12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸ਼ੇਰਪੁਰ ਕਲਾਂ ਵਿਖੇ ਵਣ-ਮਹਾਂਉਤਸਵ ਮਨਾਇਆ

ਢੰਡਾਰੀ ਕਲਾਂ/ਲੁਧਿਆਣਾ, 11 ਅਗਸਤ (ਪ. ਪ.)

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸ਼ੇਰਪੁਰ ਕਲਾਂ ਵਿਖੇ ਮਨਾਏ ਵਣ-ਮਹਾਂਉਤਸਵ ਦੌਰਾਨ ਪੌਦੇ ਲਗਾਉਂਦੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਨੋਜ ਕੁਮਾਰ, ਸੰਜੀਵ ਕੁਮਾਰ, ਮੁੱਖ ਅਧਿਆਪਕ ਭਾਰਤ ਭੂਸ਼ਨ ਮੱਟੂ ਤੇ ਹੋਰ। ਅਜੀਤ ਤਸਵੀਰ 12-08-2026
ਢੰਡਾਰੀ ਕਲਾਂ/ਲੁਧਿਆਣਾ, 11 ਅਗਸਤ (ਪ. ਪ.)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸ਼ੇਰਪੁਰ ਕਲਾਂ, ਬਲਾਕ ਲੁਧਿਆਣਾ-1 ਵਿਖੇ ਸਕੂਲ ਮੈਨੇਜਮੈਂਟ ਕਮੇਟੀ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਵਣ- ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਹੜੇ ਵਿਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾ ਕੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੱਤਾ ਗਿਆ। ਸਮਾਗਮ ਵਿਚ ਮਨੋਜ ਕੁਮਾਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਬੂਟੇ ਲਗਾਏ। ਇਸ ਮੌਕੇ ਸੰਜੀਵ ਕੁਮਾਰ ਦਫ਼ਤਰ ਜ਼ਿਲ੍ਹਾ ਸਿੱਖਿਆ ਅਫਸਰ ਵੀ ਹਾਜ਼ਰ ਸਨ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਨੋਜ ਕੁਮਾਰ ਨੇ ਕਿਹਾ ਕਿ ‘ਇਕ ਰੁੱਖ ਸੌ ਸੁੱਖ’ ਸਿਰਫ਼ ਇੱਕ ਨਾਅਰਾ ਨਹੀਂ, ਸਗੋਂ ਮਨੁੱਖੀ ਜੀਵਨ ਅਤੇ ਕੁਦਰਤ ਦੇ ਆਪਸੀ ਸਬੰਧ ਦੀ ਸੱਚੀ ਤਸਵੀਰ ਹੈ। ਉਨ੍ਹਾਂ ਕਿਹਾ ਕਿ ਰੁੱਖ ਸਾਨੂੰ ਸ਼ੁੱਧ ਆਕਸੀਜਨ ਪ੍ਰਦਾਨ ਕਰਨ ਦੇ ਨਾਲ-ਨਾਲ ਵਾਤਾਵਰਣ ਦਾ ਸੰਤੁਲਨ ਬਣਾਈ ਰੱਖਣ, ਤਾਪਮਾਨ ਨੂੰ ਨਿਯੰਤਰਿਤ ਕਰਨ, ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਹਵਾ ਪ੍ਰਦੂਸ਼ਣ ਘਟਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਵਿਦਿਆਰਥੀਆਂ ਨੇ ਵਾਤਾਵਰਣ ਦੀ ਰੱਖਿਆ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਲਗਾਏ ਗਏ ਬੂਟਿਆਂ ਦੀ ਨਿਯਮਿਤ ਦੇਖਭਾਲ ਕਰਨ ਦਾ ਸੰਕਲਪ ਲਿਆ। ਇਸ ਦੌਰਾਨ ਸਹਿਨਾਜ ਈ.ਟੀ.ਟੀ.ਟੀਚਰ ਵੱਲੋਂ ਵਿਦਿਆਰਥੀਆਂ ਨੂੰ ਗਲੋਬਲ ਵਾਰਮਿੰਗ ਅਤੇ ਇਸ ਦੇ ਵਾਤਾਵਰਣ ‘ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਸਮਾਗਮ ਦੇ ਅੰਤ ਵਿਚ ਸਕੂਲ ਦੇ ਮੁੱਖ ਅਧਿਆਪਕ ਭਾਰਤ ਭੂਸ਼ਨ ਮੱਟੂ ਵਲੋਂ ਆਈਆਂ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਸਕੂਲ ਵੱਲੋਂ ਵਿਦਿਆਰਥੀਆਂ ਵਿਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਅਜਿਹੀਆਂ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾਣਗੀਆਂ। ਇਸ ਮੌਕੇ ਕਨੂ ਬਾਲਾ, ਸ਼ਿਲਪਾ, ਸ਼ਵਾਤੀ ਗੁਪਤਾ, ਰਾਹੁਲ ਕੰਬੋਜ, ਸੁਖਬੀਰ ਸਿੰਘ, ਤੁਸਾਲ ਕੁਮਾਰ, ਰੇਨੂੰ, ਰਾਧਾ ਰਾਣੀ ਸਮੇਤ ਸਕੂਲ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਗਿੱਲ ’ਚ ਪਿੰਡਾਂ ਦੀਆਂ ਸੱਥਾਂ ਵਿਚ ਛਿੜੀ ਸਿਆਸੀ ਚਰਚਾ ਅਗਲੀ ਖ਼ਬਰ ਪੰਜਾਬ ਯੂਥ ਬਾਸਕਟਬਾਲ ਚੈਂਪੀਅਨਸ਼ਿਪ-ਐਲ.ਬੀ.ਏ. ਅਤੇ ਜ਼ਿਲ੍ਹਾ ਖੰਨਾ ਪਹੁੰਚੇ ਸੈਮੀਫਾਈਨਲ ਲੀਗ ਵਿਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।