05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਵਿਧਵਾ ਔਰਤ ਨਾਲ ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ 11 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਿਧਵਾ ਔਰਤ ਨਾਲ ਜਾਇਦਾਦ ਦੇ ਮਾਮਲੇ ਵਿਚ ਧੋਖਾ ਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ 11 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਹਰਬੰਸ ਕੌਰ ਵਿਧਵਾ ਦਵਿੰਦਰ ਸਿੰਘ ਵਾਸੀ ਲਾਦੀਆਂ ਕਲਾਂ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਥਾਣਾ ਹੈਬੋਵਾਲ ਦੀ ਪੁਲਿਸ ਨੇ ਇਸ ਮਾਮਲੇ ਵਿਚ ਰੋਹਨ ਸ਼ਰਮਾ, ਗਗਨ ਸ਼ਰਮਾ, ਦੀਪਕ ਵਡਿਆਲ, ਵਿੱਕੀ ਪੁੱਤਰ ਦਰਸ਼ਨ ਸਿੰਘ ਵਾਸੀ ਲਾਦੀਆਂ ਕਲਾਂ ਅਤੇ ਉਨ੍ਹਾਂ ਦੇ ਸੱਤ ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 05-08-2026
ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਿਧਵਾ ਔਰਤ ਨਾਲ ਜਾਇਦਾਦ ਦੇ ਮਾਮਲੇ ਵਿਚ ਧੋਖਾ ਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ 11 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਹਰਬੰਸ ਕੌਰ ਵਿਧਵਾ ਦਵਿੰਦਰ ਸਿੰਘ ਵਾਸੀ ਲਾਦੀਆਂ ਕਲਾਂ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਥਾਣਾ ਹੈਬੋਵਾਲ ਦੀ ਪੁਲਿਸ ਨੇ ਇਸ ਮਾਮਲੇ ਵਿਚ ਰੋਹਨ ਸ਼ਰਮਾ, ਗਗਨ ਸ਼ਰਮਾ, ਦੀਪਕ ਵਡਿਆਲ, ਵਿੱਕੀ ਪੁੱਤਰ ਦਰਸ਼ਨ ਸਿੰਘ ਵਾਸੀ ਲਾਦੀਆਂ ਕਲਾਂ ਅਤੇ ਉਨ੍ਹਾਂ ਦੇ ਸੱਤ ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਉਕਤ ਕਥਿਤ ਦੋਸ਼ੀਆਂ ਨਾਲ 39 ਕਨਾਲ਼ਾਂ ਸੱਤ ਮਰਲੇ ਦਾ ਸੌਦਾ 1 ਕਰੋੜ, 82 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਕਰਕੇ ਇਹਨਾਂ ਪਾਸੋਂ 1 ਕਰੋੜ, 95 ਲੱਖ ਰੁਪਏ ਦੀ ਰਕਮ ਵਸੂਲ ਕੀਤੀ ਸੀ। ਕਥਿਤ ਦੋਸ਼ੀਆਂ ਨੇ ਪਹਿਲਾਂ ਕੁੱਝ ਰਕਬੇ ਦੀ ਧੋਖੇ ਨਾਲ ਰਜਿਸਟਰੀ ਕਰਵਾ ਲਈ ਅਤੇ ਬਾਅਦ ਵਿਚ ਬਾਕੀ ਥਾਂ ’ਤੇ ਕਬਜ਼ੇ ਕਰਨ ਦੀ ਕੋਸ਼ਿਸ਼ ਕੀਤੀ ਗਈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਇਹਨਾਂ ਕਥਿਤ ਦੋਸ਼ੀਆਂ ਵਲੋਂ ਜ਼ਮੀਨ ਵਿਚ ਬਣੇ ਕਮਰੇ ਦੇ ਤਾਲੇ ਤੋੜ ਦਿੱਤੇ ਗਏ ਅਤੇ ਉਥੇ ਪਿਆ ਸਾਮਾਨ ਵੀ ਚੋਰੀ ਕਰ ਲਿਆ, ਜਿਸ ‘ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ, ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਰੇਹੜੀ ਚਾਲਕ ਤੋਂ ਹਜ਼ਾਰਾਂ ਦੀ ਨਕਦੀ ਲੁੱਟਣ ਦੇ ਮਾਮਲੇ ’ਚ 17 ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਬਸਪਾ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ-ਸੂਬਾ ਸਕੱਤਰ ਸਰੀਂਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।