ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਤੀਜ ਦਾ ਤਿਉਹਾਰ ਮਨਾਇਆ
ਫੁੱਲਾਂਵਾਲ, 11 ਅਗਸਤ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਠੱਕਰਵਾਲ ਦੇ ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ , ਠੱਕਰਵਾਲ ਅਤੇ ਓਮੈਕਸ ਦੀਆਂ ਲੜਕੀਆਂ ਅਤੇ ਔਰਤਾਂ ਨੇ ਵੱਖ-ਵੱਖ ਸਭਿਆਚਾਰਕ ਪਹਿਰਾਵੇ ਵਿਚ ਸਜ ਕੇ ਸਕੂਲ ਵਿਖੇ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਲੋਕ ਗੀਤ, ਬੋਲੀਆਂ, ਨਾਚ, ਗਿੱਧਾ, ਭੰਗੜਾ ਅਤੇ ਮਾਡਲਿੰਗ ਪੇਸ਼ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਫੁੱਲਾਂਵਾਲ, 11 ਅਗਸਤ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਠੱਕਰਵਾਲ ਦੇ ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ , ਠੱਕਰਵਾਲ ਅਤੇ ਓਮੈਕਸ ਦੀਆਂ ਲੜਕੀਆਂ ਅਤੇ ਔਰਤਾਂ ਨੇ ਵੱਖ-ਵੱਖ ਸਭਿਆਚਾਰਕ ਪਹਿਰਾਵੇ ਵਿਚ ਸਜ ਕੇ ਸਕੂਲ ਵਿਖੇ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਲੋਕ ਗੀਤ, ਬੋਲੀਆਂ, ਨਾਚ, ਗਿੱਧਾ, ਭੰਗੜਾ ਅਤੇ ਮਾਡਲਿੰਗ ਪੇਸ਼ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪੰਜਾਬੀ ਪਿੰਡ ਦੀ ਝਲਕ ਦੇਣ ਲਈ ਫੁਲਕਾਰੀਆਂ, ਛੱਜ, ਪੱਖੀਆਂ ਅਤੇ ਮਧਾਣੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ। ਛੋਟੇ ਬੱਚੇ ਵੀ ਰਵਾਇਤੀ ਪਹਿਰਾਵੇ ਵਿਚ ਸਕੂਲ ਆਏ ਅਤੇ ਢੋਲ ਦੀ ਤਾਲ ’ਤੇ ਨੱਚਦੇ ਹੋਏ ਝੂਲਿਆਂ ਦਾ ਆਨੰਦ ਮਾਣਿਆ। ਵਿਦਿਆਰਥੀਆਂ ਵਲੋਂ ਰਵਾਇਤੀ ਭੋਜਨ ਦੇ ਸਟਾਲ ਵੀ ਤਿਆਰ ਕੀਤੇ ਗਏ। ਇਸ ਮੌਕੇ ’ਤੇ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥਣਾਂ ਪ੍ਰਭਜੀਤ ਕੌਰ ਅਤੇ ਜਸਮੀਤ ਕੌਰ ਨੇ ਮਿਸ ਤੀਜ ਦਾ ਖ਼ਿਤਾਬ ਜਿੱਤਿਆ, ਦੂਜੇ ਪਾਸੇ ਗੁਰਸ਼ੀਸ਼ ਕੌਰ ਨੂੰ ਮਜਾਜਣ ਅਤੇ ਮਨਰੀਤ ਕੌਰ ਨੂੰ ਸ਼ੌਕੀਨਣ ਦੇ ਖ਼ਿਤਾਬ ਨਾਲ ਨਿਵਾਜਿਆ ਗਿਆ। ਸਕੂਲ ਦੇ ਪ੍ਰਧਾਨ ਕੁਲਵਿੰਦਰ ਸਿੰਘ ਆਹਲੂਵਾਲੀਆ, ਡਾਇਰੈਕਟਰ ਸੰਦੀਪ ਸਿੰਘ ਦਿਆਲ, ਮੈਨੇਜਰ ਜਸਲੀਨ ਕੌਰ ਆਹਲੂਵਾਲੀਆ ਨੇ ਸਾਰਿਆਂ ਨੂੰ ਤੀਜ ਦੇ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਪ੍ਰਿੰਸੀਪਲ ਕਿਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਤੀਜ ਦੀ ਵਧਾਈਆਂ ਦਿੱਤੀਆਂ ਅਤੇ ਪੰਜਾਬੀ ਸਭਿਆਚਾਰ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੰਜਾਬੀ ਸਭਿਆਚਾਰ ਨਾਲ ਜੋੜਨ ਲਈ ਅਜਿਹੇ ਸਭਿਆਚਾਰਕ ਪ੍ਰੋਗਰਾਮ ਕਰਵਾਏ ਜਾਣੇ ਚਾਹੀਦੇ ਹਨ। 11ਐਲਡੀਐਚ17 ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਤੀਜ ਤਿਉਹਾਰ ਖ਼ਿਤਾਬ ਜਿੱਤਣ ਵਾਲੀਆਂ ਵਿਦਿਆਰਥਣਾਂ ਸਕੂਲ ਪ੍ਰਬੰਧਕਾਂ ਨਾਲ। ਤਸਵੀਰ-ਮਨਜੀਤ ਸਿੰਘ ਦੁੱਗਰੀ