11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਭਾਜਪਾ ਦੇ ਆਗੂਆਂ ਨੇ ਰਜਨੀਸ਼ ਧੀਮਾਨ ਤੇ ਸ਼੍ਰੀਨਿਵਾਸਨੂੰ ਦੇ ਫੂਕੇ ਪੁਤਲੇ

ਡਾਬਾ/ਲੁਹਾਰਾ, 10 ਅਗਸਤ (ਕੁਲਵੰਤ ਸਿੰਘ ਸੱਪਲ)-ਭਾਰਤੀ ਜਨਤਾ ਪਾਰਟੀ ਵਲੋਂ ਬੀਤੇ ਦਿਨੀਂ ਪੰਜਾਬ ਪੱਧਰ ਦੀਆਂ ਕੀਤੀਆਂ ਗਈਆਂ ਨਿਯੁਕਤੀਆਂ ਦੇ ਵਿਰੋਧ ਵਿਚ ਭਾਰਤੀ ਜਨਤਾ ਪਾਰਟੀ ਮੰਡਲ ਸ਼ਿਮਲਾਪੁਰੀ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਬਿੰਦਰ ਦੀ ਅਗਵਾਈ ਹੇਠ ਸ੍ਰੀ ਨਿਵਾਸਨੂ ਸੰਗਠਨ ਮੰਤਰੀ ਪੰਜਾਬ ਅਤੇ ਨਵ ਨਿਯੁਕਤ ਸੂਬਾ ਜਨਰਲ ਸਕੱਤਰ ਰਜਨੀਸ਼ ਧੀਮਾਨ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੀਡੀਆ ਨੂੰ ਮੁਖ਼ਾਤਬ ਹੁੰਦਿਆਂ ਬਿੰਦਰ ਨੇ ਕਿਹਾ ਕਿ ਰਜਨੀਸ਼ ਧੀਮਾਨ ਨੇ ਲੁਧਿਆਣਾ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਹੁੰਦਿਆਂ ਵਰਕਰਾਂ ਦੀ ਕੋਈ ਸੁਣਵਾਈ ਨਾ ਕਰਕੇ ਪਾਰਟੀ ਨੂੰ ਵੱਡਾ ਖੋਰਾ ਲਾਇਆ ਹੈ, ਜਿਸ ਕਾਰਨ ਨਿਰਾਸ਼ ਵਰਕਰ ਜਾਂ ਤਾਂ ਦੂਸਰੀਆਂ ਪਾਰਟੀਆਂ ਦਾ ਰੁੱਖ ਕਰ ਗਏ ਜਾਂ ਘਰ ਬੈਠਣ ਨੂੰ ਮਜਬੂਰ ਹਨ।

ਅਜੀਤ ਡੈਸਕ 11-08-2026
ਡਾਬਾ/ਲੁਹਾਰਾ, 10 ਅਗਸਤ (ਕੁਲਵੰਤ ਸਿੰਘ ਸੱਪਲ)-ਭਾਰਤੀ ਜਨਤਾ ਪਾਰਟੀ ਵਲੋਂ ਬੀਤੇ ਦਿਨੀਂ ਪੰਜਾਬ ਪੱਧਰ ਦੀਆਂ ਕੀਤੀਆਂ ਗਈਆਂ ਨਿਯੁਕਤੀਆਂ ਦੇ ਵਿਰੋਧ ਵਿਚ ਭਾਰਤੀ ਜਨਤਾ ਪਾਰਟੀ ਮੰਡਲ ਸ਼ਿਮਲਾਪੁਰੀ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਬਿੰਦਰ ਦੀ ਅਗਵਾਈ ਹੇਠ ਸ੍ਰੀ ਨਿਵਾਸਨੂ ਸੰਗਠਨ ਮੰਤਰੀ ਪੰਜਾਬ ਅਤੇ ਨਵ ਨਿਯੁਕਤ ਸੂਬਾ ਜਨਰਲ ਸਕੱਤਰ ਰਜਨੀਸ਼ ਧੀਮਾਨ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੀਡੀਆ ਨੂੰ ਮੁਖ਼ਾਤਬ ਹੁੰਦਿਆਂ ਬਿੰਦਰ ਨੇ ਕਿਹਾ ਕਿ ਰਜਨੀਸ਼ ਧੀਮਾਨ ਨੇ ਲੁਧਿਆਣਾ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਹੁੰਦਿਆਂ ਵਰਕਰਾਂ ਦੀ ਕੋਈ ਸੁਣਵਾਈ ਨਾ ਕਰਕੇ ਪਾਰਟੀ ਨੂੰ ਵੱਡਾ ਖੋਰਾ ਲਾਇਆ ਹੈ, ਜਿਸ ਕਾਰਨ ਨਿਰਾਸ਼ ਵਰਕਰ ਜਾਂ ਤਾਂ ਦੂਸਰੀਆਂ ਪਾਰਟੀਆਂ ਦਾ ਰੁੱਖ ਕਰ ਗਏ ਜਾਂ ਘਰ ਬੈਠਣ ਨੂੰ ਮਜਬੂਰ ਹਨ। ਉਨ੍ਹਾਂ ਰਜਨੀਸ਼ ਧੀਮਾਨ ਦੀ ਸੂਬਾ ਜਨਰਲ ਸਕੱਤਰ ਵਜੋਂ ਨਿਯੁਕਤੀ ’ਤੇ ਰੋਸ ਪ੍ਰਗਟਾਉਂਦਿਆਂ ਦੋਸ਼ ਲਗਾਇਆ ਕਿ ਸੂਬਾ ਸੰਗਠਨ ਮੰਤਰੀ ਸ੍ਰੀ ਨਿਵਾਸਨੂੰ ਸੂਬਾ ਪੰਜਾਬ ਦੇ ਵਰਕਰਾਂ ’ਤੇ ਮਨ ਮਰਜ਼ੀ ਦੇ ਫ਼ੈਸਲੇ ਥੋਪ ਰਿਹਾ ਹੈ। ਉਕਤ ਆਗੂਆਂ ਨੇ ਕਿਹਾ ਕਿ ਉਹ ਟਕਸਾਲੀ ਭਾਰਤੀ ਜਨਤਾ ਪਾਰਟੀ ਵਰਕਰ ਹਨ ਅਤੇ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਨੂੰ ਆਪਣੇ ਖ਼ੂਨ ਪਸੀਨੇ ਅਤੇ ਮਿਹਨਤ ਨਾਲ ਸਿੰਜਦੇ ਆ ਰਹੇ ਹਨ ਅਤੇ ਹੁਣ ਪਾਰਟੀ ਦਾ ਨੁਕਸਾਨ ਹੁੰਦਾ ਵੇਖ ਕੇ ਉਨ੍ਹਾਂ ਦੇ ਦਿਲ ਦਾ ਦਰਦ ਛਲਕ ਉਠਿਆ ਹੈ। ਬਿੰਦਰ ਨੇ ਨੈਸ਼ਨਲ ਪ੍ਰਧਾਨ ਨਿਤਿਨ ਨਬੀਨ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਜੇਕਰ ਸੂਬਾ ਪੰਜਾਬ ਵਿਚ 2027 ਦੌਰਾਨ ਪਾਰਟੀ ਦੀ ਸਰਕਾਰ ਦਾ ਗਠਨ ਕਰਨਾ ਹੈ ਤਾਂ ਵਰਕਰਾਂ ਦੀ ਨਾਰਾਜ਼ਗੀ ਨੂੰ ਦੂਰ ਕਰਦਿਆਂ ਰਜਨੀਸ਼ ਧੀਮਾਨ ਦੀ ਨਿਯੁਕਤੀ ਨੂੰ ਰੱਦ ਕੀਤਾ ਜਾਵੇ। ਇਸ ਮੌਕੇ ਭਾਰਤੀ ਜਨਤਾ ਪਾਰਟੀ ਓ.ਬੀ.ਸੀ. ਮੋਰਚਾ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪਵਿੱਤਰ ਸਿੰਘ, ਕੁਲਵਿੰਦਰ ਸਿੰਘ ਸਾਬਕਾ ਮੀਤ ਪ੍ਰਧਾਨ ਮੰਡਲ ਸ਼ਿਮਲਾਪੁਰੀ, ਅੰਗਰੇਜ਼ ਸਿੰਘ ਸਾਬਕਾ ਜਨਰਲ ਸਕੱਤਰ, ਜਸਪਾਲ ਸਿੰਘ ਸਾਬਕਾ ਸਕੱਤਰ ਬਲਜੀਤ ਸਿੰਘ, ਅਜੇ ਵਰਮਾ, ਸੰਜੇ ਤਿਵਾੜੀ ਸਮੇਤ ਹੋਰ ਵੀ ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਜੀ.ਸੀ.ਜੀ. ਦੀਆਂ ਵਿਦਿਆਰਥਣਾਂ ਨੇ ਪਹਿਲੀਆਂ ਪੰਜ ਯੂਨੀਵਰਸਿਟੀ ਪੁਜ਼ੀਸ਼ਨਾਂ ਕੀਤੀਆਂ ਹਾਸਿਲ ਅਗਲੀ ਖ਼ਬਰ ਮਹੀਨਾਵਾਰੀ ਗੁਰਮਤਿ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।