06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਲੁਟੇਰਾ ਗਰੋਹ ਦੇ ਚਾਰ ਮੈਂਬਰ ਲੱਖਾਂ ਰੁਪਏ ਮੁੱਲ ਦੇ ਮੋਬਾਈਲਾਂ ਸਮੇਤ ਕਾਬੂ

ਲੁਧਿਆਣਾ, 5 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 49 ਮੋਬਾਈਲ ਬਰਾਮਦ ਕੀਤੇ ਹਨ, ਜਿਸ ਦੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਪੁਨੀਤ ਕੁਮਾਰ ਵਾਸੀ ਕਾਸਾਬਾਦ, ਰਜੀਵ ਕੁਮਾਰ ਵਾਸੀ ਕਾਸਾਬਾਦ, ਅਤਾਂਵੁਲ ਸ਼ੇਖ ਵਾਸੀ ਬਿਹਾਰ ਅਤੇ ਉਮੇਸ਼ ਕੁਮਾਰ ਵਾਸੀ ਬਿਹਾਰ ਸ਼ਾਮਿਲ ਹਨ।

ਅਜੀਤ ਡੈਸਕ 06-08-2026
ਲੁਧਿਆਣਾ, 5 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 49 ਮੋਬਾਈਲ ਬਰਾਮਦ ਕੀਤੇ ਹਨ, ਜਿਸ ਦੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਪੁਨੀਤ ਕੁਮਾਰ ਵਾਸੀ ਕਾਸਾਬਾਦ, ਰਜੀਵ ਕੁਮਾਰ ਵਾਸੀ ਕਾਸਾਬਾਦ, ਅਤਾਂਵੁਲ ਸ਼ੇਖ ਵਾਸੀ ਬਿਹਾਰ ਅਤੇ ਉਮੇਸ਼ ਕੁਮਾਰ ਵਾਸੀ ਬਿਹਾਰ ਸ਼ਾਮਿਲ ਹਨ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕਿਆਂ ਵਿਚ ਸਰਗਰਮ ਸਨ ਅਤੇ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਪੁਲਿਸ ਵਲੋਂ ਬੀਤੀ ਰਾਤ ਇਨ੍ਹਾਂ ਨੂੰ ਪਿੰਡ ਸੰਗੋਵਾਲ ਨੇੜਿਓਂ ਉਸ ਵੇਲੇ ਕਾਬੂ ਕੀਤਾ ਗਿਆ, ਜਦੋਂ ਇਹ ਉੱਥੇ ਬੈਠ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਵਲੋਂ ਇਨ੍ਹਾਂ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ। ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ 49 ਮੋਬਾਈਲ ਬਰਾਮਦ ਕੀਤੇ ਹਨ ਜੋ ਕਿ ਇਹਨਾਂ ਨੇ ਵੱਖ-ਵੱਖ ਇਲਾਕਿਆਂ ਵਿਚੋਂ ਖੋਹ ਕੀਤੇ ਸਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਇਸ ਮਾਮਲੇ ਵਿਚ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ 7 ਨੂੰ ਚੰਡੀਗੜ੍ਹ ਮਹਾਂਰੈਲੀ ’ਚ ਸਿੱਖਿਆ ਵਿਭਾਗ ਦੇ ਮਨਿਸਟਰੀਅਲ ਕਾਮੇ ਕਰਨਗੇ ਸ਼ਮੂਲੀਅਤ- ਖੱਟੜਾ ਅਗਲੀ ਖ਼ਬਰ ਪੰਜਾਬ ਭਰ ਦੇ ਦਫ਼ਤਰਾਂ ਦੇ ਮਨਿਸਟਰੀਅਲ ਸਟਾਫ਼ ਵਲੋਂ ਕਲਮਛੋੜ ਹੜਤਾਲ ਸ਼ੁਰੂ, ਕਰਮਚਾਰੀਆਂ ਨੇ ਤਹਿਸੀਲ ਵਿਚ ਧਰਨਾ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।