04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਆਮ ਆਦਮੀ ਕਲੀਨਿਕ ਵਿਚੋਂ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਹਿਲੇਵਾਲ ਵਿਚ ਚੋਰ ਆਮ ਆਦਮੀ ਕਲੀਨਿਕ ਵਿਚੋਂ ਲੱਖਾਂ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਫਾਰਮਾਸਿਸਟ ਅਸ਼ੀਸ਼ ਕੁਮਾਰ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ ।

ਅਜੀਤ ਡੈਸਕ 04-08-2026
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਹਿਲੇਵਾਲ ਵਿਚ ਚੋਰ ਆਮ ਆਦਮੀ ਕਲੀਨਿਕ ਵਿਚੋਂ ਲੱਖਾਂ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਫਾਰਮਾਸਿਸਟ ਅਸ਼ੀਸ਼ ਕੁਮਾਰ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ । ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੀ ਦਿਨ ਜਦੋਂ ਉਹ ਕਲੀਨਿਕ ਵਿਚ ਆਇਆ ਤਾਂ ਉਸ ਨੇ ਦੇਖਿਆ ਕਿ ਕਲੀਨਿਕ ਵਿਚੋਂ ਏਸੀ ਅਤੇ ਹੋਰ ਸਾਮਾਨ ਚੋਰੀ ਹੋ ਚੁੱਕਾ ਹੈ, ਜਿਸ ’ਤੇ ਉਸ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਪੁਲਿਸ ਵਲੋਂ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਵੀ ਚੈੱਕ ਕੀਤੀ ਗਈ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ।
ਪਿਛਲੀ ਖ਼ਬਰ ਕਿਚਲੂ ਨਗਰ ’ਚ ਮੀਂਹ ਨੇ ਖੋਲ੍ਹੀ ਵਿਕਾਸ ਦੀ ਪੋਲ, ਸੜਕ ਦਾ 30 ਫੁੱਟ ਹਿੱਸਾ ਧਸਿਆ ਅਗਲੀ ਖ਼ਬਰ ਹਾਈ ਕੋਰਟ ਦੀ ਸਖ਼ਤੀ ਅੱਗੇ ਝੁਕੇ ਵਿਧਾਇਕਾਂ ਦੇ ਪੁੱਤਰ, ਵਿੱਤ ਤੇ ਠੇਕਾ ਕਮੇਟੀ ਤੋਂ ਦਿੱਤੇ ਅਸਤੀਫ਼ੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।