ਤੀਜ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ’ਚ ਨਾਚ, ਗਿੱਧਾ, ਰੈਂਪ ਵਾਕ ਤੇ ਖੇਡਾਂ ਨੇ ਬੰਨ੍ਹਿਆ ਰੰਗ
ਲੁਧਿਆਣਾ, 11 ਅਗਸਤ ( ਡਾ. ਤਰਲੋਚਨ ਸਿੰਘ)- ਤੀਜ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਸੈਲੀਬ੍ਰੇਸ਼ਨ ਪਲਾਜ਼ਾ, ਦਾਣਾ ਮੰਡੀ ਵਿਖੇ ਉਤਸ਼ਾਹ, ਖੁਸ਼ੀ ਅਤੇ ਪੰਜਾਬੀ ਸੱਭਿਆਚਾਰਕ ਢੰਗ ਨਾਲ ਪ੍ਰਿੰਸੀਪਲ ਕਵਲਜੀਤ ਕੌਰ, ਕਲਸੀ ਫਿਟਨੈੱਸ ਜਿੰਮ, ਸੁਖਮੀਤ ਕੌਰ ਅਤੇ ਬਲਜੀਤ ਕੌਰ ਵੱਲੋਂ ਸਾਂਝੇ ਤੌਰ ’ਤੇ ਕਰਵਾਇਆ ਗਿਆ।
ਪ
ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦੇ ਹੋਏ। ਤਸਵੀਰ-ਸੇਵਕ ਸਿੰਘ
12-08-2026
ਲੁਧਿਆਣਾ, 11 ਅਗਸਤ ( ਡਾ. ਤਰਲੋਚਨ ਸਿੰਘ)- ਤੀਜ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਸੈਲੀਬ੍ਰੇਸ਼ਨ ਪਲਾਜ਼ਾ, ਦਾਣਾ ਮੰਡੀ ਵਿਖੇ ਉਤਸ਼ਾਹ, ਖੁਸ਼ੀ ਅਤੇ ਪੰਜਾਬੀ ਸੱਭਿਆਚਾਰਕ ਢੰਗ ਨਾਲ ਪ੍ਰਿੰਸੀਪਲ ਕਵਲਜੀਤ ਕੌਰ, ਕਲਸੀ ਫਿਟਨੈੱਸ ਜਿੰਮ, ਸੁਖਮੀਤ ਕੌਰ ਅਤੇ ਬਲਜੀਤ ਕੌਰ ਵੱਲੋਂ ਸਾਂਝੇ ਤੌਰ ’ਤੇ ਕਰਵਾਇਆ ਗਿਆ। ਸਮਾਗਮ ਦੌਰਾਨ ਤੀਜ ਦੀ ਰਵਾਇਤੀ ਮਹੱਤਤਾ ਨੂੰ ਦਰਸਾਉਂਦਿਆਂ ਰੈਂਪ ਵਾਕ, ਗਿੱਧਾ, ਗਰੁੱਪ ਡਾਂਸ, ਸੋਲੋ ਡਾਂਸ ਅਤੇ ਵੱਖ-ਵੱਖ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ। ਵੱਖ-ਵੱਖ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ ਅਤੇ ਪੂਰੇ ਸਮਾਗਮ ਦੌਰਾਨ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਦੀ ਸੁੰਦਰ ਝਲਕ ਦੇਖਣ ਨੂੰ ਮਿਲੀ। ਤੀਜ ਦੀਆਂ ਰਵਾਇਤੀ ਰਸਮਾਂ, ਸਜਾਵਟ ਅਤੇ ਸੱਭਿਆਚਾਰਕ ਗਤੀਵਿਧੀਆਂ ਨੇ ਸਮਾਗਮ ਦੀ ਰੌਣਕ ਨੂੰ ਹੋਰ ਵਧਾ ਦਿੱਤਾ। ਸਮਾਗਮ ਦਾ ਖ਼ਾਸ ਆਕਰਸ਼ਣ ਮਿਸ ਤੀਜ ਅਤੇ ਮਿਸਿਜ਼ ਤੀਜ ਦੇ ਖ਼ਿਤਾਬਾਂ ਲਈ ਕਰਵਾਇਆ ਗਿਆ ਮੁਕਾਬਲਾ ਰਿਹਾ। ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਸ਼ਮਿਤਾ ਨੇ ਮਿਸ ਤੀਜ ਅਤੇ ਮਨਮੀਤ ਕੌਰ ਨੇ ਮਿਸਿਜ਼ ਤੀਜ ਦਾ ਖ਼ਿਤਾਬ ਹਾਸਿਲ ਕੀਤਾ। ਇਸ ਮੁਕਾਬਲੇ ਲਈ ਰਵਿੰਦਰ ਕੌਰ ਅਤੇ ਕੈਨੇਡਾ ਤੋਂ ਪਹੁੰਚੀ ਮੀਨਾਕਸ਼ੀ ਨੇ ਜੱਜਾਂ ਦੀ ਭੂਮਿਕਾ ਨਿਭਾਈ। ਸਮਾਗਮ ਦੀਆਂ ਸਭ ਤੋਂ ਖ਼ਾਸ ਅਤੇ ਮਨਮੋਹਕ ਪੇਸ਼ਕਾਰੀਆਂ ਵਿੱਚ ਡਾ. ਆਰੂਸ਼ੀ, ਅਸ਼ਮਿਤਾ ਅਤੇ ਗੁਰਲੀਨ ਕੌਰ ਵੱਲੋਂ ਕੀਤੇ ਸ਼ਾਨਦਾਰ ਗਰੁੱਪ ਡਾਂਸ ਨੇ ਦਰਸ਼ਕਾਂ ਦਾ ਦਿਲ ਜਿੱਤ ਲਿਆ। ਇਸੇ ਸ਼ਾਨਦਾਰ ਪੇਸ਼ਕਾਰੀ ਲਈ ਡਾ. ਆਰੂਸ਼ੀ, ਅਸ਼ਮਿਤਾ ਅਤੇ ਗੁਰਲੀਨ ਕੌਰ ਦੀ ਟੀਮ ਨੇ ਪਹਿਲਾ ਅਤੇ ਮਿਸਿਜ਼ ਬੇਬੀ ਨੇ ਦੂਜਾ ਡਾਂਸ ਇਨਾਮ ਹਾਸਿਲ ਕੀਤਾ। ਤੀਜ ਦੇ ਇਸ ਸਮਾਗਮ ਦੀ ਖ਼ਾਸ ਗੱਲ ਇਹ ਰਹੀ ਕਿ ਇੱਥੇ ਉਮਰ ਦੀ ਕੋਈ ਸੀਮਾ ਨਹੀਂ ਸੀ, ਸਗੋਂ ਹਰ ਉਮਰ ਦੇ ਲੋਕਾਂ ਦੀ ਭਾਗੀਦਾਰੀ ਅਤੇ ਪ੍ਰਤਿਭਾ ਨੂੰ ਸਨਮਾਨ ਦਿੱਤਾ ਗਿਆ। ਸਮਾਗਮ ਦੌਰਾਨ 70 ਸਾਲ ਤੋਂ ਵੱਧ ਉਮਰ ਦੀ ਇੱਕ ਮਹਿਲਾ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਸਿਰਫ਼ 4 ਮਹੀਨੇ ਦੀ ਨੰਨ੍ਹੀ ਬੱਚੀ ਨੂੰ ਵੀ ਇਨਾਮ ਦੇ ਕੇ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਵਿਲੱਖਣ ਪਹਿਲ ਨੇ ਸਮਾਗਮ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ। ਸਮਾਗਮ ਵਿੱਚ ਹਿੱਸਾ ਲੈਣ ਵਾਲੇ ਸਾਰੇ ਕਲਾਕਾਰਾਂ ਅਤੇ ਪੇਸ਼ਕਾਰਾਂ ਨੂੰ ਵੀ ਉਨ੍ਹਾਂ ਦੀ ਪ੍ਰਤਿਭਾ ਅਤੇ ਮਿਹਨਤ ਲਈ ਸਨਮਾਨਿਤ ਕੀਤਾ ਗਿਆ। ਸਮਾਗਮ ਦਾ ਮੰਚ ਸੰਚਾਲਨ ਡਾ. ਮਨਮੀਤ ਕੌਰ ਵੱਲੋਂ ਸੁਚੱਜੇ ਢੰਗ ਨਾਲ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਕਵਲਜੀਤ ਕੌਰ, ਸੁਖਮੀਤ ਕੌਰ ਅਤੇ ਬਲਜੀਤ ਕੌਰ ਨੇ ਕਿਹਾ ਕਿ ਅਜਿਹੇ ਸਮਾਗਮਾਂ ਦਾ ਮੁੱਖ ਉਦੇਸ਼ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਜਿਊਂਦਾ ਰੱਖਣਾ, ਨਵੀਂ ਪੀੜ੍ਹੀ ਨੂੰ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੋੜਨਾ ਅਤੇ ਮਹਿਲਾਵਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇੱਕ ਸੁੰਦਰ ਮੰਚ ਪ੍ਰਦਾਨ ਕਰਨਾ ਹੈ।