10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਭਾਰਤੀ ਜਨਤਾ ਪਾਰਟੀ ਦੇ ਨਵੇਂ ਸੂਬਾ ਪੱਧਰੀ ਆਗੂਆਂ ਦਾ ਜ਼ਿਲ੍ਹਾ ਇਕਾਈ ਵਲੋਂ ਸਨਮਾਨ ਜਤਿੰਦਰ ਮਿੱਤਲ, ਅਨਿਲ ਸਰੀਨ, ਰਜਨੀਸ਼ ਧੀਮਾਨ ਤੇ ਗੁਰਦੇਵ ਸ਼ਰਮਾ ਦੇਬੀ ਨੂੰ ਕੀਤਾ ਸਨਮਾਨਿਤ

ਲੁਧਿਆਣਾ, 9 ਅਗਸਤ (ਬੈਂਸ)-ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਅਗਵਾਈ ਹੇਠ ਜ਼ਿਲ੍ਹਾ ਦਫ਼ਤਰ ਵਿਖੇ ਸਮਾਗਮ ਕਰਵਾ ਕੇ ਪਾਰਟੀ ਦੇ ਨਵੇਂ ਸੂਬਾ ਪੱਧਰੀ ਆਗੂਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਨਵ ਨਿਯੁਕਤ ਸੂਬਾ ਮੀਤ ਪ੍ਰਧਾਨ ਜਤਿੰਦਰ ਮਿੱਤਲ, ਸੂਬਾ ਮਹਾਮੰਤਰੀ ਅਨਿਲ ਸਰੀਨ ਅਤੇ ਰਜਨੀਸ਼ ਧੀਮਾਨ ਅਤੇ ਸੂਬਾ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਨੂੰ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 10-08-2026
ਲੁਧਿਆਣਾ, 9 ਅਗਸਤ (ਬੈਂਸ)-ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਅਗਵਾਈ ਹੇਠ ਜ਼ਿਲ੍ਹਾ ਦਫ਼ਤਰ ਵਿਖੇ ਸਮਾਗਮ ਕਰਵਾ ਕੇ ਪਾਰਟੀ ਦੇ ਨਵੇਂ ਸੂਬਾ ਪੱਧਰੀ ਆਗੂਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਨਵ ਨਿਯੁਕਤ ਸੂਬਾ ਮੀਤ ਪ੍ਰਧਾਨ ਜਤਿੰਦਰ ਮਿੱਤਲ, ਸੂਬਾ ਮਹਾਮੰਤਰੀ ਅਨਿਲ ਸਰੀਨ ਅਤੇ ਰਜਨੀਸ਼ ਧੀਮਾਨ ਅਤੇ ਸੂਬਾ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਨੀਲ ਮੌਦਗਿਲ ਨੇ ਕਿਹਾ ਕਿ ਪਾਰਟੀ ਲੀਡਰਸ਼ਿਪ ਵਲੋਂ ਤਜਰਬੇਕਾਰ ਅਤੇ ਸਮਰਪਿਤ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਣਾ ਉਨ੍ਹਾਂ ਦੀ ਯੋਗਤਾ ਅਤੇ ਸੰਗਠਨ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਨਵੇਂ ਸੂਬਾ ਪੱਧਰ ਦੇ ਆਗੂਆਂ ਦੀ ਅਗਵਾਈ ਅਤੇ ਤਜਰਬੇ ਨਾਲ ਪੰਜਾਬ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਸੰਗਠਨ ਦਾ ਹੋਰ ਵਿਸਥਾਰ ਹੋਵੇਗਾ। ਉਨ੍ਹਾਂ ਕਿਹਾ ਕਿ ਸਾਰੇ ਆਗੂ ਪਾਰਟੀ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ, ਬੂਥ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਕਾਰਕੁਨਾਂ ਨੂੰ ਲਾਮਬੰਦ ਕਰਨ ਵਾਸਤੇ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਨਵੇਂ ਸੂਬਾ ਪੱਧਰੀ ਆਗੂਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਨਰਿੰਦਰ ਸਿੰਘ ਮੱਲ੍ਹੀ, ਯਸ਼ਪਾਲ ਜਨੋਤਰਾ, ਡਾ. ਨਿਰਮਲ ਨਈਅਰ, ਹਰਸ਼ ਸ਼ਰਮਾ, ਸੁਮਿਤ ਟੰਡਨ, ਗੁਰਦੀਪ ਸਿੰਘ ਨੀਟੂ, ਪੂਨਮ ਰਤੜਾ, ਵਿਪਨ ਪੱਲਵੀ ਵਿਨਾਇਕ, ਕੈਲਾਸ਼ ਚੌਧਰੀ, ਡਾ. ਸਤੀਸ਼ ਕੁਮਾਰ ਤੇ ਹੋਰ ਮੌਜੂਦ ਸਨ।
ਪਿਛਲੀ ਖ਼ਬਰ ਔਰਤਾਂ ਤੇ ਲੜਕੀਆਂ ਨੇ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਜਵੱਦੀ ਟਕਸਾਲ ਵਿਖੇ ਨਾਮ ਸਿਮਰਨ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।