06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਲੋਕਾਂ ਨਾਲ ਧੋਖਾ ਕਰਨ ਵਾਲੀ ਸਰਕਾਰ ਤੋਂ ਹਿਸਾਬ ਲੈਣ ਦਾ ਸਮਾਂ ਆ ਗਿਆ-ਸਿਮਰਜੀਤ ਸਿੰਘ ਬੈਂਸ ਬੀਬੀ ਸੁਰਿੰਦਰ ਕੌਰ ਵਾਰਡ ਨੰਬਰ 43 ਦੀ ਮਹਿਲਾ ਕਾਂਗਰਸ ਪ੍ਰਧਾਨ ਨਿਯੁਕਤ

ਲੁਧਿਆਣਾ, 5 ਅਗਸਤ (ਭੰਬੀ)-ਹਲਕਾ ਦੱਖਣੀ ਦੇ ਵਾਰਡ ਨੰਬਰ 43 ਵਿਚ ਮੌਜੂਦਾ ਸਰਕਾਰ ਦੀਆਂ ਜਨ-ਵਿਰੋਧੀ ਨੀਤੀਆਂ ਅਤੇ ਵਿਕਾਸ ਦੇ ਝੂਠੇ ਦਾਅਵਿਆਂ ਖਿਲਾਫ਼ ਕਾਂਗਰਸ ਪਾਰਟੀ ਦਾ ਵੱਡਾ ਇਕੱਠ ਹੋਇਆ। ਇਸ ਸਮਾਗਮ ਵਿਚ ਪਹੁੰਚੇ ਵਿਸ਼ਾਲ ਜਨ-ਸਮੂਹ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਹਲਕਾ ਦੱਖਣੀ ਦੇ ਲੋਕ ਮੌਜੂਦਾ ਸਰਕਾਰ ਦੀ ਨਾਕਾਮੀ ਤੋਂ ਤੰਗ ਆ ਚੁੱਕੇ ਹਨ ਅਤੇ ਹੁਣ ਬਦਲਾਅ ਤੇ ਮਜ਼ਬੂਤ ਲੀਡਰਸ਼ਿਪ ਦੇ ਨਾਲ ਖੜ੍ਹੇ ਹਨ।

ਅਜੀਤ ਡੈਸਕ 06-08-2026
ਲੁਧਿਆਣਾ, 5 ਅਗਸਤ (ਭੰਬੀ)-ਹਲਕਾ ਦੱਖਣੀ ਦੇ ਵਾਰਡ ਨੰਬਰ 43 ਵਿਚ ਮੌਜੂਦਾ ਸਰਕਾਰ ਦੀਆਂ ਜਨ-ਵਿਰੋਧੀ ਨੀਤੀਆਂ ਅਤੇ ਵਿਕਾਸ ਦੇ ਝੂਠੇ ਦਾਅਵਿਆਂ ਖਿਲਾਫ਼ ਕਾਂਗਰਸ ਪਾਰਟੀ ਦਾ ਵੱਡਾ ਇਕੱਠ ਹੋਇਆ। ਇਸ ਸਮਾਗਮ ਵਿਚ ਪਹੁੰਚੇ ਵਿਸ਼ਾਲ ਜਨ-ਸਮੂਹ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਹਲਕਾ ਦੱਖਣੀ ਦੇ ਲੋਕ ਮੌਜੂਦਾ ਸਰਕਾਰ ਦੀ ਨਾਕਾਮੀ ਤੋਂ ਤੰਗ ਆ ਚੁੱਕੇ ਹਨ ਅਤੇ ਹੁਣ ਬਦਲਾਅ ਤੇ ਮਜ਼ਬੂਤ ਲੀਡਰਸ਼ਿਪ ਦੇ ਨਾਲ ਖੜ੍ਹੇ ਹਨ। ਇਸ ਮੌਕੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਹਿਲਾ ਕਾਂਗਰਸ ਲੁਧਿਆਣਾ ਦੀ ਪ੍ਰਧਾਨ ਬੀਬੀ ਸੁਰਿੰਦਰ ਕੌਰ ਵਲੋਂ ਇਲਾਕੇ ਦੀ ਮਿਹਨਤੀ ਆਗੂ ਅਮਰਜੀਤ ਕੌਰ ਪਿੰਕੀ ਨੂੰ ਵਾਰਡ ਨੰਬਰ 43 ਦਾ ਨਵਾਂ ਵਾਰਡ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਨਿਯੁਕਤੀ ਪੱਤਰ ਸੌਂਪ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੌਜੂਦਾ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਹਲਕਾ ਦੱਖਣੀ ਦੀ ਜਨਤਾ ਨਾਲ ਸਰਕਾਰ ਨੇ ਜੋ ਧੋਖਾ ਕੀਤਾ ਹੈ, ਹੁਣ ਉਸਦਾ ਹਿਸਾਬ ਲੈਣ ਦਾ ਸਮਾਂ ਆ ਗਿਆ ਹੈ। ਸਰਕਾਰ ਵਿਕਾਸ ਦੇ ਸਿਰਫ਼ ਖੋਖਲੇ ਦਾਅਵੇ ਕਰ ਰਹੀ ਹੈ, ਜਦਕਿ ਜ਼ਮੀਨੀ ਹਕੀਕਤ ‘ਚ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਸਾਡਾ ਮਕਸਦ ਸਿਰਫ ਅਹੁਦੇ ਵੰਡਣਾ ਨਹੀਂ, ਸਗੋਂ ਲੋਕਾਂ ਦੇ ਹੱਕਾਂ ਲਈ ਸਰਕਾਰ ਖਿਲਾਫ਼ ਹਰ ਮੋਰਚੇ ‘ਤੇ ਡਟ ਕੇ ਲੜਨਾ ਹੈ। ਅਮਰਜੀਤ ਕੌਰ ਪਿੰਕੀ ਵਰਗੀਆਂ ਬੀਬੀਆਂ ਦੇ ਅੱਗੇ ਆਉਣ ਨਾਲ ਅਸੀਂ ਇਸ ਸਰਕਾਰ ਦੀਆਂ ਨਾਕਾਮੀਆਂ ਖਿਲਾਫ਼ ਸੜਕਾਂ ‘ਤੇ ਉਤਰਨ ਤੋਂ ਵੀ ਪਿੱਛੇ ਨਹੀਂ ਹਟਾਂਗੇ। ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸੁਰਿੰਦਰ ਕੌਰ ਨੇ ਕਿਹਾ ਕਿ ਹੁਣ ਔਰਤਾਂ ਘਰਾਂ ਵਿਚ ਨਹੀਂ ਬੈਠਣਗੀਆਂ, ਸਗੋਂ ਸਿਆਸੀ ਮੈਦਾਨ ਵਿਚ ਨਿੱਤਰ ਕੇ ਸੱਤਾਧਾਰੀ ਧਿਰ ਦੀਆਂ ਨੀਂਦਾਂ ਉਡਾਉਣਗੀਆਂ। ਹਲਕਾ ਦੱਖਣੀ ਵਿਚ ਮਹਿਲਾ ਕਾਂਗਰਸ ਦਾ ਇਕ-ਇਕ ਵਰਕਰ ਸਰਕਾਰ ਦੇ ਝੂਠੇ ਪ੍ਰਚਾਰ ਦੀ ਪੋਲ ਖੋਲ੍ਹਣ ਲਈ ਤਿਆਰ ਹੈ। ਨਵ-ਨਿਯੁਕਤ ਵਾਰਡ ਪ੍ਰਧਾਨ ਅਮਰਜੀਤ ਕੌਰ ਪਿੰਕੀ ਨੇ ਸਿਮਰਜੀਤ ਸਿੰਘ ਬੈਂਸ, ਬੀਬੀ ਸੁਰਿੰਦਰ ਕੌਰ ਅਤੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿਨ-ਰਾਤ ਇਕ ਕਰਨਗੇ ਅਤੇ ਸਰਕਾਰੀ ਅਣਦੇਖੀ ਖਿਲਾਫ਼ ਲੋਕਾਂ ਦੀ ਆਵਾਜ ਬਣਨਗੇ। ਇਸ ਮੌਕੇ ਦਵਿੰਦਰ ਸਿੰਘ ਬਾਂਸਲ ਬਲਾਕ ਪ੍ਰਧਾਨ, ਜਗਜੀਤ ਸਿੰਘ ਨੀਟਾ ਵਾਰਡ ਪ੍ਰਧਾਨ, ਅਮਰਜੀਤ ਕੌਰ ਰਾਣੀ ਅਤੇ ਵਾਰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਡੀ.ਏ. ਮਾਮਲੇ ’ਚ ਹਾਈ ਕੋਰਟ ਦੇ ਫੈਸਲੇ ਨੇ ਆਪ ਸਰਕਾਰ ਦੀ ਪੋਲ ਖੋਲ੍ਹੀ- ਵਿਜੇ ਸਾਂਪਲਾ ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਬ... ਅਗਲੀ ਖ਼ਬਰ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ’ਚ ਵੱਡੇ ਇਕੱਠ ਨਾਲ ਹੋਵਾਂਗੇ ਸ਼ਾਮਿਲ - ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।