11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਲੋਕਾਂ ਦਾ ਝੁਕਾਅ ਅਕਾਲੀ ਦਲ ( ਬ ) ਵੱਲ ਵਧਣ ਲੱਗਾ - ਤਨੇਜਾ ਕਿਹਾ, ਲੋਕ ਅੱਜ ਵੀ ਟੂੰ ਟੂੰ ਸੁਣਨ ਨੂੰ ਤਰਸ ਰਹੇ ਹਨ

ਲਾਡੋਵਾਲ, 10 ਅਗਸਤ (ਬਲਬੀਰ ਸਿੰਘ ਰਾਣਾ)-ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ, ਕਿਉਂਕਿ ਪੰਜਾਬ ਦੇ ਲੋਕਾਂ ਨੇ ਬੜੀਆਂ ਆਸਾਂ ਉਮੀਦਾਂ ਨਾਲ ਇਸ ਪਾਰਟੀ ਨੂੰ ਪੰਜਾਬ ਦੀ ਸੱਤਾ ਸੰਭਾਲੀ ਸੀ, ਲੇਕਿਨ ਪੰਜਾਬ ਦੇ ਲੋਕਾਂ ਦੀਆਂ ਆਸਾਂ ’ਤੇ ਖਰਾ ਨਾ ਉਤਰਨ ਕਰਕੇ ਲੋਕਾਂ ਦਾ ਮੁੜ ਝੁਕਾਅ ਸ਼੍ਰੋਮਣੀ ਅਕਾਲੀ ਦਲ (ਬ) ਵੱਲ ਵਧਣ ਲੱਗ ਗਿਆ ਹੈ। ਉਕਤ ਵਿਚਾਰ ਗੱਲਬਾਤ ਕਰਦਿਆਂ ਸਰਕਲ ਪ੍ਰਧਾਨ ਸੁਰਜੀਤ ਸਿੰਘ ਤਨੇਜਾ ਨੇ ਇਕ ਬੈਠਕ ਦੌਰਾਨ ਸਾਂਝੇ ਕੀਤੇ।

ਅਜੀਤ ਡੈਸਕ 11-08-2026
ਲਾਡੋਵਾਲ, 10 ਅਗਸਤ (ਬਲਬੀਰ ਸਿੰਘ ਰਾਣਾ)-ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ, ਕਿਉਂਕਿ ਪੰਜਾਬ ਦੇ ਲੋਕਾਂ ਨੇ ਬੜੀਆਂ ਆਸਾਂ ਉਮੀਦਾਂ ਨਾਲ ਇਸ ਪਾਰਟੀ ਨੂੰ ਪੰਜਾਬ ਦੀ ਸੱਤਾ ਸੰਭਾਲੀ ਸੀ, ਲੇਕਿਨ ਪੰਜਾਬ ਦੇ ਲੋਕਾਂ ਦੀਆਂ ਆਸਾਂ ’ਤੇ ਖਰਾ ਨਾ ਉਤਰਨ ਕਰਕੇ ਲੋਕਾਂ ਦਾ ਮੁੜ ਝੁਕਾਅ ਸ਼੍ਰੋਮਣੀ ਅਕਾਲੀ ਦਲ (ਬ) ਵੱਲ ਵਧਣ ਲੱਗ ਗਿਆ ਹੈ। ਉਕਤ ਵਿਚਾਰ ਗੱਲਬਾਤ ਕਰਦਿਆਂ ਸਰਕਲ ਪ੍ਰਧਾਨ ਸੁਰਜੀਤ ਸਿੰਘ ਤਨੇਜਾ ਨੇ ਇਕ ਬੈਠਕ ਦੌਰਾਨ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਜੋ ਵਾਅਦੇ ਕਰਕੇ ਸੱਤਾ ਵਿਚ ਆਈ ਸੀ, ਉਨ੍ਹਾਂ ਉਤੇ ਖਰਾ ਨਹੀਂ ਉਤਰ ਸਕੀ, ਸਗੋਂ ਪੰਜਾਬ ਵਿਚ ਦੰਗੇ ਫ਼ਸਾਦਾਂ ਵਿਚ ਬੇਹੱਦ ਵਾਧਾ ਹੋਇਆ ਹੈ ਅਤੇ ਬੀਬੀਆਂ ਨੂੰ 3000-4500 ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਵੀ ਫ਼ੇਲ੍ਹ ਸਾਬਤ ਹੋਈ ਹੈ, ਕਿਉਂਕਿ ਬਹੁਤੇ ਲੋਕਾਂ ਦੇ ਮੋਬਾਈਲ ’ਤੇ ਤਾਂ ਹਾਲੇ ਤੱਕ ਵੀ ਟੂੰ ਟੂੰ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਵੇਲੇ ਸੂਬੇ ਅੰਦਰ ਬਿਨਾਂ ਕਿਸੇ ਭੇਦ ਭਾਵ ਦੇ ਕਰਵਾਏ ਅਥਾਹ ਵਿਕਾਸ ਕਾਰਜਾਂ, ਲੋਕ ਭਲਾਈ ਸਕੀਮਾਂ, ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਪਿੰਡਾਂ ਦੀਆਂ ਸੜਕਾਂ ਦਾ ਨਿਰਮਾਣ, ਆਟਾ ਦਾਲ ਸਕੀਮ, ਨੌਜਵਾਨਾਂ ਦੇ ਰੁਜ਼ਗਾਰ ਲਈ ਲਿਆਂਦੇ ਵੱਡੇ ਵੱਡੇ ਪ੍ਰੋਜੈਕਟ, ਪਿੰਡਾਂ ਦੇ ਲੋਕਾਂ ਨੂੰ ਬਿਜਲੀ ਦੀ ਸਹੂਲਤ, ਬੁਢੇਪਾ ਪੈਨਸ਼ਨ ਅਤੇ ਸ਼ਗਨ ਸਕੀਮ ਤੋਂ ਇਲਾਵਾ ਅਣਗਿਣਤ ਸਹੂਲਤਾਂ ਨੂੰ ਅੱਜ ਵੀ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਅਸ਼ੀਰਵਾਦ ਨਾਲ ਪੰਜਾਬ ਅੰਦਰ ਮੁੜ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਇਕ ਇਕ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਵਲੋਂ ਮਾਨਸਿਕ ਤੌਰ ’ਤੇ ਸਿਹਤਮੰਦ ਕੈਂਪਸ ਬਣਾਉਣ ਸੰਬੰਧੀ ਕਾਰਜਸ਼ਾਲਾ ਆਯੋਜਿਤ ਅਗਲੀ ਖ਼ਬਰ ਨਵਚੇਤਨਾ ਉਡਾਣ-2026 ਦੇ ਜੇਤੂਆਂ ਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਡੀ.ਈ.ਓ. ਡਿੰਪਲ ਮਦਾਨ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।