05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਲਸ਼ ਯਾਤਰਾ ਦੀ ਸ਼ੁਰੂਆਤ ਹਰੇਕ ਪਿੰਡ ਤੱਕ ਪੁੱਜੇਗੀ ਕਲਸ਼ ਯਾਤਰਾ - ਸਨੀ ਕੈਂਥ

ਲੁਧਿਆਣਾ, 4 ਅਗਸਤ (ਭੁਪਿੰਦਰ ਸਿੰਘ ਬੈਂਸ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਵਨ ਕਲਸ਼ ਯਾਤਰਾ ਦੀ ਧਾਂਦਰਾ ਰੋਡ ’ਤੇ ਸ਼ਰਧਾ ਅਤੇ ਜੈਕਾਰਿਆਂ ਦੀ ਗੂੰਜ ਨਾਲ ਸ਼ਾਨਦਾਰ ਸ਼ੁਰੂਆਤ ਹੋਈ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਾਵਨ ਕਲਸ਼ਾਂ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਦਾ ਕੀਰਤਨ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਅਜੀਤ ਡੈਸਕ 05-08-2026
ਲੁਧਿਆਣਾ, 4 ਅਗਸਤ (ਭੁਪਿੰਦਰ ਸਿੰਘ ਬੈਂਸ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਵਨ ਕਲਸ਼ ਯਾਤਰਾ ਦੀ ਧਾਂਦਰਾ ਰੋਡ ’ਤੇ ਸ਼ਰਧਾ ਅਤੇ ਜੈਕਾਰਿਆਂ ਦੀ ਗੂੰਜ ਨਾਲ ਸ਼ਾਨਦਾਰ ਸ਼ੁਰੂਆਤ ਹੋਈ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਾਵਨ ਕਲਸ਼ਾਂ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਦਾ ਕੀਰਤਨ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸਮਾਗਮ ਦੌਰਾਨ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਅਪਣਾਉਣ ਦਾ ਅਹਿਦ ਲਿਆ। ਭਾਰਤੀ ਜਨਤਾ ਪਾਰਟੀ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਨੇ ਕਿਹਾ ਕਿ ਇਹ ਪਾਵਨ ਕਲਸ਼ ਯਾਤਰਾ ਹਲਕਾ ਗਿੱਲ ਦੇ ਹਰੇਕ ਪਿੰਡ ਤੱਕ ਪੁੱਜੇਗੀ ਅਤੇ ਸੰਗਤਾਂ ਨੂੰ 650ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨਾਲ ਜੋੜੇਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਸਮਾਨਤਾ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਾਵਨ ਕਲਸ਼ ਯਾਤਰਾ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ।
ਪਿਛਲੀ ਖ਼ਬਰ ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਸਾਉਣ ਮਹੀਨੇ ਮੌਕੇ ਭਗਵਾਨ ਸ਼ਿਵ ਦੀ ਵਿਧੀਵਤ ਆਰਤੀ ਕੀਤੀ ਅਗਲੀ ਖ਼ਬਰ ਡਿਪਟੀ ਮੇਅਰ ਜੌਹਰ ਨੇ ਸ਼ਿਮਲਾਪੁਰੀ ਇਲਾਕੇ ਵਿਚ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।