06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਮਾਨਵੀ ਅਤੇ ਜਸ਼ਨਪ੍ਰੀਤ ਨੂੰ ਵਜ਼ੀਫ਼ੇ ਨਾਲ ਕੀਤਾ ਸਨਮਾਨਿਤ

ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਨਵਚੇਤਨਾ ਬਾਲ ਭਲਾਈ ਕਮੇਟੀ ਦੁਆਰਾ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਅਤੇ ਜ. ਸਕੱਤਰ ਸੁਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਬਾਲ ਅਧਿਕਾਰਾਂ, ਸਮਾਜਿਕ ਬੁਰਾਈਆਂ ਅਤੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਵਿਸ਼ੇ ਉੱਪਰ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।

ਅਜੀਤ ਡੈਸਕ 05-08-2026
ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਨਵਚੇਤਨਾ ਬਾਲ ਭਲਾਈ ਕਮੇਟੀ ਦੁਆਰਾ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਅਤੇ ਜ. ਸਕੱਤਰ ਸੁਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਬਾਲ ਅਧਿਕਾਰਾਂ, ਸਮਾਜਿਕ ਬੁਰਾਈਆਂ ਅਤੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਵਿਸ਼ੇ ਉੱਪਰ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਪ੍ਰਧਾਨ ਸੁਖਧੀਰ ਸਿੰਘ ਸੇਖੋਂ ਅਤੇ ਜ. ਸਕੱਤਰ ਸੁਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਸਥਾਨਕ ਸਰਕਟ ਹਾਊਸ ਵਿਖੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਖ਼ਾਸ ਤੌਰ ’ਤੇ ਨਵਚੇਤਨਾ ਵੂਮਨ ਫਰੰਟ ਦੇ ਪ੍ਰਧਾਨ ਪੱਲਵੀ ਗਰਗ, ਜ. ਸਕੱਤਰ ਸ਼ਸ਼ੀ ਢੀਂਗਰਾ, ਨਵਚੇਤਨਾ ਆਰਟਿਸਟ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਮੋਨਿਕਾ ਚੁੱਘ ਅਤੇ ਰਾਜੇਸ਼ ਢੀਂਗਰਾ ਹਾਜ਼ਰ ਰਹੇ। ਮੀਟਿੰਗ ਵਿਚ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਮਾਨਵੀ ਅਤੇ ਜਸ਼ਨਪ੍ਰੀਤ ਕੌਰ ਦੀ ਸਾਲਾਨਾ ਰਿਪੋਰਟ ਦੇਖੀ ਗਈ ਅਤੇ ਉਨ੍ਹਾਂ ਨੂੰ ਸਾਲਾਨਾ ਵਜ਼ੀਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਧਾਨ ਸੇਖੋਂ ਅਤੇ ਪੱਲਵੀ ਗਰਗ ਨੇ ਦੱਸਿਆ ਕਿ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਨਵਚੇਤਨਾ ਦੁਆਰਾ 30 ਤੋਂ ਵੱਧ ਅਜਿਹੀਆਂ ਬੱਚੀਆਂ ਹਨ, ਜੋ ਪੜ੍ਹਨ ਵਿਚ ਹੋਣਹਾਰ ਹਨ ਪਰੰਤੂ ਆਰਥਿਕ ਪੱਖ ਤੋਂ ਕਮਜ਼ੋਰ ਹਨ ਅਤੇ ਆਪਣੇ ਸੁਪਨੇ ਪੂਰੇ ਕਰਨ ਤੋਂ ਅਸਮਰਥ ਹਨ। ਇਸ ਮੌਕੇ ਸ਼ਸ਼ੀ ਢੀਂਗਰਾ ਅਤੇ ਸੁਰਿੰਦਰ ਸਿੰਘ ਕੰਗ ਨੇ ਦੱਸਿਆ ਕਿ 30 ਤੋਂ ਵੱਧ ਹੋਣਹਾਰ ਅਤੇ ਆਰਥਿਕ ਪੱਖ ਤੋਂ ਕਮਜ਼ੋਰ ਬੱਚੀਆਂ ਦੀ ਸਿਹਤ ਅਤੇ ਸਿੱਖਿਆ ਦੀ ਜ਼ਿੰਮੇਵਾਰੀ ਨਵਚੇਤਨਾ ਦੁਆਰਾ ਲਈ ਗਈ ਹੈ, ਜਿਸ ਤਹਿਤ ਉਨ੍ਹਾਂ ਨੂੰ ਵਜ਼ੀਫ਼ੇ, ਸਟੇਸ਼ਨਰੀ, ਸਾਈਕਲ ਆਦਿ ਦਿੱਤੇ ਜਾਂਦੇ ਹਨ ਅਤੇ ਪੜ੍ਹਾਈ ਪੂਰੀ ਕਰਨ ਵਿਚ ਸਹਾਇਤਾ ਕੀਤੀ ਜਾਂਦੀ ਹੈ।
ਪਿਛਲੀ ਖ਼ਬਰ ਸਾਥੀ ਦੀ ਹੱਤਿਆ ਕਰਨ ਦੇ ਦੋਸ਼ ਤਹਿਤ ਇਕ ਨੂੰ ਉਮਰ ਕੈਦ ਅਗਲੀ ਖ਼ਬਰ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਮਾਗਮ 14 ਨੂੰ-ਦੀਪਕ ਬਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।