06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਡੇਂਗੂ ਦੇ ਬਚਾਅ ਲਈ ਵਿਦਿਆਰਥੀਆਂ ਨੂੰ ਵੀ ਕੀਤਾ ਜਾ ਰਿਹਾ ਜਾਗਰੂਕ

ਲੁਧਿਆਣਾ, 6 ਅਗਸਤ (ਡਾ. ਤਰਲੋਚਨ ਸਿੰਘ)-ਜ਼ਿਲ੍ਹੇ ਭਰ ਵਿਚ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਜਾਂਚ ਵੀ ਕੀਤੀ ਜਾ ਰਹੀ ਹੈ ਤਾਂ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।

ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਦੇ ਹੋਏ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ। ਅਜੀਤ ਤਸਵੀਰ 07-08-2026
ਲੁਧਿਆਣਾ, 6 ਅਗਸਤ (ਡਾ. ਤਰਲੋਚਨ ਸਿੰਘ)-ਜ਼ਿਲ੍ਹੇ ਭਰ ਵਿਚ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਜਾਂਚ ਵੀ ਕੀਤੀ ਜਾ ਰਹੀ ਹੈ ਤਾਂ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। ਡੇਂਗੂ ਦਾ ਮੱਛਰ ਸਾਫ਼ ਪਾਣੀ ਵਿਚ ਆਂਡੇ ਦਿੰਦਾ ਹੈ ਅਤੇ ਕੁੱਝ ਦਿਨਾਂ ਬਾਅਦ ਉਸ ਪਾਣੀ ਵਿਚ ਨਜ਼ਰ ਆ ਰਹੇ ਸੁੰਡੀਆਂ ਵਰਗੇ ਜੀਵ ਵੱਡੀ ਪੱਧਰ ‘ਤੇ ਲਾਰਵਾ ਹੀ ਹੁੰਦਾ ਹੈ। ਉਸ ਨੂੰ ਨਸ਼ਟ ਕਰਨਾ ਬਹੁਤ ਜ਼ਰੂਰੀ ਹੈ ਤਾਂ ਕਿ ਉਸ ਤੋਂ ਅੱਗੇ ਡੇਂਗੂ ਦਾ ਮੱਛਰ ਨਾ ਬਣ ਸਕੇ। ਡੇਂਗੂ ਦਾ ਮੱਛਰ ਪੰਜ ਐਮ.ਐਲ. ਸਾਫ਼ ਖੜੇ ਪਾਣੀ ਵਿਚ ਵੀ ਪੈਦਾ ਹੋ ਸਕਦਾ ਹੈ। ਜ਼ਿਲ੍ਹੇ ਨੂੰ ਡੇਂਗੂ ਮੁਕਤ ਬਣਾਉਣ ਲਈ ਵੱਖ-ਵੱਖ ਖੇਤਰਾਂ ਵਿਚ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਟੀਮਾਂ ਵਲੋਂ ਘਰ-ਘਰ ਜਾ ਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਕੂਲਰਾਂ, ਡਰੰਮਾਂ, ਫ਼ਰਿਜਾਂ ਦੀਆਂ ਟਰੇਆਂ, ਟਾਇਰਾਂ ਅਤੇ ਗਮਲਿਆਂ ਵਿਚ ਖੜ੍ਹੇ ਹੋਏ ਪਾਣੀ ਨੂੰ ਖੜ੍ਹਾ ਨਾ ਹੋਣ ਦੇਣ, ਮੱਛਰਾਂ ਦੇ ਕੱਟਣ ਤੋਂ ਬਚਣ ਲਈ ਪੂਰੇ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਾਏ ਜਾਣ, ਮੱਛਰ ਭਜਾਓ ਕਰੀਮਾਂ ਤੇ ਯੰਤਰਾਂ ਦੀ ਵਰਤੋਂ ਕਰਨ, ਘਰਾਂ ਦੇ ਜਾਲੀਦਾਰ ਦਰਵਾਜ਼ੇ ਲਗਾ ਕੇ ਰੱਖਣ ਅਤੇ ਮੱਛਰਦਾਨੀਆਂ ਦੀ ਵਰਤੋਂ ਕਰਨ ਲਈ ਕਿਹਾ ਜਾ ਰਿਹਾ ਹੈ। ਸਿਹਤ ਵਿਭਾਗ ਵਲੋਂ ਲੋਕਾਂ ਨੂੰ ਤੇਜ ਬੁਖ਼ਾਰ, ਸਿਰ ਦਰਦ, ਮਾਸਪੇਸ਼ੀਆਂ ਤੇ ਜੋੜਾਂ ਵਿਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ ਹੋਣਾ ਆਦਿ ਡੇਂਗੂ ਬੁਖ਼ਾਰ ਦੇ ਲੱਛਣਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਅਜਿਹੇ ਲੱਛਣ ਪਾਏ ਜਾਣ ‘ਤੇ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਜਾਂ ਹਸਪਤਾਲ ਵਿਚ ਜਾ ਕੇ ਡੇਂਗੂ ਦੀ ਜਾਂਚ ਕਰਵਾਉਣ ਲਈ ਕਿਹਾ ਜਾ ਰਿਹਾ ਹੈ। ਸਿਹਤ ਵਿਭਾਗ ਵਲੋਂ ਡੇਂਗੂ ਦਾ ਟੈੱਸਟ ਅਤੇ ਇਲਾਜ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਅਤੇ ਆਮ ਆਦਮੀ ਕਲੀਨਿਕਾਂ ਵਿਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਇਸ ਮੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਬੀ.ਸੀ.ਸੀ ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ।
ਪਿਛਲੀ ਖ਼ਬਰ ਪੀ.ਏ.ਯੂ. ਵਿਖੇ ਰਾਸ਼ਟਰੀ ਕਮਿਸਟਰੀ ਦਿਹਾੜਾ ਮਨਾਉਣ ਲਈ ਵਿਸ਼ੇਸ਼ ਸਮਾਗਮ ਹੋਏ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਗੁਰਮਤਿ ਸਮਾਗਮ ਦੇ ਸੱਤਵੇਂ ਦਿਨ ਵੱਡੀ ਗਿਣਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।