04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਬਿਮਾਰੀਆਂ ਦੇ ਖ਼ਤਰੇ ਅੱਗੇ ਨਗਰ ਨਿਗਮ ਬੇਪ੍ਰਵਾਹ- ਕੂੜੇ ਦੇ ਢੇਰਾਂ ਅਤੇ ਬਰਸਾਤ ਨੇ ਵਧਾਈ ਚਿੰਤਾ

ਲੁਧਿਆਣਾ, 3 ਅਗਸਤ (ਭੁਪਿੰਦਰ ਸਿੰਘ ਬੈਂਸ)-ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਇਕੱਠੇ ਹੋਏ ਕੂੜੇ ਨੂੰ ਚੁੱਕਣ ਦਾ ਕੰਮ ਭਾਵੇਂ ਨਗਰ ਨਿਗਮ ਵਲੋਂ ਸ਼ੁਰੂ ਕਰ ਦਿੱਤਾ ਗਿਆ ਹੈ, ਪਰ ਇਹ ਕੰਮ ਅਜੇ ਧੀਮੀ ਰਫ਼ਤਾਰ ਨਾਲ ਚੱਲ ਰਿਹਾ ਹੈ। ਇਸ ਦੌਰਾਨ ਕੂੜੇ ਦੇ ਢੇਰਾਂ ਅਤੇ ਪੈ ਰਹੀ ਬਰਸਾਤ ਕਾਰਨ ਡੇਂਗੂ, ਮਲੇਰੀਆ ਅਤੇ ਬਿਮਾਰੀਆਂ ਫੈਲਣ ਦੇ ਖ਼ਤਰੇ ਨੇ ਸ਼ਹਿਰ ਵਾਸੀਆਂ ਦੀ ਚਿੰਤਾ ਵਧਾ ਦਿੱਤੀ ਹੈ।

ਅਜੀਤ ਡੈਸਕ 04-08-2026
ਲੁਧਿਆਣਾ, 3 ਅਗਸਤ (ਭੁਪਿੰਦਰ ਸਿੰਘ ਬੈਂਸ)-ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਇਕੱਠੇ ਹੋਏ ਕੂੜੇ ਨੂੰ ਚੁੱਕਣ ਦਾ ਕੰਮ ਭਾਵੇਂ ਨਗਰ ਨਿਗਮ ਵਲੋਂ ਸ਼ੁਰੂ ਕਰ ਦਿੱਤਾ ਗਿਆ ਹੈ, ਪਰ ਇਹ ਕੰਮ ਅਜੇ ਧੀਮੀ ਰਫ਼ਤਾਰ ਨਾਲ ਚੱਲ ਰਿਹਾ ਹੈ। ਇਸ ਦੌਰਾਨ ਕੂੜੇ ਦੇ ਢੇਰਾਂ ਅਤੇ ਪੈ ਰਹੀ ਬਰਸਾਤ ਕਾਰਨ ਡੇਂਗੂ, ਮਲੇਰੀਆ ਅਤੇ ਬਿਮਾਰੀਆਂ ਫੈਲਣ ਦੇ ਖ਼ਤਰੇ ਨੇ ਸ਼ਹਿਰ ਵਾਸੀਆਂ ਦੀ ਚਿੰਤਾ ਵਧਾ ਦਿੱਤੀ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਅਜਿਹੇ ਹਾਲਾਤਾਂ ਵਿਚ ਵੀ ਨਗਰ ਨਿਗਮ ਵਲੋਂ ਸ਼ਹਿਰ ਵਿਚ ਫੋਗਿੰਗ ਮੁਹਿੰਮ ਕਿਤੇ ਵੀ ਚੱਲਦੀ ਨਜ਼ਰ ਨਹੀਂ ਆ ਰਹੀ। ਹਰ ਸਾਲ ਬਰਸਾਤ ਦੇ ਮੌਸਮ ਦੌਰਾਨ ਮੱਛਰਾਂ ਦੀ ਰੋਕਥਾਮ ਲਈ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਇਸ ਵਾਰ ਨਾ ਤਾਂ ਪਹਿਲਾਂ ਕੋਈ ਵਿਸ਼ੇਸ਼ ਮੁਹਿੰਮ ਚਲਾਈ ਗਈ ਅਤੇ ਨਾ ਹੀ ਹੁਣ, ਜਦੋਂ ਸ਼ਹਿਰ ਕੂੜੇ ਅਤੇ ਬਰਸਾਤ ਦੀ ਦੋਹਰੀ ਮਾਰ ਝੱਲ ਰਿਹਾ ਹੈ। ਜਾਣਕਾਰੀ ਅਨੁਸਾਰ ਨਗਰ ਨਿਗਮ ਨੇ ਅਪ੍ਰੈਲ ਮਹੀਨੇ ਵਿਚ ਹੀ ਫੌਗਿੰਗ ਲਈ ਕਰੀਬ 3 ਹਜ਼ਾਰ ਲੀਟਰ ਕੀਟਨਾਸ਼ਕ ਖ਼ਰੀਦਿਆ ਸੀ, ਪਰ ਇਹ ਕੀਟਨਾਸ਼ਕ ਅਜੇ ਵੀ ਨਿਗਮ ਦੇ ਗੋਦਾਮਾਂ ਵਿਚ ਹੀ ਪਿਆ ਹੈ। ਜ਼ਮੀਨੀ ਪੱਧਰ ’ਤੇ ਫੌਗਿੰਗ ਨਾ ਹੋਣ ਕਾਰਨ ਨਗਰ ਨਿਗਮ ਦੀ ਕਾਰਗੁਜ਼ਾਰੀ ਉਤੇ ਸਵਾਲ ਉਠ ਰਹੇ ਹਨ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਤੁਰੰਤ ਫੌਗਿੰਗ ਸ਼ੁਰੂ ਨਾ ਕੀਤੀ ਗਈ ਤਾਂ ਬਰਸਾਤ ਤੋਂ ਬਾਅਦ ਬਿਮਾਰੀਆਂ ਵਧਣ ਦਾ ਖ਼ਦਸ਼ਾ ਹੈ। ਉਨ੍ਹਾਂ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਫੌਗਿੰਗ ਮੁਹਿੰਮ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਸੰਭਾਵੀ ਬਿਮਾਰੀਆਂ ਦੇ ਖ਼ਤਰੇ ਤੋਂ ਬਚਾਇਆ ਜਾ ਸਕੇ।
ਪਿਛਲੀ ਖ਼ਬਰ ਵਿਧਾਇਕਾ ਛੀਨਾ ਵਲੋਂ 2 ਕਰੋੜ ਰੁਪਏ ਦੀ ਲਾਗਤ ਨਾਲ ਡਾਬਾ ਲੁਹਾਰਾ ਸੜਕ ਬਣਾਉਣ ਦੇ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ’ਚ ਇਕ ਖਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।