12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਹਲਕਾ ਗਿੱਲ ’ਚ ਪਿੰਡਾਂ ਦੀਆਂ ਸੱਥਾਂ ਵਿਚ ਛਿੜੀ ਸਿਆਸੀ ਚਰਚਾ

ਇਆਲੀ/ਥਰੀਕੇ, 11 ਅਗਸਤ (ਮਨਜੀਤ ਸਿੰਘ ਦੁੱਗਰੀ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਗਿੱਲ ਦੇ ਅਧੀਨ ਆਉਂਦੇ ਪਿੰਡਾਂ ਵਿਚ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੁੰਦੀਆਂ ਨਜ਼ਰ ਆ ਰਹੀਆਂ ਹਨ। ਪਿੰਡਾਂ ਦੀਆਂ ਸੱਥਾਂ ਅਤੇ ਚੌਕਾਂ ਵਿਚ ਲੋਕਾਂ ਵਲੋਂ ਚੋਣ ਸਮੀਕਰਨਾਂ ਨੂੰ ਲੈ ਕੇ ਚਰਚਾਵਾਂ ਦਾ ਦੌਰ ਚੱਲਦਾ ਦੇਖਿਆ ਜਾ ਰਿਹਾ ਹੈ।

ਅਜੀਤ ਡੈਸਕ 12-08-2026
ਇਆਲੀ/ਥਰੀਕੇ, 11 ਅਗਸਤ (ਮਨਜੀਤ ਸਿੰਘ ਦੁੱਗਰੀ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਗਿੱਲ ਦੇ ਅਧੀਨ ਆਉਂਦੇ ਪਿੰਡਾਂ ਵਿਚ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੁੰਦੀਆਂ ਨਜ਼ਰ ਆ ਰਹੀਆਂ ਹਨ। ਪਿੰਡਾਂ ਦੀਆਂ ਸੱਥਾਂ ਅਤੇ ਚੌਕਾਂ ਵਿਚ ਲੋਕਾਂ ਵਲੋਂ ਚੋਣ ਸਮੀਕਰਨਾਂ ਨੂੰ ਲੈ ਕੇ ਚਰਚਾਵਾਂ ਦਾ ਦੌਰ ਚੱਲਦਾ ਦੇਖਿਆ ਜਾ ਰਿਹਾ ਹੈ। ਇਨ੍ਹਾਂ ਚਰਚਾਵਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਗੱਠਜੋੜ ਹੋਣ ਦੀਆਂ ਕਿਆਸਰਾਈਆਂ ਜ਼ਿਆਦਾ ਜ਼ੋਰ ਫੜ ਰਹੀਆਂ ਹਨ ਅਤੇ ਲੋਕਾਂ ਵਿਚ ਇਸ ਗੱਠਜੋੜ ਨੂੰ ਲੈਕੇ ਤਰ੍ਹਾਂ-ਤਰ੍ਹਾਂ ਦੇ ਵਿਚਾਰ ਸੁਣਨ ਨੂੰ ਮਿਲ ਰਹੇ ਹਨ। ਪਿੰਡਾਂ ਵਿਚ ਨੁੱਕੜ ਬੈਠਕਾਂ ਦੌਰਾਨ ਆਪੋ-ਆਪਣੇ ਸਿਆਸੀ ਅਨੁਮਾਨ ਲਗਾਉਂਦੇ ਕੁੱਝ ਲੋਕ ਇਸ ਗੱਠਜੋੜ ਨੂੰ ਚੰਗਾ ਦੱਸ ਰਹੇ ਹਨ ਅਤੇ ਕੁੱਝ ਇਸ ਨੂੰ ਭਵਿੱਖ ਵਿਚ ਸਿਰ ਨਾ ਚੜ੍ਹਨ ਦੀ ਗੱਲ ਵੀ ਕਹਿ ਰਹੇ ਹਨ ਕਿਉਂਕਿ ਸਿਆਸੀ ਮਾਹਿਰਾਂ ਦਾ ਇਹ ਵੀ ਕਹਿਣਾ ਹੈ ਕਿ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬ) ਜ਼ਿਆਦਾ ਸੀਟਾਂ ’ਤੇ ਆਪ ਚੋਣ ਲੜਦੀ ਸੀ ਅਤੇ ਭਾਜਪਾ ਨੂੰ ਘੱਟ ਸੀਟਾਂ ’ਤੇ ਚੋਣ ਲੜਨੀ ਪੈਂਦੀ ਸੀ, ਪਰ ਮੌਜੂਦਾ ਸਮੇਂ ਕੇਂਦਰ ’ਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਹੋਣ ਕਰਕੇ ਸ਼੍ਰੋਮਣੀ ਅਕਾਲੀ ਦਲ (ਬ) ਦਾ ਭਾਜਪਾ ਨਾਲ ਗੱਠਜੋੜ ਹੋ ਵੀ ਜਾਂਦਾ ਹੈ ਤਾਂ ਭਾਜਪਾ ਆਪਣੀ ਮਨਮਰਜ਼ੀ ਤਾਂ ਜ਼ਰੂਰ ਕਰੇਗੀ, ਪਰ ਹਾਲੇ ਸਮਾਂ ਦੂਰ ਜਾਪਦਾ ਹੈ। ਕਈ ਥਾਵਾਂ ‘ਤੇ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦੇ ਪੁਰਾਣੇ ਸਿਆਸੀ ਰਿਸ਼ਤੇ ਅਤੇ ਪਿਛਲੀਆਂ ਚੋਣਾਂ ਦੌਰਾਨ ਰਹੇ ਗੱਠਜੋੜ ਨੂੰ ਯਾਦ ਕਰਦਿਆਂ ਇਸ ਗੱਲ ’ਤੇ ਚਰਚਾ ਕੀਤੀ ਜਾ ਰਹੀ ਹੈ ਕਿ ਜੇਕਰ ਦੋਵੇਂ ਪਾਰਟੀਆਂ ਇਕੱਠੀਆਂ ਹੁੰਦੀਆਂ ਹਨ ਤਾਂ ਇਸ ਦਾ ਹਲਕੇ ਦੇ ਚੋਣੀ ਸਮੀਕਰਨਾਂ ‘ਤੇ ਕੀ ਪ੍ਰਭਾਵ ਪਵੇਗਾ। ਇਸ ਦੇ ਨਾਲ ਹੀ ਪਿੰਡਾਂ ਦੀਆਂ ਸੱਥਾਂ ਵਿਚ ਨਵੀਂ ਬਣੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਮ ਆਦਮੀ ਪਾਰਟੀ, ਕਾਂਗਰਸ ਅਤੇ ਹੋਰ ਸਿਆਸੀ ਧਿਰਾਂ ਦੀ ਸਥਿਤੀ ਨੂੰ ਲੈ ਕੇ ਵੀ ਚਰਚਾ ਹੋ ਰਹੀ ਹੈ। ਲੋਕਾਂ ਵਲੋਂ ਉਮੀਦਵਾਰਾਂ ਦੀ ਕਾਰਗੁਜ਼ਾਰੀ, ਪਾਰਟੀਆਂ ਦੀਆਂ ਨੀਤੀਆਂ ਅਤੇ ਸਥਾਨਕ ਮੁੱਦਿਆਂ ਨੂੰ ਆਧਾਰ ਬਣਾ ਕੇ ਸੰਭਾਵਿਤ ਚੋਣ ਮੁਕਾਬਲੇ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦੇ ਸੰਭਾਵਿਤ ਗੱਠਜੋੜ ਸਬੰਧੀ ਪਿੰਡਾਂ ਵਿਚ ਚਰਚਾਵਾਂ ਜ਼ਰੂਰ ਤੇਜ਼ ਹਨ, ਪਰ ਇਸ ਸਬੰਧੀ ਕਿਸੇ ਅਧਿਕਾਰਤ ਐਲਾਨ ਦੀ ਉਡੀਕ ਕੀਤੀ ਜਾ ਰਹੀ ਹੈ। ਫ਼ਿਲਹਾਲ ਇਨ੍ਹਾਂ ਕਿਆਸਰਾਈਆਂ ਨੇ ਹਲਕਾ ਗਿੱਲ ਦੇ ਪਿੰਡਾਂ ਦੇ ਸਿਆਸੀ ਮਾਹੌਲ ਨੂੰ ਗਰਮਾ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਚੋਣਾਵੀ ਤਸਵੀਰ ਹੋਰ ਸਪਸ਼ਟ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਪਿਛਲੀ ਖ਼ਬਰ ਪੰਜਾਬ ਅਤੇ ਕਿਸਾਨੀ ਨੂੰ ਆਰਥਿਕ ਪੱਖੋਂ ਮਜ਼ਬੂਤ ਬਣਾਉਣ ਲਈ ਖ਼ਸਖ਼ਸ ਦੀ ਖੇਤੀ ਨੂੰ ਲਾਹੇਵੰਦ ਧੰਦਾ ਬਣਾਇਆ ਜਾਵੇ - ਬਰਾੜ,... ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸ਼ੇਰਪੁਰ ਕਲਾਂ ਵਿਖੇ ਵਣ-ਮਹਾਂਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।