08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮਾਲਵਾ ਸੈਂਟਰਲ ਕਾਲਜ ਦੀ ਪੀ. ਸੀ. ਸੀ. ਟੀ. ਯੂ. ਇਕਾਈ ਵਲੋਂ ਲਗਾਇਆ ਧਰਨਾ

ਲੁਧਿਆਣਾ, 7 ਅਗਸਤ (ਜਸਵਿੰਦਰ ਸਿੰਘ)-ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ, ਲੁਧਿਆਣਾ ਦੀ ਪੀ ਸੀ ਸੀ ਟੀ ਯੂ ਇਕਾਈ ਵਲੋਂ ਏ ਆਈ ਐਫ ਯੂ ਸੀਟੀਓ ਦੇ ਸੱਦੇ ‘ਤੇ ਰਾਜ ਦੇ ਉੱਚ ਸਿੱਖਿਆ ਸੰਸਥਾਵਾਂ ਵਿਚ ਕੰਮ ਕਰ ਰਹੇ ਅਧਿਆਪਕ ਅਤੇ ਗੈਰ-ਅਧਿਆਪਕ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਸਮਰਥਨ ਵਿਚ ਇੱਕ ਰੋਜ਼ਾ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਮੁੱਖ ਮੰਗਾਂ ਵਿੱਚ ਗ੍ਰਾਂਟ-ਇਨ-ਏਡ ਸੰਸਥਾਵਾਂ ਦੇ ਸਾਰੇ ਅਧਿਆਪਕਾਂ ਲਈ 7ਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨਾ ਅਤੇ ਉਨ੍ਹਾਂ ਦੀਆਂ ਸੇਵਾ ਸ਼ਰਤਾਂ ਨੂੰ ਯਕੀਨੀ ਬਣਾਉਣਾ ਸ਼ਾਮਲ ਸੀ।

ਅਜੀਤ ਡੈਸਕ 08-08-2026
ਲੁਧਿਆਣਾ, 7 ਅਗਸਤ (ਜਸਵਿੰਦਰ ਸਿੰਘ)-ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ, ਲੁਧਿਆਣਾ ਦੀ ਪੀ ਸੀ ਸੀ ਟੀ ਯੂ ਇਕਾਈ ਵਲੋਂ ਏ ਆਈ ਐਫ ਯੂ ਸੀਟੀਓ ਦੇ ਸੱਦੇ ‘ਤੇ ਰਾਜ ਦੇ ਉੱਚ ਸਿੱਖਿਆ ਸੰਸਥਾਵਾਂ ਵਿਚ ਕੰਮ ਕਰ ਰਹੇ ਅਧਿਆਪਕ ਅਤੇ ਗੈਰ-ਅਧਿਆਪਕ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਸਮਰਥਨ ਵਿਚ ਇੱਕ ਰੋਜ਼ਾ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਮੁੱਖ ਮੰਗਾਂ ਵਿੱਚ ਗ੍ਰਾਂਟ-ਇਨ-ਏਡ ਸੰਸਥਾਵਾਂ ਦੇ ਸਾਰੇ ਅਧਿਆਪਕਾਂ ਲਈ 7ਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨਾ ਅਤੇ ਉਨ੍ਹਾਂ ਦੀਆਂ ਸੇਵਾ ਸ਼ਰਤਾਂ ਨੂੰ ਯਕੀਨੀ ਬਣਾਉਣਾ ਸ਼ਾਮਲ ਸੀ।ਇਕਾਈ ਦੇ ਪ੍ਰਧਾਨ ਡਾ. ਅਵਨੀੰਦਰ ਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ 7ਵੇਂ ਤਨਖ਼ਾਹ ਕਮਿਸ਼ਨ ਦੇ ਵਿੱਤੀ ਬੋਝ ਦਾ 50 ਫ਼ੀਸਦੀ ਹਿੱਸਾ ਆਪਣੇ ਸਿਰ ਲੈਣਾ ਚਾਹੀਦਾ ਹੈ। ਇਕਾਈ ਦੇ ਸਕੱਤਰ ਡਾ. ਸੁਖਵਿੰਦਰ ਸਿੰਘ ਚੀਮਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਦੇਸ਼ ਵਿੱਚ ਸਿੱਖਿਆ ਦੇ ਨਿੱਜੀਕਰਨ ਨੂੰ ਰੋਕਿਆ ਜਾਵੇ ਅਤੇ ਸਿੱਖਿਆ ਲਈ 100 ਫ਼ੀਸਦੀ ਸਰਕਾਰੀ ਫੰਡਿੰਗ ਯਕੀਨੀ ਬਣਾਈ ਜਾਵੇ ।ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਅਤੇ ਇਕਾਈ ਦੀ ਮੈਂਬਰ ਡਾ. ਤ੍ਰਿਪਤਾ ਨੇ ਮੰਗ ਕੀਤੀ ਕਿ ਪੰਜਾਬ ਵਿਚ ਉੱਚ ਗੁਣਵੱਤਾ ਵਾਲੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਗ੍ਰਾਂਟ-ਇਨ-ਏਡ ਕਾਲਜਾਂ ਵਿਚ 95 ਫ਼ੀਸਦੀ ਗ੍ਰਾਂਟ-ਇਨ-ਏਡ ਸਕੀਮ ਨੂੰ ਮੁੜ ਲਾਗੂ ਕੀਤਾ ਜਾਵੇ।ਇਕਾਈ ਦੇ ਮੈਂਬਰ ਅਤੇ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਫੈਲੋ ਡਾ. ਗੁਰਮੀਤ ਸਿੰਘ ਨੇ ਮੰਗ ਕੀਤੀ ਕਿ ਯੂਜੀਸੀ ਤਨਖ਼ਾਹ ਸਕੇਲਾਂ ਅਧੀਨ ਗ੍ਰਾਂਟ-ਇਨ-ਏਡ ਸੰਸਥਾਵਾਂ ਵਿਚ ਕੰਮ ਕਰ ਰਹੇ ਸਾਰੇ ਗੈਸਟ, ਐਡਹਾਕ ਅਧਿਆਪਕਾਂ ਅਤੇ ਗੈਰ-ਅਧਿਆਪਕ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਐਨ.ਸੀ.ਸੀ. ਕੈਡਿਟਾਂ ਦੀ ਹੋਈ ਭਰਤੀ ਅਗਲੀ ਖ਼ਬਰ ਦੋ ਅਣਪਛਾਤੇ ਨੌਜਵਾਨਾਂ ਨੇ ਘਰ ਨੂੰ ਬਾਹਰੋਂ ਜਿੰਦਰਾ ਲਗਾ ਕੇ ਕਾਰ ਨੂੰ ਲਾਈ ਅੱਗ 8 ਸੀ.ਸੀ. ਟੀ. ਵੀ. ’ਚ ਕੈਦ ਹੋਈ ਕਰਤੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।