਾਂ ਨੂੰ ਲੋਕ ਸੇਵਾ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਨੌਜਵਾਨ ਵਰਗ ਦੀ ਭੂਮਿਕਾ ਹੋਰ ਵੀ ਮਹੱਤਵਪੂਰਨ ਹੋਵੇਗੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਜ਼ਬੂਤ ਕਰਨ ਵਿਚ ਨੌਜਵਾਨਾਂ ਦੀ ਸਰਗਰਮ ਭੂਮਿਕਾ ਅਹਿਮ ਯੋਗਦਾਨ ਪਾਵੇਗੀ। ਉਨ੍ਹਾਂ ਕਿਹਾ ਕਿ ਥਰੀਕੇ ਕਾਲੋਨੀ ਦੇ ਨੌਜਵਾਨ ਹਰ ਸਮੇਂ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹੇ ਹਨ। ਉਨ੍ਹਾਂ ਦਾ ਪਿਆਰ, ਵਿਸ਼ਵਾਸ ਅਤੇ ਭਰਪੂਰ ਸਹਿਯੋਗ ਹੀ ਮੇਰੀ ਸਭ ਤੋਂ ਵੱਡੀ ਤਾਕਤ ਹੈ। ਇਸ ਮੌਕੇ ਦਲਜੀਤ ਸਿੰਘ ਨਿੱਕਾ, ਸਤਵੀਰ ਸਿੰਘ, ਬਿੱਟੂ ਥਰੀਕੇ, ਸਵਰਨ ਸਿੰਘ, ਕੁਲਵੰਤ ਸਿੰਘ, ਰਾਮ ਕੁਮਾਰ, ਅਮਰੀਕ ਸਿੰਘ, ਅਮਨਦੀਪ ਸਿੰਘ ਅਤੇ ਦਪਿੰਦਰ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਦਸਮੇਸ਼ ਖ਼ਾਲਸਾ ਗਰਲਜ਼ ਮਾਡਲ ਸਕੂਲ ਕਮਾਲਪੁਰਾ ਵਿਖੇ 10ਵੀਂ ਤੋਂ 12ਵੀਂ ਜਮਾਤ ਤੱਕ ਦਾਖ਼ਲੇ 8 ਤੱਕ ਅਗਲੀ ਖ਼ਬਰ ਕੰਮ ਕਾਂਗਰਸ ਸਰਕਾਰ ਦਾ, ਉਦਘਾਟਨ ਤੇ ਮਸ਼ਹੂਰੀ ਆਮ ਆਦਮੀ ਪਾਰਟੀ ਦੀ-ਯੋਗੇਸ਼ ਹਾਂਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।