04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਅੱਜ ਪੰਜਾਬ ਦਾ ਨੌਜਵਾਨ ਸਿਰਫ਼ ਨਾਅਰਿਆਂ ਦੀ ਸਿਆਸਤ ਨਹੀਂ , ਬਲਕਿ ਪੰਜਾਬ ਦੇ ਭਵਿੱਖ , ਪਾਣੀਆਂ , ਕਿਸਾਨੀ ਅਤੇ ਪੰਜਾਬ ਦੇ ਹੱਕਾਂ ਬਾਰੇ ਸਪੱਸ਼ਟ ਨੀਤੀ ਚਾਹੁੰਦਾ ਹੈ - ਇਆਲੀ , ਸ਼ਿਵਾਲਿਕ

ਇਆਲੀ/ਥਰੀਕੇ, 3 ਅਗਸਤ (ਮਨਜੀਤ ਸਿੰਘ ਦੁੱਗਰੀ)-ਗਿੱਲ ਹਲਕੇ ਅਧੀਨ ਆਉਂਦੇ ਪਿੰਡ ਥਰੀਕੇ ਵਿਖੇ ਸੋਨੀ ਪੰਡਤ ਥਰੀਕੇ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅਲਵਿਦਾ ਆਖ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਪੱਲਾ ਫੜਿਆ। ਪਿੰਡ ਦੇ ਦਰਵਾਜ਼ੇ ਰੱਖੀ ਇਸ ਮੀਟਿੰਗ ਵਿਚ ਪਹੁੰਚਣ ’ਤੇ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਸੀਨੀ.

ਅਜੀਤ ਡੈਸਕ 04-08-2026
ਇਆਲੀ/ਥਰੀਕੇ, 3 ਅਗਸਤ (ਮਨਜੀਤ ਸਿੰਘ ਦੁੱਗਰੀ)-ਗਿੱਲ ਹਲਕੇ ਅਧੀਨ ਆਉਂਦੇ ਪਿੰਡ ਥਰੀਕੇ ਵਿਖੇ ਸੋਨੀ ਪੰਡਤ ਥਰੀਕੇ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅਲਵਿਦਾ ਆਖ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਪੱਲਾ ਫੜਿਆ। ਪਿੰਡ ਦੇ ਦਰਵਾਜ਼ੇ ਰੱਖੀ ਇਸ ਮੀਟਿੰਗ ਵਿਚ ਪਹੁੰਚਣ ’ਤੇ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਸੀਨੀ. ਆਗੂ ਦਰਸ਼ਨ ਸਿੰਘ ਸ਼ਿਵਾਲਿਕ ਦਾ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਪਿੰਡ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਕੀਤੀ ਇਸ ਤੀਜੀ ਮੀਟਿੰਗ ਦੌਰਾਨ ਉਹ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਦੇ ਜੱਦੀ ਪਿੰਡ ਥਰੀਕੇ ਵਿਖੇ ਵੱਡੀ ਸੰਨ ਲਾਉਣ ਵਿਚ ਕਾਮਯਾਬ ਰਿਹਾ, ਜਦੋਂ ਹਲਕਾ ਇੰਚਾਰਜ ਦਾ ਨਜ਼ਦੀਕੀ ਸਾਥੀ ਸੋਨੀ ਪੰਡਤ ਥਰੀਕੇ ਆਪਣੇ ਸਾਥੀਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਹੋ ਗਿਆ, ਜਿਨ੍ਹਾਂ ਦਾ ਸਵਾਗਤ ਕਰਦਿਆਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਸੀਨੀ. ਆਗੂ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਹੁਣ ਆਪਣੇ ਸੂਬੇ ਦੇ ਹੱਕਾਂ ਅਤੇ ਭਵਿੱਖ ਨੂੰ ਲੈ ਕੇ ਪਹਿਲਾਂ ਨਾਲੋਂ ਵਧੇਰੇ ਜਾਗਰੂਕ ਹੋ ਰਹੀ ਹੈ। ਅੱਜ ਪੰਜਾਬ ਦਾ ਨੌਜਵਾਨ ਸਿਰਫ਼ ਨਾਅਰਿਆਂ ਦੀ ਸਿਆਸਤ ਨਹੀਂ, ਬਲਕਿ ਪੰਜਾਬ ਦੇ ਭਵਿੱਖ, ਪਾਣੀਆਂ, ਕਿਸਾਨੀ ਅਤੇ ਪੰਜਾਬ ਦੇ ਹੱਕਾਂ ਬਾਰੇ ਸਪਸ਼ਟ ਨੀਤੀ ਚਾਹੁੰਦਾ ਹੈ। ਥਰੀਕੇ ਵਿਖੇ ਨੌਜਵਾਨਾਂ ਵਲੋਂ ਵੱਡੀ ਗਿਣਤੀ ਵਿਚ ‘ਅਕਾਲੀ ਦਲ ਵਾਰਸ ਪੰਜਾਬ ਦੇ’ ਨਾਲ ਜੁੜਨਾ ਇਸ ਬਦਲ ਰਹੀ ਸੋਚ ਦੀ ਇਕ ਝਲਕ ਹੈ। ਉਨ੍ਹਾਂ ਕਿਹਾ ਪੰਜਾਬ ਦੀ ਸਿਆਸਤ ਵਿਚ ਨੌਜਵਾਨਾਂ ਦੀ ਭੂਮਿਕਾ ਬਹੁਤ ਅਹਿਮ ਰਹੀ ਹੈ। ਇਸ ਮੌਕੇ ਪੰਡਤ ਸੋਨੀ ਨੇ ਉਕਤ ਆਗੂਆਂ ਨੂੰ ਵਿਸ਼ਵਾਸ ਦਿਵਾਉਂਦਿਆਂ ਆਪਣੇ ਸੰਬੋਧਨ ਵਿਚ ਕਿਹਾ ਕਿ ਉਹ ਪਾਰਟੀ ਦੀਆਂ ਪੰਜਾਬ ਦੇ ਮੁੱਦਿਆਂ, ਪਾਣੀਆਂ ਅਤੇ ਖੇਤਰੀ ਹੱਕਾਂ ਲਈ ਲੜਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਸ ਪਾਰਟੀ ਨਾਲ ਜੁੜਿਆ ਹੈ ਅਤੇ ਭਵਿੱਖ ਵਿਚ ਪਾਰਟੀ ਦੀਆਂ ਨੀਤੀਆਂ ਨੂੰ ਘਰ- ਘਰ ਪਹੁੰਚਦਾ ਕਰਕੇ ਇਸ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਸਖ਼ਤ ਮਿਹਨਤ ਕਰੇਗਾ। ਇਸ ਮੌਕੇ ਪਿੰਡ ਵਾਸੀ ਅਤੇ ਨੌਜਵਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਖੁੱਲ੍ਹੇ ਅਸਮਾਨ ਹੇਠ ਪੱਕਿਆ ਮਿਡ ਡੇ ਮੀਲ, ਸਮਾਰਟ ਸਕੂਲ ਦੀਆਂ ਖੁੱਲ੍ਹੀਆਂ ਪੋਲਾਂ ਅਗਲੀ ਖ਼ਬਰ ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਕਰ ਰਹੀ ਨਜ਼ਰਅੰਦਾਜ਼, ਜਥੇਬੰਦੀ ਵਲੋਂ ਹੜਤਾਲ ਸ਼ੁਰੂ-ਪ੍ਰਵੀਨ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।