10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਟਰੇਡ ਯੂਨੀਅਨਾਂ ਅਤੇ ਐਸ.ਕੇ.ਐਮ. ਵਲੋਂ ਸਾਂਝੇ ਤੌਰ ’ਤੇ ਦੇਸ਼ ਵਿਆਪੀ ‘ਭਾਰਤ ਛੱਡੋ ਅੰਦੋਲਨ’ ਦੀ ਵਰ੍ਹੇਗੰਢ ਅੱਜ ਮਨਾਈ ਜਾਵੇਗੀ-ਆਗੂ

ਲੁਧਿਆਣਾ, 9 ਅਗਸਤ (ਜਤਿੰਦਰ ਭੰਬੀ)-‘ਭਾਰਤ ਛੱਡੋ ਅੰਦੋਲਨ’ ਦੀ ਯਾਦ ਵਿਚ ਦੇਸ਼ ਭਰ ਵਿਚ ਜ਼ਿਲ੍ਹਾ ਪੱਧਰ ’ਤੇ ਜੇਲ੍ਹ ਭਰੋ, ਧਰਨੇ, ਮੁਜ਼ਾਹਰੇ, ਰੇਲ ਰੋਕੋ, ਰਸਤਾ ਰੋਕੋ, ਕੰਮਕਾਜ ਵਾਲੀਆਂ ਥਾਵਾਂ ’ਤੇ ਵਿਰੋਧ ਪ੍ਰਦਰਸ਼ਨ, ਮਨੁੱਖੀ ਲੜੀਆਂ ਅਤੇ ਹੋਰ ਸ਼ਾਂਤਮਈ ਜਨ-ਸੰਘਰਸ਼ ਕਰਨ ਦੇ ਸੱਦੇ ਤਹਿਤ ਲੁਧਿਆਣਾ ਵਿਖੇ ਮਿੰਨੀ ਸਕੱਤਰੇਤ ਦੇ ਸਾਹਮਣੇ ਇਸ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਲਈ ਬਣਾਈ ਗਈ ਆਰਗੇਨਾਈਜ਼ਿੰਗ ਕਮੇਟੀ ਦੀ ਮੀਟਿੰਗ ਕਾਮਰੇਡ ਅਮਰਨਾਥ ਕੂਮਕਲਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਟਰੇਡ ਯੂਨੀਅਨਾਂ ਸ਼ਾਮਿਲ ਸਨ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਅਤੇ ਕਿਸਾਨਾਂ ਦੀ ਸਾਂਝੀ ਲੜਾਈ ਹੀ ਕਾਰਪੋਰੇਟ ਪੱਖੀ ਅਤੇ ਲੋਕ ਵਿਰੋਧੀ ਨੀਤੀਆਂ ਦਾ ਪ੍ਰਭਾਵਸ਼ਾਲੀ ਜਵਾਬ ਹੈ।

ਅਜੀਤ ਡੈਸਕ 10-08-2026
ਲੁਧਿਆਣਾ, 9 ਅਗਸਤ (ਜਤਿੰਦਰ ਭੰਬੀ)-‘ਭਾਰਤ ਛੱਡੋ ਅੰਦੋਲਨ’ ਦੀ ਯਾਦ ਵਿਚ ਦੇਸ਼ ਭਰ ਵਿਚ ਜ਼ਿਲ੍ਹਾ ਪੱਧਰ ’ਤੇ ਜੇਲ੍ਹ ਭਰੋ, ਧਰਨੇ, ਮੁਜ਼ਾਹਰੇ, ਰੇਲ ਰੋਕੋ, ਰਸਤਾ ਰੋਕੋ, ਕੰਮਕਾਜ ਵਾਲੀਆਂ ਥਾਵਾਂ ’ਤੇ ਵਿਰੋਧ ਪ੍ਰਦਰਸ਼ਨ, ਮਨੁੱਖੀ ਲੜੀਆਂ ਅਤੇ ਹੋਰ ਸ਼ਾਂਤਮਈ ਜਨ-ਸੰਘਰਸ਼ ਕਰਨ ਦੇ ਸੱਦੇ ਤਹਿਤ ਲੁਧਿਆਣਾ ਵਿਖੇ ਮਿੰਨੀ ਸਕੱਤਰੇਤ ਦੇ ਸਾਹਮਣੇ ਇਸ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਲਈ ਬਣਾਈ ਗਈ ਆਰਗੇਨਾਈਜ਼ਿੰਗ ਕਮੇਟੀ ਦੀ ਮੀਟਿੰਗ ਕਾਮਰੇਡ ਅਮਰਨਾਥ ਕੂਮਕਲਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਟਰੇਡ ਯੂਨੀਅਨਾਂ ਸ਼ਾਮਿਲ ਸਨ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਅਤੇ ਕਿਸਾਨਾਂ ਦੀ ਸਾਂਝੀ ਲੜਾਈ ਹੀ ਕਾਰਪੋਰੇਟ ਪੱਖੀ ਅਤੇ ਲੋਕ ਵਿਰੋਧੀ ਨੀਤੀਆਂ ਦਾ ਪ੍ਰਭਾਵਸ਼ਾਲੀ ਜਵਾਬ ਹੈ। ਆਗੂਆਂ ਨੇ ਕਿਹਾ ਕਿ ਅੱਜ ਦੇ ਰੋਸ ਪ੍ਰਦਰਸ਼ਨ ਅਤੇ ਧਰਨੇ ਤੋਂ ਬਾਅਦ ਜੇਲ੍ਹ ਭਰੋ ਅੰਦੋਲਨ ਵਿਚ ਸ਼ਾਮਿਲ ਹੋਣਗੇ। ਇਸ ਮੌਕੇ ਐਮ.ਐਸ. ਭਾਟੀਆ, ਅਮਰਨਾਥ ਕੂਮਕਲਾਂ, ਚਮਕੌਰ ਸਿੰਘ, ਜਗਦੀਸ਼ ਚੰਦ, ਰਘਬੀਰ ਸਿੰਘ ਬੈਨੀਪਾਲ, ਯੁੱਧਵੀਰ ਸਿੰਘ, ਡਾ. ਗੁਰਵਿੰਦਰ ਸਿੰਘ, ਹਰਪਾਲ ਸਿੰਘ, ਜੈ ਪ੍ਰਕਾਸ਼ ਨਰਾਇਣ, ਪਰਮਜੀਤ ਸਿੰਘ, ਟਾਈਗਰ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਭਾਜਪਾ ਸਨਅਤੀ ਇਕਾਈ ਦੇ ਜ਼ਿਲ੍ਹਾ ਕਨਵੀਨਰ ਕਮਲਜੋਤ ਸਿੰਘ ਨੇ ਡਾ . ਰੈਣਾ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਔਰਤਾਂ ਤੇ ਲੜਕੀਆਂ ਨੇ ਮਨਾਇਆ ਤੀਆਂ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।