ਉਦਯੋਗਿਕ ਖੇਤਰ-ਸੀ. ਅਧੀਨ ਆਉਂਦੀਆਂ ਸੜਕਾਂ ਦੇ ਹਾਲਾਤ ਬਣੇ ਬੇਹੱਦ ਨਾਜ਼ੁਕ
ਸੜਕਾਂ ਦੀ ਹਾਲਤ ਦੇਖ ਬਾਹਰੋਂ ਆਉਣ ਵਾਲੇ ਵਪਾਰੀ ਲੱਗੇ ਕੰਨੀ ਕਤਰਾਉਣ
ਢੰਡਾਰੀ ਕਲਾਂ/ਲੁਧਿਆਣਾ, 5 ਅਗਸਤ (ਜਸਵੀਰ ਸਿੰਘ ਬੰਗਾ)-ਉਦਯੋਗਿਕ ਖੇਤਰ-ਸੀ ਅਧੀਨ ਆਉਂਦੀਆਂ ਸੜਕਾਂ ਦੇ ਹਾਲਾਤ ਬੇਹੱਦ ਹੀ ਨਾਜ਼ੁਕ ਬਣੇ ਹੋਏ ਹਨ। ਸੜਕਾਂ ‘ਚ ਥਾਂ-ਥਾਂ ਵੱਡ ਅਕਾਰੀ ਟੋਏ ਪਏ ਹੋਏ ਹਨ ਅਤੇ ਟੋਇਆਂ ਵਿਚ ਭਰਿਆ ਮੀਂਹ ਦਾ ਪਾਣੀ ਅਤੇ ਫੈਲਿਆ ਚਿੱਕੜ ਰਾਹਗੀਰਾਂ ਅਤੇ ਵਾਹਨ ਚਾਲਕਾਂ ਦੀਆਂ ਸਮੱਸਿਆਵਾਂ ਵਿਚ ਵਾਧਾ ਕਰ ਰਿਹਾ ਹੈ, ਜਿਸ ਕਾਰਨ ਉਦਯੋਗਿਕ ਖੇਤਰ ‘ਚ ਆਉਣ ਵਾਲਾ ਵਪਾਰੀ ਇਸ ਇਲਾਕੇ ਦੀਆਂ ਸੜਕਾਂ ਦੀ ਖਸਤਾ ਹਾਲਤ ਦੇਖ ਇੱਥੇ ਆਉਣ ਤੋਂ ਕੰਨੀ ਕਤਰਾਉਣ ਲੱਗ ਪਿਆ ਹੈ, ਜਿਸਦਾ ਸਿੱਧਾ ਅਸਰ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਉਦਯੋਗਾਂ ’ਤੇ ਪੈ ਰਿਹਾ ਹੈ।
ਰ
ਰਮੇਸ਼ ਕੱਕੜ, ਵਿਨੋਦ ਬੱਤਾ, ਜਤਿੰਦਰ ਕੁਮਾਰ ਰਿੰਕਾ, ਅਤੁੱਲ ਢਾਂਡਾ।
ਕੌਂਸਲਰ ਸ਼ਾਮ ਸੁੰਦਰ ਮਲਹੋਤਰਾ ਤੇ ਗੌਰਵ ਭੱਟੀ ਦੀ ਅਗਵਾਈ ਹੇਠ ਮੇਅਰ ਇੰਦਰਜੀਤ ਕੌਰ ਨੂੰ ਸਾਂਝਾ ਮਤਾ ਸੌਂਪਦੇ ਹੋਏ ਕੌਂਸਲਰ। ਤਸਵੀਰ-ਸੇਵਕ ਸਿੰਘ
06-08-2026
ਢੰਡਾਰੀ ਕਲਾਂ/ਲੁਧਿਆਣਾ, 5 ਅਗਸਤ (ਜਸਵੀਰ ਸਿੰਘ ਬੰਗਾ)-ਉਦਯੋਗਿਕ ਖੇਤਰ-ਸੀ ਅਧੀਨ ਆਉਂਦੀਆਂ ਸੜਕਾਂ ਦੇ ਹਾਲਾਤ ਬੇਹੱਦ ਹੀ ਨਾਜ਼ੁਕ ਬਣੇ ਹੋਏ ਹਨ। ਸੜਕਾਂ ‘ਚ ਥਾਂ-ਥਾਂ ਵੱਡ ਅਕਾਰੀ ਟੋਏ ਪਏ ਹੋਏ ਹਨ ਅਤੇ ਟੋਇਆਂ ਵਿਚ ਭਰਿਆ ਮੀਂਹ ਦਾ ਪਾਣੀ ਅਤੇ ਫੈਲਿਆ ਚਿੱਕੜ ਰਾਹਗੀਰਾਂ ਅਤੇ ਵਾਹਨ ਚਾਲਕਾਂ ਦੀਆਂ ਸਮੱਸਿਆਵਾਂ ਵਿਚ ਵਾਧਾ ਕਰ ਰਿਹਾ ਹੈ, ਜਿਸ ਕਾਰਨ ਉਦਯੋਗਿਕ ਖੇਤਰ ‘ਚ ਆਉਣ ਵਾਲਾ ਵਪਾਰੀ ਇਸ ਇਲਾਕੇ ਦੀਆਂ ਸੜਕਾਂ ਦੀ ਖਸਤਾ ਹਾਲਤ ਦੇਖ ਇੱਥੇ ਆਉਣ ਤੋਂ ਕੰਨੀ ਕਤਰਾਉਣ ਲੱਗ ਪਿਆ ਹੈ, ਜਿਸਦਾ ਸਿੱਧਾ ਅਸਰ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਉਦਯੋਗਾਂ ’ਤੇ ਪੈ ਰਿਹਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਜਸਪਾਲ ਬਾਂਗਰ ਇੰਡਸਟਰੀਅਲ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਕੱਕੜ, ਸੀਨੀਅਰ ਵਾਈਸ ਪ੍ਰਧਾਨ ਮਹਿੰਦਰ ਸਿੰਘ, ਵਾਈਸ ਪ੍ਰਧਾਨ ਨਮਿਤ ਮਹਾਜਨ, ਜਨਰਲ ਸਕੱਤਰ ਰਾਜੀਵ ਸੇਠੀ, ਫਾਈਨਾਂਸ ਸੈਕਟਰੀ ਭੂਸ਼ਨ ਗੁਪਤਾ, ਗੁਰੂ ਕ੍ਰਿਪਾ ਇੰਡਸਟਰੀਅਲ ਐਸੋਸੀਏਸ਼ਨ ਦੇ ਪ੍ਰਧਾਨ ਵਿਨੋਦ ਬੱਤਾ, ਵਿਸ਼ਵਕਰਮਾ ਇੰਡਸਟਰੀਅਲ ਡਿਵੈਲਪਮੈਂਟ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਕੁਮਾਰ ਰਿੰਕਾ ਤੇ ਲੁਧਿਆਣਾ ਇੰਡਸਟਰੀਅਲ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੁੱਲ ਢਾਂਡਾ ਨੇ ਕਿਹਾ ਕਿ ਸਰਕਾਰ ਨੂੰ ਕਰੋੜਾਂ ਰੁਪਏ ਦਾ ਟੈਕਸ ਦੇਣ ਦੇ ਬਾਵਜੂਦ ਵੀ ਉਦਯੋਗਪਤੀ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਇਲਾਕੇ ‘ਚ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਕਈ ਵਾਰ ਹਲਕਾ ਦੱਖਣੀ ਦੀ ਵਿਧਾਇਕ, ਗਿੱਲ ਦੇ ਵਿਧਾਇਕ ਅਤੇ ਨਗਰ ਨਿਗਮ ਦੇ ਉਚ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਦਿੱਤੇ ਜਾ ਚੁੱਕੇ ਹਨ, ਪਰ ਉਨ੍ਹਾਂ ਦੀ ਸਮੱਸਿਆ ਜਿਉਂ ਦੀ ਤਿਉਂ ਹੀ ਹੈ। ਉਦਯੋਗਪਤੀਆਂ ਨੇ ਕਿਹਾ ਕਿ ਵੋਟਾਂ ਬਟੋਰਨ ਸਮੇਂ ਤਾਂ ਆਗੂਆਂ ਵੱਲੋਂ ਉਦਯੋਗਿਕ ਖੇਤਰ-ਸੀ ‘ਚ ਵਿਕਾਸ ਦੇ ਵੱਡੇ ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਜਿਉਂ ਹੀ ਵੋਟਾਂ ਨਿਕਲ ਜਾਂਦੀਆਂ ਹਨ ਤਾਂ ਇਹ ਸਾਰੇ ਵਾਅਦੇ ਹਵਾ ਹਵਾਈ ਹੁੰਦੇ ਦਿਖਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਉਦਯੋਗਿਕ ਖੇਤਰ-ਸੀ ਨਾਲ ਲੱਗਦੀਆਂ ਵੱਖ-ਵੱਖ ਇਲਾਕਿਆਂ ਦੀਆਂ ਸੜਕਾਂ ਦੇ ਹਾਲਾਤ ਬੇਹੱਦ ਹੀ ਤਰਸਯੋਗ ਬਣੇ ਹੋਏ ਹਨ, ਥੋੜ੍ਹਾ ਜਿਹਾ ਮੀਂਹ ਪੈਣ ਤੋਂ ਬਾਅਦ ਇਨ੍ਹਾਂ ਸੜਕਾਂ ਤੋਂ ਪੈਦਲ ਲੰਘਣਾ ਵੀ ਕਿਸੇ ਮੁਸੀਬਤ ਤੋਂ ਘੱਟ ਨਹੀਂ। ਉਨ੍ਹਾਂ ਕਿਹਾ ਕਿ ਈਸਟਮੈਨ ਚੌਕ, ਢੰਡਾਰੀ ਕਲਾਂ, ਜਸਪਾਲ ਬਾਂਗਰ, ਗਿਆਸਪੁਰਾ ਸਮੇਤ ਉਦਯੋਗਿਕ ਖੇਤਰ-ਸੀ ਅਧੀਨ ਆਉਂਦੇ ਕਿਸੇ ਵੀ ਇਲਾਕੇ ਦੀ ਗੱਲ ਕੀਤੀ ਜਾਵੇ ਹਾਲਾਤ ਬੇਹੱਦ ਨਾਜ਼ੁਕ ਬਣੇ ਹੋਏ ਹਨ। ਉਦਯੋਗਪਤੀਆਂ ਨੇ ਕਿਹਾ ਕਿ ਸੜਕਾਂ ਦੀ ਮਾੜੀ ਹਾਲਤ ਹੋਣ ਕਾਰਨ ਉਨ੍ਹਾਂ ਦੀਆਂ ਢੋਆ-ਢੁਆਈ ਵਾਲੀਆਂ ਗੱਡੀਆਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ, ਜਿਸਦਾ ਸਿੱਧਾ ਅਸਰ ਉਨ੍ਹਾਂ ਦੇ ਕਾਰੋਬਾਰ ਤੇ ਪੈ ਰਿਹਾ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਪਾਸੋਂ ਅਪੀਲ ਕੀਤੀ ਕਿ ਉਦਯੋਗਿਕ ਖੇਤਰ-ਸੀ ‘ਚ ਉਦਯੋਗਪਤੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਕੋਈ ਠੋਸ ਹੱਲ ਕੀਤਾ ਜਾਵੇ ਤਾਂ ਜੋ ਉਦਯੋਗਪਤੀਆਂ ਨੂੰ ਰਾਹਤ ਮਿਲ ਸਕੇ।