05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਨਗਰ ਨਿਗਮ ਜਾਇਦਾਦ ਕਰ ਦੇ ਬਕਾਏ ਦੀ ਵਸੂਲੀ ਲਈ ਹੋਇਆ ਸਰਗਰਮ

ਲੁਧਿਆਣਾ, 4 ਅਗਸਤ (ਭੁਪਿੰਦਰ ਸਿੰਘ ਬੈਂਸ)-ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਅਤੇ ਜ਼ੋਨਲ ਕਮਿਸ਼ਨਰ ਨੀਰਜ ਜੈਨ ਨੇ ਮੰਗਲਵਾਰ ਨੂੰ ਸ਼ਿੰਗਾਰ ਸਿਨੇਮਾ ਨੇੜੇ ਸਥਿਤ ਨਗਰ ਨਿਗਮ ਦੇ ਜ਼ੋਨ ਬੀ ਦਫ਼ਤਰ ਵਿਚ ਜਾਇਦਾਦ ਕਰ ਦੇ ਬਕਾਏ ਦੀ ਵਸੂਲੀ ਸਬੰਧੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜਾਇਦਾਦ ਕਰ ਸ਼ਾਖਾ ਦੇ ਸੁਪਰਡੈਂਟਾਂ ਅਤੇ ਇੰਸਪੈਕਟਰਾਂ ਨੂੰ ਵਸੂਲੀ ਵਿਚ ਹੋਰ ਤੇਜ਼ੀ ਲਿਆਉਣ ਅਤੇ ਲੰਬਿਤ ਮਾਮਲਿਆਂ ਦਾ ਜਲਦੀ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ।

ਅਜੀਤ ਡੈਸਕ 05-08-2026
ਲੁਧਿਆਣਾ, 4 ਅਗਸਤ (ਭੁਪਿੰਦਰ ਸਿੰਘ ਬੈਂਸ)-ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਅਤੇ ਜ਼ੋਨਲ ਕਮਿਸ਼ਨਰ ਨੀਰਜ ਜੈਨ ਨੇ ਮੰਗਲਵਾਰ ਨੂੰ ਸ਼ਿੰਗਾਰ ਸਿਨੇਮਾ ਨੇੜੇ ਸਥਿਤ ਨਗਰ ਨਿਗਮ ਦੇ ਜ਼ੋਨ ਬੀ ਦਫ਼ਤਰ ਵਿਚ ਜਾਇਦਾਦ ਕਰ ਦੇ ਬਕਾਏ ਦੀ ਵਸੂਲੀ ਸਬੰਧੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜਾਇਦਾਦ ਕਰ ਸ਼ਾਖਾ ਦੇ ਸੁਪਰਡੈਂਟਾਂ ਅਤੇ ਇੰਸਪੈਕਟਰਾਂ ਨੂੰ ਵਸੂਲੀ ਵਿਚ ਹੋਰ ਤੇਜ਼ੀ ਲਿਆਉਣ ਅਤੇ ਲੰਬਿਤ ਮਾਮਲਿਆਂ ਦਾ ਜਲਦੀ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਕਿਹਾ ਕਿ ਬੀ.ਐਲ.ਓ. ਡਿਊਟੀ ਕਾਰਨ ਰੁਕੇ ਹੋਏ ਜਾਇਦਾਦ ਦੀ ਮਾਲਕੀ ਤਬਦੀਲੀ ਅਤੇ ਟੀ.ਐਸ-ਇਕ ਅਰਜ਼ੀਆਂ ਸਮੇਤ ਹੋਰ ਮਾਮਲਿਆਂ ਦਾ ਤਰਜੀਹ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਯਮਤ ਤੌਰ ’ਤੇ ਖੇਤਰ ਵਿਚ ਜਾ ਕੇ ਜਾਇਦਾਦ ਕਰ ਦੇ ਬਕਾਏ ਦੀ ਵਸੂਲੀ ਵਿਚ ਤੇਜ਼ੀ ਲਿਆਉਣ ਲਈ ਵੀ ਕਿਹਾ। ਰਾਕੇਸ਼ ਪਰਾਸ਼ਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜੁਰਮਾਨੇ ਤੋਂ ਬਚਣ ਲਈ ਆਪਣਾ ਬਕਾਇਆ ਜਾਇਦਾਦ ਕਰ ਸਮੇਂ ਸਿਰ ਜਮ੍ਹਾ ਕਰਵਾਉਣ। ਉਨ੍ਹਾਂ ਕਿਹਾ ਕਿ ਜਾਇਦਾਦ ਕਰ ਤੋਂ ਪ੍ਰਾਪਤ ਹੋਣ ਵਾਲੀ ਰਕਮ ਸ਼ਹਿਰ ਵਿਚ ਸੜਕਾਂ, ਸੀਵਰੇਜ, ਸਫ਼ਾਈ, ਸਟਰੀਟ ਲਾਈਟਾਂ ਅਤੇ ਹੋਰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਵਿਕਾਸ ਕਾਰਜਾਂ ’ਤੇ ਖ਼ਰਚ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਵਿੱਤੀ ਵਰ੍ਹੇ 2026-27 ਦਾ ਜਾਇਦਾਦ ਕਰ 30 ਸਤੰਬਰ ਤੱਕ ਜਮ੍ਹਾ ਕਰਵਾਉਣ ਵਾਲੇ ਕਰਦਾਤਿਆਂ ਨੂੰ 10 ਫ਼ੀਸਦੀ ਛੋਟ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਚੁੱਕਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਡਿਪਟੀ ਮੇਅਰ ਜੌਹਰ ਨੇ ਸ਼ਿਮਲਾਪੁਰੀ ਇਲਾਕੇ ਵਿਚ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਨਸ਼ਾ ਕਰਦਾ ਇਕ ਕਾਬੂ - ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।