12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਨੌਜਵਾਨਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਤਿੰਨ ਏਜੰਸੀ ਮੁਲਾਜ਼ਮਾਂ ਖਿਲਾਫ਼ ਕੇਸ ਦਰਜ

ਲੁਧਿਆਣਾ, 11 ਅਗਸਤ (ਆਹੂਜਾ)- ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਬੀਤੀ ਸ਼ਾਮ ਲੱਕੀ ਇਨਕਲੇਵ ਵਿਖੇ ਨੌਜਵਾਨਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਆਟੋ ਏਜੰਸੀ ਦੇ ਤਿੰਨ ਮੁਲਾਜ਼ਮਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸ਼ਕਤੀ ਵਾਸੀ ਇਸਲਾਮਗੰਜ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਆਬਿਦ ਅਨਸਾਰੀ ਵਾਸੀ ਜਗੀਰਪੁਰ ਲੱਖਣ ਕੁਮਾਰ ਵਾਸੀ ਗਗਨਦੀਪ ਕਲੋਨੀ ਅਤੇ ਕਸੂਰ ਆਲਮ ਵਾਸੀ ਬਸਤੀ ਜੋਧੇਵਾਲ ਖਿਲਾਫ਼ ਕੇਸ ਦਰਜ ਕਰਨ ਉਪਰੰਤ ਇਨ੍ਹਾਂ ਨੂੰ ਕਾਬੂ ਕਰ ਲਿਆ ਹੈ।

DAY DD / MM / YYYY 12-08-2026
ਲੁਧਿਆਣਾ, 11 ਅਗਸਤ (ਆਹੂਜਾ)- ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਬੀਤੀ ਸ਼ਾਮ ਲੱਕੀ ਇਨਕਲੇਵ ਵਿਖੇ ਨੌਜਵਾਨਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਆਟੋ ਏਜੰਸੀ ਦੇ ਤਿੰਨ ਮੁਲਾਜ਼ਮਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸ਼ਕਤੀ ਵਾਸੀ ਇਸਲਾਮਗੰਜ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਆਬਿਦ ਅਨਸਾਰੀ ਵਾਸੀ ਜਗੀਰਪੁਰ ਲੱਖਣ ਕੁਮਾਰ ਵਾਸੀ ਗਗਨਦੀਪ ਕਲੋਨੀ ਅਤੇ ਕਸੂਰ ਆਲਮ ਵਾਸੀ ਬਸਤੀ ਜੋਧੇਵਾਲ ਖਿਲਾਫ਼ ਕੇਸ ਦਰਜ ਕਰਨ ਉਪਰੰਤ ਇਨ੍ਹਾਂ ਨੂੰ ਕਾਬੂ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਹ ਆਪਣੇ ਦੋ ਸਾਥੀਆਂ ਦਲੀਪ ਗਰੋਵਰ ਅਤੇ ਮਿਥਲੇਸ਼ ਕੁਮਾਰ ਨਾਲ ਆਟੋ ਜੈਡ ਏਜੰਸੀ ਲੱਕੀ ਇਨਕਲੇਵ ਵਿਖੇ ਗਿਆ ਸੀ। ਉਸ ਦੱਸਿਆ ਕਿ ਮਥਲੇਸ਼ ਕੁਮਾਰ ਨੇ ਆਪਣੇ ਚੈੱਕ ਇਨ੍ਹਾਂ ਕਥਿਤ ਦੋਸ਼ੀਆਂ ਤੋਂ ਵਾਪਸ ਲੈਣੇ ਸਨ, ਜਦੋਂ ਚੈਕ ਸੰਬੰਧੀ ਗੱਲਬਾਤ ਕੀਤੀ ਤਾਂ ਕਥਿਤ ਦੋਸ਼ੀਆਂ ਨੇ ਉਨ੍ਹਾਂ ਨੂੰ ਏਜੰਸੀ ਅੰਦਰ ਬੰਦ ਕਰ ਲਿਆ ਤੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ। ਕਥਿਤ ਦੋਸ਼ੀਆਂ ਨੇ ਮੋਬਾਈਲ ਅਤੇ ਸੋਨੇ ਦੀ ਚੇਨ ਵੀ ਖੋਹ ਲਈ, ਜਿਸ ‘ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦੇ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਪੁਲਿਸ ਵਲੋਂ ਕਥਿਤ ਦੋਸ਼ੀਆਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਦਸ਼ਮੇਸ਼ ਕਿਸਾਨ ਯੂਨੀਅਨ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਫੌਰੀ ਅਸਤੀਫੇ ਦੀ ਮੰਗ ਅਗਲੀ ਖ਼ਬਰ ਸ਼ੇਰਪੁਰ ਕਲਾਂ ਸਕੂਲ ’ਚ ਵਿਦਿਆਰਥੀਆਂ ਨੂੰ ਬਾਲ ਅਧਿਕਾਰਾਂ ਬਾਰੇ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।