10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਮੋਰਚਾ ਗੁਰੂ ਕਾ ਬਾਗ਼ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)- ਮੋਰਚਾ ਗੁਰੂ ਕਾ ਬਾਗ਼ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਪਲਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ।

ਅਜੀਤ ਡੈਸਕ 10-08-2026
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)- ਮੋਰਚਾ ਗੁਰੂ ਕਾ ਬਾਗ਼ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਪਲਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ, ਜਤਿੰਦਰਪਾਲ ਸਿੰਘ ਸਲੂਜਾ, ਡਾ. ਹਰਜਿੰਦਰ ਸਿੰਘ, ਪ੍ਰਭਜੋਤ ਸਿੰਘ, ਗੁਰਪ੍ਰੀਤ ਸਿੰਘ ਪ੍ਰਿੰਸ ਤੇ ਬੀਬੀ ਸ਼ਵਿੰਦਰ ਕੌਰ ਖਾਲਸਾ ਵੱਲੋਂ ਕੀਰਤਨੀ ਜਥੇ ਦੇ ਮੈਂਬਰਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ਼ ਨੂੰ ਮਹੰਤਾਂ ਤੋਂ ਆਜ਼ਾਦ ਕਰਵਾਉਣ ਲਈ ਸਿੰਘਾਂ ਵਲੋਂ ਆਰੰਭਿਆ ਗਿਆ ਮੋਰਚਾ ਗੁਰੂ ਕਾ ਬਾਗ਼ ਇਕ ਇਤਿਹਾਸਕ ਮੋਰਚਾ ਸੀ, ਜਿਸ ਨੇ ਸਮੁੱਚੀ ਸਿੱਖ ਕੌਮ ਅੰਦਰ ਇਕ ਨਵੀਂ ਚੇਤਨਾ ਦੀ ਲਹਿਰ ਆਰੰਭ ਕੀਤੀ ਸੀ। ਇਸ ਲਈ ਮੋਰਚਾ ਗੁਰੂ ਕਾ ਬਾਗ਼ ਦੀ ਇਤਿਹਾਸਕ ਮਹੱਤਤਾ ਤੇ ਇਤਿਹਾਸ ਨੂੰ ਮੌਜੂਦਾ ਸਮੇਂ ਦੀ ਪੀੜ੍ਹੀ ਅਤੇ ਸੰਗਤਾਂ ਤੱਕ ਵੱਧ ਤੋਂ ਵੱਧ ਪਹੁੰਚਾਉਣ ਦੀ ਲੋੜ ਹੈ। ਸਮਾਗਮ ’ਚ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ, ਬਲਜੀਤ ਸਿੰਘ ਦੂਆ, ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮੱਕੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕੰਵਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਗੁਰਦੀਪ ਸਿੰਘ ਚੰਡੋਕ, ਰਮਨਜੀਤ ਚੰਡੋਕ, ਪਰਮਜੀਤ ਕੌਰ, ਰਚਿਤਾ ਚੰਡੋਕ ਤੇ ਡਾ. ਮਨਰੂਪ ਕੌਰ ਬਾਣੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਪਿਛਲੀ ਖ਼ਬਰ ਨਵਚੇਤਨਾ ਉਡਾਣ -2026 ਦੇ ਜੇਤੂਆਂ ਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਡੀ . ਈ . ਓ . ਡਿੰਪਲ ਮਦਾਨ ਵਲੋਂ ਸਨਮਾਨ ਅਗਲੀ ਖ਼ਬਰ ਸਵ : ਮਾਤਾ ਕਸ਼ਮੀਰ ਕੌਰ ਦੀ ਅੰਤਿਮ ਅਰਦਾਸ ਮੌਕੇ ਵੱਖ - ਵੱਖ ਵਰਗਾਂ ਦੇ ਪ੍ਰਤੀਨਿਧ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।