07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਮੁਲਾਜ਼ਮਾਂ ਦੀਆਂ ਮੰਗਾਂ ਮੰਨੇ ਜਾਣ ’ਤੇ ਨਗਰ ਨਿਗਮ ਕਰਮਚਾਰੀ ਯੂਨੀਅਨ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਲੁਧਿਆਣਾ, 6 ਅਗਸਤ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਕਰਮਚਾਰੀ ਯੂਨੀਅਨ ਦੀ ਮੀਟਿੰਗ ਚੇਅਰਮੈਨ ਨਰੇਸ਼ ਧੀਂਗਾਨ ਦੀ ਅਗਵਾਈ ਹੇਠ ਯੂਨੀਅਨ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਨਗਰ ਨਿਗਮ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਮੰਨੇ ਜਾਣ ’ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਸਰਕਾਰ ਦਾ ਧੰਨਵਾਦ ਕੀਤਾ ਗਿਆ।

ਅਜੀਤ ਡੈਸਕ 07-08-2026
ਲੁਧਿਆਣਾ, 6 ਅਗਸਤ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਕਰਮਚਾਰੀ ਯੂਨੀਅਨ ਦੀ ਮੀਟਿੰਗ ਚੇਅਰਮੈਨ ਨਰੇਸ਼ ਧੀਂਗਾਨ ਦੀ ਅਗਵਾਈ ਹੇਠ ਯੂਨੀਅਨ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਨਗਰ ਨਿਗਮ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਮੰਨੇ ਜਾਣ ’ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਸਰਕਾਰ ਦਾ ਧੰਨਵਾਦ ਕੀਤਾ ਗਿਆ। ਨਰੇਸ਼ ਧੀਂਗਾਨ ਨੇ ਦੱਸਿਆ ਕਿ ਸੰਘਰਸ਼ ਕਮੇਟੀ ਅਤੇ ਸਮੂਹ ਯੂਨੀਅਨਾਂ ਦੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਮੀਟਿੰਗ ਦੌਰਾਨ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨ ਨੂੰ ਉਮਰ ਅਤੇ ਸੇਵਾ ਮਿਆਦ ਦੀ ਸ਼ਰਤ ਤੋਂ ਬਿਨਾਂ ਨਿਯਮਤ ਕਰਨ, ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ’ਤੇ ਲੈਣ, ਕੱਚੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਵਾਧਾ ਕਰਨ ਅਤੇ ਡਿਊਟੀ ਦੌਰਾਨ ਮੌਤ ਹੋਣ ਦੀ ਸੂਰਤ ਵਿਚ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦੇਣ ਸਮੇਤ ਕਈ ਮੰਗਾਂ ਨੂੰ ਪ੍ਰਵਾਨ ਕਰਨ ਦਾ ਲਿਖਤੀ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਹਿਤ ਨੂੰ ਧਿਆਨ ਵਿਚ ਰੱਖਦੀਆਂ ਸੰਘਰਸ਼ ਕਮੇਟੀ ਪਹਿਲਾਂ ਹੀ ਹੜਤਾਲ ਵਾਪਸ ਲੈ ਚੁੱਕੀ ਸੀ ਅਤੇ ਹੁਣ ਮੰਗਾਂ ਮੰਨੇ ਜਾਣ ਉਪਰੰਤ ਸੰਘਰਸ਼ ਵੀ ਸਮਾਪਤ ਕਰ ਦਿੱਤਾ ਗਿਆ ਹੈ। ਇਸ ਮੌਕੇ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ ਗਿਆ ਅਤੇ ਬਾਕੀ ਰਹਿੰਦੀਆਂ ਮੰਗਾਂ ਨੂੰ ਵੀ ਜਲਦੀ ਲਾਗੂ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਧਰਮਵੀਰ ਅਨਾਰੀਆ, ਰਾਜਵੀਰ ਚੌਟਾਲਾ, ਵਰੁਣ ਰਾਜ, ਸੁਮਿਤ ਚੌਟਾਲਾ, ਅਨੁਰਾਗ ਚਨਾਲੀਆ, ਦੀਪਕ ਅਰੋੜਾ, ਗੁਰਦੇਵ, ਕਲਮਜੀਤ, ਬਬਲੂ ਧੀਂਗਾਨ, ਰਾਜਨ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਨਗਰ ਨਿਗਮ ਦੇ ਦਫ਼ਤਰ ਅੱਜ ਰਹਿਣਗੇ ਬੰਦ ਅਗਲੀ ਖ਼ਬਰ ਪੀ.ਏ.ਯੂ. ਕਿਸਾਨ ਕਲੱਬ ਦੇ ਕਿਸਾਨਾਂ ਨੇ ਵਾਈਸ ਚਾਂਸਲਰ ਦੇ ਕਾਰਜ ਵਾਧੇ ਲਈ ਸਰਕਾਰ ਨੂੰ ਅਪੀਲ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।