04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪੰਜਾਬੀ ਸਾਹਿਤ ਅਕਾਦਮੀ ਵਲੋਂ ਪੁਸ਼ਪਾ ਸ਼ਰਮਾ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 3 ਅਗਸਤ ( ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਅਕਾਦਮੀ ਦੇ ਜੀਵਨ ਮੈਂਬਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਪ੍ਰਧਾਨ ਪਵਨ ਹਰਚੰਦਪੁਰੀ ਦੀ ਜੀਵਨ ਸਾਥਣ ਪੁਸ਼ਪਾ ਸ਼ਰਮਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਅਜੀਤ ਡੈਸਕ 04-08-2026
ਲੁਧਿਆਣਾ, 3 ਅਗਸਤ ( ਡਾ.ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਅਕਾਦਮੀ ਦੇ ਜੀਵਨ ਮੈਂਬਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਪ੍ਰਧਾਨ ਪਵਨ ਹਰਚੰਦਪੁਰੀ ਦੀ ਜੀਵਨ ਸਾਥਣ ਪੁਸ਼ਪਾ ਸ਼ਰਮਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੁਸ਼ਪਾ ਸ਼ਰਮਾ ਬਹੁਤ ਹੀ ਮਿਲਣਸਾਰ, ਨਿੱਘੇ ਸੁਭਾਅ ਦੇ ਮਾਲਕ ਸਨ। ਉਹ ਪਵਨ ਹਰਚੰਦਪੁਰੀ ਦੇ ਮੋਢੇ ਨਾਲ ਮੋਢਾ ਜੋੜ ਕੇ ਪਰਿਵਾਰਕ ਜ਼ਿੰਮੇਂਵਾਰੀਆਂ ਸੰਭਾਲਦੇ ਰਹੇ। ਉਨ੍ਹਾਂ ਕਿਹਾ ਕਿ ਪੁਸ਼ਪਾ ਸ਼ਰਮਾ ਦੇ ਦੇਹਾਂਤ ਨਾਲ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ਅਕਾਦਮੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ। ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪ੍ਰੋ. ਗੁਰਭਜਨ ਗਿੱਲ, ਡਾ. ਸੁਖਦੇਵ ਸਿਰਸਾ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਵਰਿਆਮ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਜਸਪਾਲ ਮਾਨਖੇੜਾ, ਸਹਿਜਪ੍ਰੀਤ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਜੌਹਲ, ਹਰਵਿੰਦਰ ਸਿਰਸਾ, ਡਾ. ਅੰਮੀਆਂ ਕੁੰਵਰ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ.ਸਿੰਘ, ਭੁਪਿੰਦਰ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ ਸਿੰਘ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ, ਪ੍ਰਿੰ. ਨਵਤੇਜ ਗੜ੍ਹਦੀਵਾਲਾ, ਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਸ਼ਾਮਿਲ ਹਨ।
ਪਿਛਲੀ ਖ਼ਬਰ ਅਨੁਰਾਧਾ ਭਾਟੀਆ ਨੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਦੇ ਵਿਦਿਆਰਥੀ ‘ਰਾਸ਼ਟਰੀ ਨਸ਼ਾ ਵਿਰੋਧੀ ਮਿਸ਼ਨ’ ਵਿਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।