03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਬੀਬੀ ਗਰੇਵਾਲ ਨੇ ਨੈਸ਼ਨਲ ਕੌਂਸਲ ਮੈਂਬਰ ਬਣਨ ’ਤੇ ਮੰਤਰੀ ਮੁੰਡੀਆਂ ਦਾ ਕੀਤਾ ਧੰਨਵਾਦ

ਭਾਮੀਆਂ ਕਲਾਂ, 2 ਅਗਸਤ (ਜਤਿੰਦਰ ਭੰਬੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਇੰਦਰਪਾਲ ਸਿੰਘ ਗਰੇਵਾਲ ਦੀ ਸੁਪਤਨੀ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਬੀਬੀ ਹਰਪ੍ਰੀਤ ਕੌਰ ਗਰੇਵਾਲ, ਜੋ ਕਿ ਬਲਾਕ ਸੰਮਤੀ ਮੈਂਬਰ ਵੀ ਹਨ, ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਨੈਸ਼ਨਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਬੀਬੀ ਗਰੇਵਾਲ ਨੇ ਇਸ ਨਿਯੁਕਤੀ ’ਤੇ ਜਿੱਥੇ ਆਮ ਆਦਮੀ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ, ਉਥੇ ਹੀ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਨਗੇ।

ਅਜੀਤ ਡੈਸਕ 03-08-2026
ਭਾਮੀਆਂ ਕਲਾਂ, 2 ਅਗਸਤ (ਜਤਿੰਦਰ ਭੰਬੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਇੰਦਰਪਾਲ ਸਿੰਘ ਗਰੇਵਾਲ ਦੀ ਸੁਪਤਨੀ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਬੀਬੀ ਹਰਪ੍ਰੀਤ ਕੌਰ ਗਰੇਵਾਲ, ਜੋ ਕਿ ਬਲਾਕ ਸੰਮਤੀ ਮੈਂਬਰ ਵੀ ਹਨ, ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਨੈਸ਼ਨਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਬੀਬੀ ਗਰੇਵਾਲ ਨੇ ਇਸ ਨਿਯੁਕਤੀ ’ਤੇ ਜਿੱਥੇ ਆਮ ਆਦਮੀ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ, ਉਥੇ ਹੀ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਨਗੇ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਲੈ ਕੇ ਜਾਣਗੇ ਅਤੇ ਵੱਧ ਤੋਂ ਵੱਧ ਮਹਿਲਾਵਾਂ ਨੂੰ ਪਾਰਟੀ ਨਾਲ ਜੋੜਨਗੇ। ਬੀਬੀ ਹਰਪ੍ਰੀਤ ਕੌਰ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਤਾ ਵਿਚ ਆਉਣ ਤੋਂ ਪਹਿਲਾਂ ਜੋ ਵੀ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਕੇ ਸੂਬੇ ਦੇ ਲੋਕਾਂ ਵਿਚ ਆਪਣੀ ਭਰੋਸੇਯੋਗਤਾ ਵਧਾਈ ਹੈ, ਇਸ ਕਰਕੇ ਸੂਬੇ ਦੇ ਲੋਕ ਪੂਰੀ ਤਰ੍ਹਾਂ ਨਾਲ ਖੁਸ਼ ਹਨ ਅਤੇ ਆਉਣ ਵਾਲੀ ਸਰਕਾਰ ਆਮ ਆਦਮੀ ਪਾਰਟੀ ਦੀ ਹੀ ਬਣੇਗੀ।
ਪਿਛਲੀ ਖ਼ਬਰ ਈਸਾਈ ਭਾਈਚਾਰੇ ਲਈ ਵੱਖਰੇ ਕਬਰਸਤਾਨ ਦੀ ਮੰਗ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰਾਂ ਨੇ ਡਿਪਟੀ ਕਮਿਸ਼ਨਰ ਅੱਗੇ ਰੱਖੀ... ਅਗਲੀ ਖ਼ਬਰ ਸਵ.ਦਰਸ਼ਨ ਸਿੰਘ ਗਿੱਲ ਦੇ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ ਐਸ. ਐਚ. ਓ. ਰਾਜਵੰਤ ਸਿੰਘ ਗਿੱਲ ਦੇ ਪਿਤਾ ਦੇ ਸ਼ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।