05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

‘ਆਪ’ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਖੁਸ਼ ਲੋਕ 2027 ’ਚ ਮੁੜ ਬਣਾਉਣਗੇ ਸਰਕਾਰ- ਐਮ.ਪੀ. ਜਵੱਦੀ

ਲੁਧਿਆਣਾ, 4 ਅਗਸਤ (ਡਾ: ਤਰਲੋਚਨ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਪ ਸਰਕਾਰ ਵਲੋਂ ਸੂਬੇ ਭਰ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਖੁਸ਼ ਲੋਕ 2027 ’ਚ ਮੁੜ ਸਰਕਾਰ ਲਿਆਉਣ ਲਈ ਪੱਬਾਂ ਭਾਰ ਦਿਖਾਈ ਦੇ ਰਹੇ ਹਨ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਅਮਰਿੰਦਰ ਸਿੰਘ ਐਮ.

ਓਪਨ ਸਟੇਟ ਅਤੇ ਜ਼ੋਨਲ ਬਾਸਕਟਬਾਲ ਟੂਰਨਾਮੈਂਟ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਵਾਲੇ ਡੀ.ਏ.ਵੀ. ਪੱਖੋਵਾਲ ਦੇ ਵਿਦਿਆਰਥੀ ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਨਾਲ। ਤਸਵੀਰ-ਮਨਜੀਤ ਸਿੰਘ ਦੁੱਗਰੀ 05-08-2026
ਲੁਧਿਆਣਾ, 4 ਅਗਸਤ (ਡਾ: ਤਰਲੋਚਨ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਪ ਸਰਕਾਰ ਵਲੋਂ ਸੂਬੇ ਭਰ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਖੁਸ਼ ਲੋਕ 2027 ’ਚ ਮੁੜ ਸਰਕਾਰ ਲਿਆਉਣ ਲਈ ਪੱਬਾਂ ਭਾਰ ਦਿਖਾਈ ਦੇ ਰਹੇ ਹਨ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਅਮਰਿੰਦਰ ਸਿੰਘ ਐਮ.ਪੀ ਜਵੱਦੀ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਸਤਾ ਵਿਚ ਆਉਣ ਤੋਂ ਪਹਿਲਾਂ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ, ਉਨਾਂ ਨੂੰ ਪੂਰਾ ਕੀਤਾ ਗਿਆ ਹੈ, ਜਦ ਕਿ ਪਹਿਲੀਆਂ ਸਰਕਾਰਾਂ ਨੇ ਲੋਕਾਂ ਨੂੰ ਲੁੱਟਣ ਤੇ ਕੁੱਟਣ ਤੋਂ ਸਿਵਾਏ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਨਸ਼ਿਆਂ ਵਿਰੁੱਧ ਯੁੱਧ’ ਮੁਹਿੰਮ ਦੌਰਾਨ ਕਈ ਘਰਾਂ ਦੇ ਚਿਰਾਗਾਂ ਨੂੰ ਬੁਝਣੋ ਬਚਾਇਆ ਗਿਆ ਹੈ ਅਤੇ ਨੌਜਵਾਨਾਂ ਦੀ ਤੰਦਰੁਸਤੀ ਲਈ ਪਾਰਕਾਂ ਵਿਚ ਜਿੰਮ ਸਥਾਪਿਤ ਕੀਤੇ ਗਏ ਹਨ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਬਚਕੇ ਆਪਣੀ ਸਿਹਤ ਵੱਲ ਧਿਆਨ ਦੇਣ। ਉਨ੍ਹਾਂ ਕਿਹਾ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਹਰ ਔਰਤ ਦੇ ਖਾਤੇ ਵਿਚ ਸਤਿਕਾਰਤ ਰਾਸ਼ੀ ਪਾਈ ਗਈ ਹੈ, ਜਿਸ ਨਾਲ ਔਰਤਾਂ ਵਿਚ ਆਪ ਸਰਕਾਰ ਪ੍ਰਤੀ ਵਿਸ਼ਵਾਸ਼ ਹੋਰ ਵਧਿਆ ਹੈ। ਐਮ.ਪੀ ਜਵੱਦੀ ਨੇ ਕਿਹਾ ਕਿ 2027 ’ਚ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਨੌਜਵਾਨਾਂ ਅਤੇ ਔਰਤਾਂ ਦਾ ਸਰਕਾਰ ਬਣਾਉਣ ਵਿਚ ਵੱਡਾ ਯੋਗਦਾਨ ਹੋਵੇਗਾ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਅਨੇਕਾਂ ਵਿਕਾਸ ਦੇ ਕਾਰਜ ਚੱਲ ਰਹੇ ਹਨ, ਜਿਨ੍ਹਾਂ ਦੇ ਮੁਕੰਮਲ ਹੋਣ ਨਾਲ ਸੂਬਾ ਨੰਬਰ ਇਕ ਸੂਬਾ ਬਣ ਕੇ ਉਭਰੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਆਗੂਆਂ ਨੇ ਲੋਕਾਂ ਦੀ ਸਾਰ ਨਹੀਂ ਲਈ, ਬਲਕਿ ਆਪਣੀਆਂ ਹੀ ਤਿਜੌਰੀਆਂ ਭਰਨ ਨੂੰ ਤਰਜੀਹ ਦਿੱਤੀ ਹੈ, ਜਿਸ ਕਾਰਨ ਲੋਕਾਂ ਦਾ ਉਨ੍ਹਾਂ ਸਰਕਾਰਾਂ ਤੋਂ ਮੋਹ ਭੰਗ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਸਕੂਲਾਂ ਵਿਚ ਵੱਡਾ ਸੁਧਾਰ ਕੀਤਾ ਹੈ, ਜਿਸਦਾ ਨਤੀਜਾ ਇਹ ਹੈ ਕਿ ਮਾਪਿਆਂ ਨੇ ਹੁਣ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਪੜਿਆ ਲਿਖਿਆ ਸਟਾਫ਼, ਹਰਿਆ ਭਰਿਆ ਵਾਤਾਵਰਣ ਅਤੇ ਬੱਚਿਆਂ ਦੇ ਖੇਡਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਸਟਾਫ਼ ਨੂੰ ਬਾਹਰਲੇ ਦੇਸ਼ਾਂ ਤੋਂ ਵਿਸ਼ੇਸ਼ ਸਿਖਲਾਈ ਦਿਵਾਈ ਗਈ ਹੈ ਅਤੇ ਬਾਹਰਲੇ ਦੇਸ਼ਾਂ ਦੀ ਤਰਜ ਤੇ ਹੀ ਬੱਚਿਆਂ ਨੂੰ ਪੜਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਖੁਸ਼ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਆਪ ਸਰਕਾਰ ਨੂੰ ਮੁੜ ਸੱਤਾ ਵਿਚ ਲਿਆਂਦਾ ਜਾ ਸਕੇ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਨੂ... ਅਗਲੀ ਖ਼ਬਰ ਬਿਜਲੀ ਦਾ ਮੀਟਰ ਬਦਲਣ ਦਾ ਵਿਰੋਧ ਕਰਨ ’ਤੇ ਮਾਮਲਾ ਗਰਮਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।