06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਗੁਨਜੀਤ ਰੁਚੀ ਬਾਵਾ ਨੇ ‘ਨੰਨ੍ਹੇ ਕਦਮ’ ਪਹਿਲਕਦਮੀ ਤਹਿਤ ਲੋਹਾਰਾ ਸਕੂਲ ਵਿਚ 400 ਵਿਦਿਆਰਥੀਆਂ ਨੂੰ ਬਾਲ ਅਧਿਕਾਰਾਂ ਪ੍ਰਤੀ ਕੀਤਾ ਜਾਗਰੂਕ

ਡਾਬਾ/ਲੁਹਾਰਾ, 6 ਅਗਸਤ (ਕੁਲਵੰਤ ਸਿੰਘ ਸੱਪਲ)-ਬੱਚਿਆਂ ਦੇ ਅਧਿਕਾਰਾਂ ਬਾਰੇ ਜ਼ਮੀਨੀ ਪੱਧਰ ‘ਤੇ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਪੰਜਾਬ ਬਾਲ ਅਧਿਕਾਰ ਕਮਿਸ਼ਨ ਵਲੋਂ “ਨੰਨ੍ਹੇ ਕਦਮ” ਪਹਿਲਕਦਮੀ ਤਹਿਤ ਸਰਕਾਰੀ ਹਾਈ ਸਕੂਲ, ਲੋਹਾਰਾ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਮੌਕੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਦੀ ਵਾਈਸ ਚੇਅਰਪਰਸਨ ਗੁਨਜੀਤ ਰੁਚੀ ਬਾਵਾ ਨੇ ਲਗਭਗ 400 ਵਿਦਿਆਰਥੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਨੂੰ ਬਾਲ ਅਧਿਕਾਰਾਂ, ਸਿੱਖਿਆ ਦੀ ਮਹੱਤਤਾ, ਨਿੱਜੀ ਸੁਰੱਖਿਆ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਸਬੰਧੀ ਪ੍ਰੇਰਿਤ ਕੀਤਾ।

ਅਜੀਤ ਡੈਸਕ 07-08-2026
ਡਾਬਾ/ਲੁਹਾਰਾ, 6 ਅਗਸਤ (ਕੁਲਵੰਤ ਸਿੰਘ ਸੱਪਲ)-ਬੱਚਿਆਂ ਦੇ ਅਧਿਕਾਰਾਂ ਬਾਰੇ ਜ਼ਮੀਨੀ ਪੱਧਰ ‘ਤੇ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਪੰਜਾਬ ਬਾਲ ਅਧਿਕਾਰ ਕਮਿਸ਼ਨ ਵਲੋਂ “ਨੰਨ੍ਹੇ ਕਦਮ” ਪਹਿਲਕਦਮੀ ਤਹਿਤ ਸਰਕਾਰੀ ਹਾਈ ਸਕੂਲ, ਲੋਹਾਰਾ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਮੌਕੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਦੀ ਵਾਈਸ ਚੇਅਰਪਰਸਨ ਗੁਨਜੀਤ ਰੁਚੀ ਬਾਵਾ ਨੇ ਲਗਭਗ 400 ਵਿਦਿਆਰਥੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਨੂੰ ਬਾਲ ਅਧਿਕਾਰਾਂ, ਸਿੱਖਿਆ ਦੀ ਮਹੱਤਤਾ, ਨਿੱਜੀ ਸੁਰੱਖਿਆ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਸਬੰਧੀ ਪ੍ਰੇਰਿਤ ਕੀਤਾ। ਆਪਣੇ ਸੰਬੋਧਨ ਦੌਰਾਨ ਗੁਨਜੀਤ ਰੁਚੀ ਬਾਵਾ ਨੇ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ, ਸਿੱਖਿਆ ਨਾਲ ਜੁੜੇ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੇ ਦੁਰਵਿਵਹਾਰ, ਸ਼ੋਸ਼ਣ ਜਾਂ ਅਣਗਹਿਲੀ ਦੀ ਸਥਿਤੀ ਵਿੱਚ ਬਿਨਾਂ ਝਿਜਕ ਮਦਦ ਮੰਗਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਭਾਵਨਾਤਮਕ ਤੰਦਰੁਸਤੀ, ਨਸ਼ਿਆਂ ਤੋਂ ਦੂਰ ਰਹਿਣ ਅਤੇ ਆਤਮਵਿਸ਼ਵਾਸ ਨਾਲ ਜੀਵਨ ਵਿਚ ਅੱਗੇ ਵਧਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਇਸ ਦੇ ਨਾਲ ਹੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਚਾਈਲਡ ਹੈਲਪਲਾਈਨ 1098 ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਲੋੜ ਪੈਣ ‘ਤੇ ਇਸ ਸੇਵਾ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਹ ਪ੍ਰੋਗਰਾਮ ਸਕੂਲ ਇੰਚਾਰਜ ਅਮਿਤੇਸ਼ ਸ਼ੁਕਲਾ ਦੀ ਮੌਜੂਦਗੀ ਵਿਚ ਆਯੋਜਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕ ਕੁਲਬੀਰ ਸਿੰਘ, ਹਰਪ੍ਰੀਤ ਸਿੰਘ, ਸਰਬਜੀਤ ਕੌਰ, ਰਿਤੂ ਅਰੋੜਾ, ਪੱਲਵੀ ਗੁਪਤਾ, ਰਮੇਸ਼ ਕੌਰ, ਸਗੁਣਾ ਸ਼ਰਮਾ ਅਤੇ ਰੇਣੂ ਸ਼ਰਮਾ ਵੀ ਹਾਜ਼ਰ ਸਨ। ਅਮਿਤੇਸ਼ ਸ਼ੁਕਲਾ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਬੱਚਿਆਂ ਵਿੱਚ ਆਤਮਵਿਸ਼ਵਾਸ ਪੈਦਾ ਕਰਨ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸੈਸ਼ਨ ਉਪਰੰਤ ਦਸਵੀਂ ਜਮਾਤ ਦੀ ਇੱਕ ਵਿਦਿਆਰਥਣ ਨੇ ਕਿਹਾ ਕਿ ਇਹ ਉਸ ਲਈ ਇੱਕ ਯਾਦਗਾਰ ਅਨੁਭਵ ਰਿਹਾ, ਜਿਸ ਰਾਹੀਂ ਉਸਨੇ ਆਪਣੇ ਅਧਿਕਾਰਾਂ ਅਤੇ ਮਦਦ ਪ੍ਰਾਪਤ ਕਰਨ ਦੇ ਸਹੀ ਤਰੀਕਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਆਸ ਅਹਿਸਾਸ ਐਨ.ਜੀ.ਓ. ਵਲੋਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸਟੇਸ਼ਨਰੀ ਸਮੱਗਰੀ ਵੀ ਵੰਡੀ ਗਈ।
ਪਿਛਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਸ਼ਤਰੰਜ ਟੂਰਨਾਮੈਂਟ ਵਿਚ ਬਣਿਆ ਜੇਤੂ ਪੀ.ਏ.ਯੂ. ਨੇ ਨਰਮੇ ਦੇ ਪੱਤਾ ਮਰੋੜ ਰੋਗ ਦੀ ਰੋਕਥਾਮ ਤ... ਅਗਲੀ ਖ਼ਬਰ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋਂ ਰਾਸ਼ਟਰੀ ਡੀਵਾਰਮਿੰਗ ਦਿਵਸ ਮੁਹਿੰਮ ਦਾ ਪੋਸਟਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।